ਡਾ. ਵਿਵੇਕ ਬਿੰਦਰਾ ਨੇ ਦਸਵੇਂ ਪਾਤਸ਼ਾਹ ਦੀ ਸ਼ਖਸੀਅਤ ਨੂੰ ਗਲਤ ਢੰਗ ਨਾਲ ਕੀਤਾ ਪੇਸ਼, ਕਾਰਵਾਈ ਲਈ ਡੀਸੀਪੀ ਕੋਲ ਗਿਆ ਤਾਂ ਨਹੀਂ ਸੁਣੀ ਗੱਲ, ਵਿੱਕੀ ਥੌਮਸ ਤੇ ਪ੍ਰਧਾਨ ਸਿਰਸਾ ਨੇ ਇਤਰਾਜ਼ ਪ੍ਰਗਟਾਇਆ…

ਡਾ. ਵਿਵੇਕ ਬਿੰਦਰਾ ਨੇ ਦਸਵੇਂ ਪਾਤਸ਼ਾਹ ਦੀ ਸ਼ਖਸੀਅਤ ਨੂੰ ਗਲਤ ਢੰਗ ਨਾਲ ਕੀਤਾ ਪੇਸ਼, ਕਾਰਵਾਈ ਲਈ ਡੀਸੀਪੀ ਕੋਲ ਗਿਆ ਤਾਂ ਨਹੀਂ ਸੁਣੀ ਗੱਲ, ਵਿੱਕੀ ਥੌਮਸ ਤੇ ਪ੍ਰਧਾਨ ਸਿਰਸਾ ਨੇ ਇਤਰਾਜ਼ ਪ੍ਰਗਟਾਇਆ…

ਵੀਓਪੀ ਬਿਊਰੋ – ਡਾ. ਵਿਵੇਕ ਬਿੰਦਰਾ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖ਼ਸੀਅਤ ਦਾ ਫਿਲਮਾਂਕਣ ਕਰਨ ਤੇ ਸਿੱਖ ਇਤਿਹਾਸ ਨੂੰ ਗਲਤ ਰੂਪ ਵਿਚ ਪੇਸ਼ ਕਰਨ ਦੇ ਮਾਮਲੇ ’ਚ ਕਾਰਵਾਈ ਕਰਦਿਆਂ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਮੁੰਬਈ ਦੇ ਰਹਿਣ ਵਾਲੇ ਵਿੱਕੀ ਥੌਮਸ ਵੱਲੋਂ ਅੰਮ੍ਰਿਤਸਰ ਵਿਖੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਡਾ. ਵਿਵੇਕ ਬਿੰਦਰਾ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਵਿੱਕੀ ਥੌਮਸ ਨੇ ਕਿਹਾ ਕਿ ਡਾ. ਵਿਵੇਕ ਬਿੰਦਰਾ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ ਜੋ ਕਿ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਉਹਨਾਂ ਨੇ ਅੱਗੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਸਰਗਰਮ ਡਾ. ਵਿਵੇਕ ਬਿੰਦਰਾ ਨੇ ਆਪਣੇ ਇੱਕ ਵੀਡੀਓ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਬਾਰੇ ਇੱਕ ਐਨੀਮੇਸ਼ਨ ਵੀਡੀਓ ਪਾਇਆ ਸੀ, ਜਿਸ ਸਬੰਧੀ ਵੱਖ-ਵੱਖ ਸੰਗਤਾਂ ਵੱਲੋਂ ਇਤਰਾਜ਼ ਪੁੱਜੇ ਹਨ। ਇਸ ਦੇ ਨਾਲ ਹੀ ਉਸ ਨੇ ਇਤਿਹਾਸ ਨੂੰ ਵੀ ਗਲਤ ਪੇਸ਼ ਕੀਤਾ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਵੱਲੋਂ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਗਿਆ ਕਿ ਦੋ ਚਾਰ ਦਿਨਾਂ ਦੇ ਵਿੱਚ ਮਾਮਲੇ ਦੀ ਇਨਕੁਆਰੀ ਕਰਕੇ ਮਾਮਲਾ ਦਰਜ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਿਸੇ ਮਸੀਹ ਭਾਈਚਾਰੇ ਵੱਲੋਂ ਬਿਨਾਂ ਕਿਸੇ ਐਨਕੁਆਰੀ ਤੋਂ ਵਿੱਕੀ ਥੌਮਸ ਉੱਤੇ ਜੇਕਰ ਮਾਮਲਾ ਦਰਜ ਕਰਵਾਇਆ ਜਾ ਸਕਦਾ ਹੈ ਜਾਂ ਫਿਰ ਕਿਸੇ ਵਿਅਕਤੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਫ਼ਿਲਮਾਂਕਣ ਕਰਨ ਤੇ ਮਾਮਲਾ ਕਿਉਂ ਨਹੀਂ ਦਰਜ ਹੋ ਸਕਦਾ।
ਉਨ੍ਹਾਂ ਕਿਹਾ ਕਿ ਜਦੋਂ ਇਸ ਸੰਬੰਧੀ ਉਹ ਅੰਮ੍ਰਿਤਸਰ ਦੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੂੰ ਵੀ ਮਿਲਣ ਪਹੁੰਚੇ ਸਨ ਤਾਂ ਡੀਸੀਪੀ ਭੰਡਾਲ ਵੱਲੋਂ ਇਹ ਮਾਮਲਾ ਮੁੰਬਈ ਵਿੱਚ ਜਾ ਕੇ ਦਰਜ ਕਰਵਾਉਣ ਦੀ ਗੱਲ ਕਹੀ ਜਾ ਰਹੀ ਸੀ। ਵਿੱਕੀ ਥੌਮਸ ਨੇ ਕਿਹਾ ਕਿ ਜਿੰਨੀ ਦੇਰ ਤਕ ਡਾ. ਵਿਵੇਕ ਬਿੰਦਰਾ ਉੱਤੇ ਮਾਮਲਾ ਦਰਜ ਨਹੀਂ ਹੁੰਦਾ ਓਨੀ ਦੇਰ ਤਕ ਉਹ ਅੰਮ੍ਰਿਤਸਰ ਛੱਡ ਕੇ ਕਿਤੇ ਵੀ ਨਹੀਂ ਜਾਣਗੇ।

ਇਸੇ ਦੌਰਾਨ ਲੋਕ ਭਲਾਈ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਪੁਲਿਸ ਨੂੰ ਅਜੇ ਮਿਲਣ ਪਹੁੰਚੇ ਹਨ, ਪੁਲਿਸ ਵੱਲੋਂ ਸਿਰਫ ਭਰੋਸਾ ਹੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਜੇਕਰ ਪੁਲਿਸ ਵੱਲੋਂ ਦੋ ਚਾਰ ਦਿਨਾਂ ਵਿੱਚ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਫਿਰ ਸਿੱਖ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਉੱਤੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕੌਮ ਦੇ ਜਥੇਦਾਰ ਅਤੇ ਐੱਸਜੀਪੀਸੀ ਦੇ ਪ੍ਰਧਾਨ ਕਿਉਂ ਨਹੀਂ ਬੋਲ ਰਹੇ। ਉਨ੍ਹਾਂ ਨੇ ਕਿਹਾ ਜਿਸ ਤਰੀਕੇ ਨਾਲ ਡਾ. ਵਿਵੇਕ ਬਿੰਦਰਾ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਫਿਲਮਾਂਕਣ ਕਰਨ ਦੀ ਵੀਡੀਓ ਬਣਾਈ ਗਈ ਹੈ ਵੀਡੀਓ ਵਿਚ ਦੀਵਾਨ ਟੋਡਰ ਮੱਲ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਵਾਰਤਾਲਾਪ ਵੀ ਇਤਿਹਾਸਕ ਤੌਰ ’ਤੇ ਨਿਰਅਧਾਰ ਹੈ।

error: Content is protected !!