ਕੋਰੋਨਾ ਵਾਇਰਸ ਮਰੀਜ਼ ਦੇ ਸਸਕਾਰ ‘ਚ ਵਿਘਨ ਪਾਉਣ ਵਾਲੇ 60 ਲੋਕਾਂ ਖਿਲਾਫ਼ ਮਾਮਲਾ ਹੋਇਆ ਦਰਜ

2757

ਜਲੰਧਰ (ਵੀਓਪੀ ਬਿਊਰੋ) ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਕੋਰੋਨਾ ਮਰੀਜ਼ ਦਾ ਹਰਨਾਮਦਾਸਪੁਰਾ ਸਮਸ਼ਾਨ ਘਾਟ ਵਿੱਚ ਸਸਕਾਰ ਕਰਨ ਵਿੱਚ ਵਿਘਨ ਪਾਉਣ ਵਾਲੇ 60 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਵਲੋਂ ਦੋਸ਼ੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਖਿਲਾਫ਼ ਆਈ.ਪੀ.ਸੀ. ਦੀ ਧਾਰਾ 188, 269, 270, 271, 353, 186, 149 ਅਤੇ ਮਹਾਂਮਾਰੀ ਬਿਮਾਰੀ ਕਾਨੂੰਨ 1893 ਦੀ ਧਾਰਾ 3 ਅਤੇ ਆਫ਼ਤ ਪ੍ਰਬੰਧਨ ਕਾਨੁੰਨ 1996 ਦੀ ਧਾਰਾ 51 ਤਹਿਤ ਕਾਰਵਾਈ  ਕੀਤੀ ਜਾ ਰਹੀ ਹੈ । ਉਨ•ਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥਾਂ ਵਿੱਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ•ਾਂ ਕਿਹਾ ਕਿ ਸਾਰੇ ਦੋਸ਼ੀਆਂ ਦੀ ਪਹਿਚਾਣ ਕਰਕੇ ਸਲਾਖਾਂ ਪਿਛੇ ਭੇਜਿਆ ਜਾਵੇਗਾ।

ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਿਨ•ਾਂ ਵਿਅਕਤੀਆਂ ਨੇ ਹਰਨਾਮਦਾਸਪੁਰਾ ਖੇਤਰ ਵਿਖੇ ਕੋਰੋਨਾ ਮਰੀਜ਼ ਦਾ ਅੰਤਿਮ ਸਸਕਾਰ ਕਰਨ ਤੋਂ ਜ਼ਿਲ•ਾ ਪ੍ਰਸ਼ਾਸਨ ਨੂੰ ਰੋਕਿਆ ਗਿਆ ਹੈ ਉਨ•ਾਂ ਦੀ ਪਹਿਚਾਣ ਕਰਨ ਲਈ ਉਚ ਪੁਲਿਸ ਅਧਿਕਾਰੀਆਂ ਦੀ ਟੀਮ ਗਠਿਤ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਜ਼ਿਆਦਾ ਗਿਣਤੀ ਵਿੱਚ ਲੋਕਾਂ ਦਾ ਇਕੱਠੇ ਹੋਣਾ ਬਿਮਾਰੀ ਦੇ ਖ਼ਤਰੇ ਨੂੰ ਵਧਾ ਦਿੰਦਾ ਹੈ ਅਤੇ ਅਜਿਹੇ ਲੋਕਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ•ਾਂ ਕਿਹਾ ਕਿ ਜ਼ਿਲ•ੇ ਵਿੱਚ ਕਰਫ਼ਿਊ ਲੋਕਾਂ ਦੀ ਭਲਾਈ ਲਈ ਲਗਾਇਆ ਗਿਆ ਹੈ ਤਾਂ ਕਿ ਕੋਵਿਡ-19 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਫੈਲਣ ਤੋਂ ਰੋਕਿਆ ਜਾ ਸਕੇ।

ਉਨ•ਾਂ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਤੋਂ ਇਲਾਵਾ ਪੁਲਿਸ ਵਲੋਂ ਸੈਕਟੋਰਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਵਿਕਰਮ ਭੱਲਾ ਜੈਮਲ ਨਗਰ, ਸੌਰਵ ਹਾਂਡਾ ਅਲੀ ਮੁਹੱਲਾ, ਬਲਦੇਵ ਸਿੰਘ ਫੋਲੜੀਵਾਲ, ਰਣਜੀਤ  ਸਿੰਘ ਖਾਂਬਰਾ ਕਲੋਨੀ, ਨਰਿੰਦਰ ਸਿੰਘ ਲੁਹਾਰਾ, ਸਰਬਜੀਤ ਸਿੰਘ ਫੋਲੜੀਵਾਲ, ਜਤਿੰਦਰ ਅਤੇ ਮਨਦੋਸ਼ ਚਿੱਟੀਵਾਨੀ ਅਤੇ ਸੰਦੀਪ ਕੁਮਾਰ ਨਿਊ ਦਸਮੇਸ਼ ਨਗਰ ਨੂੰ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕਾਬੂ ਕੀਤਾ ਗਿਆ ਹੈ ।