ਮਜੀਠੀਆ ਸਣੇ ਅਕਾਲੀ ਦਲ ਦੇ 9 ਵਿਧਾਇਕਾਂ ਖ਼ਿਲਾਫ਼ ਹੋਇਆ ਕੇਸ ਦਰਜ
ਚੰਡੀਗੜ੍ਹ (ਵੀਓਪੀ ਬਿਊਰੋ) 10 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਇਕਾਂ ਵਲੋਂ ਪੰਜਾਬ ਦੇ ਬਜਟ ਇਜਲਾਸ ਦੇ ਅਖੀਰਲੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵਿਧਾਨ ਸਭਾ ਦੇ ਬਾਹਰ ਘੇਰਨ ’ਤੇ ਚੰਡੀਗੜ੍ਹ ਪੁਲੀਸ ਨੇ 9 ਅਕਾਲੀ ਵਿਧਾਇਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ । ਇਸ ਮਾਮਲੇ ‘ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਮੁੱਖ ਮੰਤਰੀ ਦਾ ਘਿਰਾਓ ਕਰਨ ਅਤੇ ਕਾਲੀ ਝੰਡੀਆਂ ਵਿਖਾਉਣ ਦੀ ਨਿੰਦਾ ਕੀਤੀ ਸੀ ।
ਪੁਲੀਸ ਵੱਲੋਂ ਨਾਮਜ਼ਦ ਵਿਧਾਇਕਾਂ ਵਿੱਚ ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਸਿੰਘ ਅਯਾਲੀ, ਸ਼ਰਨਜੀਤ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ, ਬਲਦੇਵ ਸਿੰਘ ਖਹਿਰਾ, ਸੁਖਵਿੰਦਰ ਕੁਮਾਰ, ਐੱਨ ਕੇ ਸ਼ਰਮਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕੰਵਰਜੀਤ ਸਿੰਘ ਸ਼ਾਮਲ ਹਨ। ਇਹ ਕਾਰਵਾਈ ਸਕੱਤਰ ਸੰਦੀਪ ਮਾਰਸ਼ਲ ਦੀ ਸ਼ਿਕਾਇਤ ’ਤੇ ਥਾਣਾ ਸੈਕਟਰ-3 ਨੇ ਕੀਤੀ ਹੈ । ਇਨ੍ਹਾਂ ਖ਼ਿਲਾਫ਼ ਥਾਣਾ ਸੈਕਟਰ-3 ਵਿੱਚ ਆਈਪੀਸੀ ਦੀ ਧਾਰਾ 186, 323, 341, 511 ਤਹਿਤ ਕੇਸ ਦਰਜ ਕੀਤਾ ਗਿਆ ਹੈ ।