ਮਨਸਿਮਰਨ ਮੱਕੜ ਨੂੰ ਯੂਥ ਅਕਾਲੀ ਦਲ ‘ਚ ਮਿਲੀ ਵੱਡੀ ਜ਼ਿੰਮੇਵਾਰੀ
ਜਲੰਧਰ (ਵੀਓਪੀ ਬਿਊਰੋ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ।



ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਯੂਥ ਵਿੰਗ ਨਾਲ ਜੁੜੇ ਮਿਹਨਤੀ ਨੌਂਜਵਾਨਾਂ ਨੂੰ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ । ਜਲੰਧਰ ਤੋਂ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਸਪੁਤਰ ਮਨਸਿਮਰਨ ਸਿੰਘ ਮੱਕੜ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਯੂਥ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ | ਜ਼ਿੰਮੇਵਾਰੀ ਮਿਲਣ ਤੋਂ ਬਾਅਦ ਮਨਸਿਮਰਨ ਸਿੰਘ ਮੱਕੜ ਨੇ ਸ਼੍ਰੋਮਣੀ ਅਕਾਲੀ ਦਲ ਦਾ ਧੰਨਵਾਦ ਕਰਦੇ ਹੋਏ ਕਿਹਾ ਕੀ ਉਹ ਪਾਰਟੀ ਦਾ ਤਹਿ ਦਿਲੋਂ ਰਿਣੀ ਹੈ ਕਿ ਪਾਰਟੀ ਨੇ ਉਹਨਾਂ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਜਨਰਲ ਸਕੱਤਰ ਬਣਾਇਆ ਹੈ | ਉਹਨਾਂ ਵਾਅਦਾ ਕੀਤਾ ਕੀ ਉਸ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਵਫ਼ਾਦਾਰੀ ਨਾਲ ਨਿਭਾਉਣਗੇ |