ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਬੈਠੇ ਤਿੰਨ ਦਿਨ ਦੀ ਹੜਤਾਲ ‘ਤੇ 

ਜਲੰਧਰ (ਰਾਜੂ ਗੁਪਤਾ) 11,12 ਤੇ 13 ਮਾਰਚ 2021 ਨੂੰ ਤਿੰਨ ਦਿਨਾ ਲਈ ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਹੜਤਾਲ ਸ਼ੁਰੂ ਹੈ ਅਤੇ 12 ਮਾਰਚ ਨੂੰ ਪਟਿਆਲਾ ਵਿਖੇ ਠੇਕਾ ਮੁਲਾਜ਼ਿਮ ਸੰਘਰਸ਼ ਮੋਰਚਾ ਦੇ ਬੈਨਰ ਥੱਲੇ ਵੱਡੀ ਰੋਸ ਰੈਲੀ ਕਰਕੇ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ ਕੀਤਾ ਜਾਵੇਗਾ ।

ਪਨਬੱਸ ਮੁਲਾਜ਼ਮ ਯੂਨੀਅਨ ਦੇ ਚੇਅਰਮੈਨ ਜਸਬੀਰ ਸਿੰਘ ਨੇ ਦੱਸਿਆ ਕੀ ਪੰਜਾਬ ਰੋਡਵੇਜ਼ ਪਨਬੱਸ ਯੂਨੀਅਨ ਦੇ ਵਰਕਰਾਂ ਦੀ ਪਿਛਲੇ ਕਾਫੀ ਸਾਲਾਂ ਤੋਂ ਮੰਗਾਂ ਪੂਰੀਆਂ ਨਹੀਂ ਹੋ ਰਹੀਆਂ ਹਨ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਦੋ ਹਜਾਰ ਸਤਾਰਾਂ ਤੋਂ ਲੈ ਕੇ ਹੁਣ ਤਕ ਉਹ ਕੱਚੇ ਤੌਰ ਤੇ ਹੀ ਨੌਕਰੀਆਂ ਕਰ ਰਹੇ ਹਨ ਪੰਜਾਬ ਸਰਕਾਰ ਨੇ ਜਦੋਂ ਸੱਤਾ ਵਿੱਚ ਆਉਣਾ ਸੀ ਤੇ ਪੰਜਾਬ ਦੇ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਹੋਰ ਕਈ ਵਾਅਦੇ ਕੀਤੇ ਸੀ ਪਰ ਉਨ੍ਹਾਂ ਵਾਅਦਿਆਂ ਵਿਚੋਂ ਕੋਈ ਵੀ ਪੂਰਾ ਨਹੀਂ ਕੀਤਾ।

 

ਜਿਸ ਦੇ ਚੱਲਦੇ ਅੱਜ ਤੋਂ ਪਨਬਸ ਮੁਲਾਜ਼ਮ ਅਤੇ ਰੋਡਵੇਜ਼ ਮੁਲਾਜ਼ਮਾਂ ਨੇ ਹੜਤਾਲ ਕਰ ਦਿੱਤੀ ਹੈ ਇਹ ਹੜਤਾਲ ਤਿੰਨ ਦਿਨ ਤੱਕ ਚੱਲੇਗੀ ਅਤੇ ਕੱਲ੍ਹ ਪਟਿਆਲਾ ਵਿਖੇ ਮੁਲਾਜ਼ਮਾਂ ਵੱਲੋਂ ਚਲਾਇਆ ਜਾ ਰਿਹਾ ਹੈ ਜਿੱਥੇ ਜਾ ਕੇ ਪੰਜਾਬ ਸਰਕਾਰ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।

 

 

error: Content is protected !!