ਸਿੱਖ ਤਾਲਮੇਲ ਕਮੇਟੀ ਨੇ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਤੋਂ ਬੱਚਿਆਂ ਨੂੰ ਸਿੱਖ ਵਿਰਾਸਤ ਨਾਲ ਜੋੜਣ ਦੀ ਕੀਤੀ ਮੰਗ

101

ਜਲੰਧਰ (ਅਨੂਪ ਸਿੰਘ) ਸਿੱਖ ਇਤਿਹਾਸ ਵਿੱਚ ਦਸੰਬਰ ਮਹੀਨੇ ਵਿੱਚ ਬਹੁਤ ਹੀ ਹਿਰਦੇ ਵੇਦਕ ਵਾਪਰਿਆ ਜਦੋਂ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੂੰ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਛੱਡਣਾ ਪਿਆ | ਸਰਸਾ ਨਦੀ ਤੇ ਪਰਿਵਾਰ ਖੇਰੂ ਖੇਰੂ ਹੋ ਗਿਆ ਦੋ ਸਾਹਿਬਜ਼ਾਦੇ ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋ ਗਏ | ਛੋਟੇ ਸਾਹਿਬਜ਼ਾਦਿਆਂ ਨੂੰ ਨੀਂਹਾਂ ਵਿੱਚ ਚਿੰਨ੍ਹ ਕੇ ਸ਼ਹੀਦ ਕਰ ਦਿੱਤਾ ਗਿਆ ਮਾਤਾ ਗੁੱਜਰ ਕੌਰ ਜੀ ਸ਼ਹੀਦੀ ਪ੍ਰਾਪਤ ਕਰ ਗਏ |

WhatsApp Image 2019-12-11 at 14.26.36

ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਦਾ ਇੱਕ ਪ੍ਰਤੀਨਿਧੀ ਮੰਡਲ ਅੱਜ ਵੱਖ-ਵੱਖ ਸਕੂਲਾਂ ਗੁਰੂ ਅਮਰਦਾਸ ਪਬਲਿਕ ਸਕੂਲ ਮਿੰਟਗੁਮਰੀ ਗੁਰੂ ਨਾਨਕ ਪਬਲਿਕ ਸਕੂਲ ਅਤੇ ਸਵਾਮੀ ਸੰਤ ਦਾਸ ਪਬਲਿਕ ਸਕੂਲ ਵਿੱਚ ਜਾ ਕੇ ਪ੍ਰਿੰਸੀਪਲ ਸਾਹਿਬ ਅਤੇ ਪ੍ਰਬੰਧਕਾਂ ਨੂੰ ਮਿਲਿਆ ਅਤੇ ਬੇਨਤੀ ਕੀਤੀ ਕੀ 22 ਦਸੰਬਰ ਤੋਂ 27 ਦਸੰਬਰ ਤੱਕ ਸਿੱਖ ਕੌਮ ਦੇ ਲਈ ਬਹੁਤ ਹੀ ਵੈਰਾਗਮਈ ਦਿਨ ਹਨ | ਇਨ੍ਹਾਂ ਦਿਨਾਂ ਵਿਚ ਸਕੂਲਾਂ ਦੇ ਬੱਚਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਦੀ ਇਤਿਹਾਸ ਬਾਰੇ ਬੱਚਿਆਂ ਨੂੰ ਦੱਸਿਆ ਜਾਵੇ ਤਾਂ ਕਿ ਬੱਚੇ ਆਪਣੇ ਵਿਰਸੇ ਨਾਲ ਜੁੜੇ ਰਹਿ ਸਕਣ |

WhatsApp Image 2019-12-11 at 14.26.38

ਇਸ ਮੌਕੇ ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਇਨ੍ਹਾਂ ਦਿਨਾਂ ਵਿੱਚ ਸਿੱਖ ਬੱਚਿਆਂ ਨੂੰ ਲਾਲ ਟੋਪੀਆਂ ਪੁਆ ਕੇ ਟੋਫੀਆਂ ਵੰਡਣ ਅਤੇ ਲਾਇਆ ਜਾ ਰਿਹਾ ਹੈ ਅਤੇ ਬੱਚਿਆਂ ਨੂੰ ਸਿੱਖ ਵਿਰਾਸਤ ਤੋਂ ਤੋੜਿਆ ਜਾ ਰਿਹਾ ਹੈ | ਜੋ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਵੱਖ-ਵੱਖ ਸਕੂਲ ਦੀਆਂ ਕਮੇਟੀਆਂ ਵੱਲੋਂ ਪ੍ਰਤੀਨਿੱਧ ਮੰਡਲ ਨੂੰ ਯਕੀਨ ਦਿਵਾਇਆ ਗਿਆ ਕਿ ਬੱਚਿਆਂ ਨੂੰ ਅਸੀਂ ਪਹਿਲਾਂ ਵੀ ਅਤੇ ਅੱਗੇ ਤੋਂ ਵੀ ਵੱਖ ਵੱਖ ਸਮਾਗਮ ਕਰਾ ਕੇ ਮਹਾਨ ਸ਼ਹਾਦਤਾਂ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ |

ਉਕਤ ਕਮੇਟੀ ਵੱਲੋਂ ਸਿੱਖ ਤਾਲਮੇਲ ਕਮੇਟੀ ਵੱਲੋਂ ਧਰਮ ਪ੍ਰਚਾਰ ਲਈ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਵੀ ਕੀਤੀ ਗਈ | ਸਿੱਖ ਤਾਲਮੇਲ ਕਮੇਟੀ ਦੇ ਪ੍ਰਤੀਨਿਧੀ ਮੰਡਲ ਵਿੱਚ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਡਾ, ਸਤਪਾਲ ਸਿੰਘ ਸਿਦਕੀ, ਹਰਪ੍ਰੀਤ ਸਿੰਘ ਨੀਟੂ, ਜਤਿੰਦਰਪਾਲ ਸਿੰਘ ਮਝੈਲ ਅਤੇ ਬਲਦੇਵ ਸਿੰਘ ਮਿੱਠੂ ਬਸਤੀ ਹਾਜ਼ਰ ਸਨ |