ਪੰਜਾਬ ਲਘੂ ਉਦਯੋਗ ਕਾਰਪੋਰੇਸਨ ਦੇ ਚੇਅਰਮੈਨ ਵਲੋਂ ਉਦਯੋਗਤੀਆਂ ਨਾਲ ਮੀਟਿੰਗ

12

ਬਕਾਇਆ ਮਸਲਿਆਂ ਨੂੰ ਜਲਦ ਹੱਲ ਕਰਨ ਦਾ ਦੁਆਇਆ ਭਰੋਸਾ

Jalandhar (VOP Bureau)  ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਕਾਰਪੋਰੇਸ਼ਨ ਸ੍ਰੀ ਗੁਰਪ੍ਰੀਤ ਸਿੰਘ ਗੋਗੀ ਵਲੋਂ ਅੱਜ ਫੋਕਲ ਪੁਆਇੰਟ ਜਲੰਧਰ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨਾਂ ਦੇ ਬਕਾਇਆ ਮਸਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦੁਆਇਆ ਗਿਆ।

DSC_0226

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਰਜ ਵਧਾਉਣ, ਸੜਕਾਂ, ਸੀਵਰੇਜ, ਸਟਰੀਟ ਲਾਈਟਾਂ, ਫਾਇਰ ਬ੍ਰਿਗੇਡ ਸਟੇਸ਼ਨ, ਸੜਕਾਂ ਤੋਂ ਕੂੜਾ ਚੁੱਕਣ, ਫੋਕਲ ਪੁਆਇੰਟ ਵਿੱਚ ਹਰਿਆਵਲ ਨੂੰ ਵਧਾਉਣ ਸਬੰਧੀ ਹੋਰ ਮੁੱਦਿਆਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਇਆ ਜਾਵੇਗਾ।

DSC_0233

ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਲਈ ਬਣਾਈ ਗਈ ਨੀਤੀ ਨੇ ਸੂਬੇ ਵਿੱਚ ਉਦਯੋਗਾਂ ਨੂੰ ਹੋਰ ਹੁਲਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 2017 ਵਿੱਚ ਉਦਯੋਗਾਂ ਦੇ ਵਿਕਾਸ ਲਈ ਬਣਾਈ ਗਈ ਉਦਯੋਗਿਕ ਨੀਤੀ ਰਾਜ ਵਿੱਚ ਉਦਯੋਗਾਂ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਕਾਰਪੋਰੇਸ਼ਨ ਵਲੋਂ ਵੀ ਰਾਜ ਵਿੱਚ ਉਦਯੋਗਾਂ ਨੂੰ ਸਥਾਪਿਤ ਕਰਨ ਵਿੱਚ ਅਹਿਮ ਮੋਹਰੀ ਰੋਲ ਅਦਾ ਕੀਤਾ ਜਾਵੇਗਾ।

DSC_0238

ਲਘੂ ਉਦਯੋਗਾਂ ਨੂੰ ਸੂਬੇ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਚੇਅਰਮੈਨ ਨੇ ਕਿਹਾ ਕਿ ਉਦਯੋਗਾਂ ਨੂੰ ਆਪਣੇ ਮਸਲੇ ਅਤੇ ਸਮੱਸਿਆਂ ਨੂੰ ਸਰਕਾਰ ਸਾਹਮਣੇ ਰੱਖਣ ਦਾ ਪੂਰਾ ਹੱਕ ਹੈ ਅਤੇ ਉਨਾਂ ਦੇ ਮਸਲਿਆਂ ਦਾ ਜਿੰਨੀ ਛੇਤੀ ਹੋ ਸਕਿਆ ਨਿਪਟਾਰਾ ਕੀਤਾ ਜਾਵੇਗਾ।

ਇਸ ਮੌਕੇ ਚੇਅਰਮੈਨ ਦੇ ਓ.ਐਸ.ਡੀ. ਪਾਲ ਬੱਚਨ ਸਿੰਘ ਸੰਧੂ, ਐਸ.ਡੀ.ਓ. ਗੁਰਮੀਤ ਸਿੰਘ, ਡਿਪਟੀ ਮੈਨੇਜਰ (ਅਸਟੇਟ) ਵਿਜੈ ਪਾਲ, ਉਦਯੋਗਪਤੀ ਗੁਰਸ਼ਰਨ ਸਿੰਘ, ਅਸ਼ਵਨੀ ਕੁਮਾਰ, ਰਾਜਨ ਕੁਮਾਰ, ਮਨੀਸ਼ ਅਤੇ ਹੋਰ ਵੀ ਹਾਜ਼ਰ ਸਨ।