ਖ਼ਾਲਸਾ ਕਾਲਜ ਨਰਸਿੰਗ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 9 ਅਪ੍ਰੈਲ (ਰਿਧੀ ਭੰਡਾਰੀ)¸ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ “ਵਿਸ਼ਵ ਸਿਹਤ ਦਿਵਸ” ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਮਨਾਏ ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਆਫ਼ ਪੁਲਿਸ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦਾ ਆਗਾਜ਼ ਐਮ.ਐਸਸੀ. ਨਰਸਿੰਗ ਦੀਆਂ ਵਿਦਿਆਰਥਣਾਂ ਵੱਲੋਂ ‘ਸ਼ਬਦ’ ਗਾਇਨ ਕਰਕੇ ਕੀਤਾ ਗਿਆ।
ਇਸ ਤੋਂ ਪਹਿਲਾਂ ਪ੍ਰਿੰ: ਡਾ. ਕਮਲਜੀਤ ਕੌਰ ਨੇ ਡਾ. ਗਿੱਲ ਦਾ ਪ੍ਰੋਗਰਾਮ ’ਚ ਪੁੱਜਣ ’ਤੇ ਫੁੱਲਾਂ ਦਾ ਪੌਦਾ ਭੇਂਟ ਕਰਦੇ ਹੋਏ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਿ੍ਰੰ. ਡਾ. ਕਮਲਜੀਤ ਕੌਰ ਨੇ ਵਿਸ਼ਵ ਸਿਹਤ ਦਿਵਸ ਦਾ ਮਹੱਤਵ ਦੱਸਦੇ ਹੋਏ ਇਸਦੇ ਮੁੱਖ ਵਿਸ਼ੇ
’ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਡਾ. ਸੁਖਚੈਨ ਸਿੰਘ ਗਿੱਲ ਵੱਲੋਂ ਸਿਹਤ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਉਨ੍ਹਾਂ ਕੋਵਿਡ‐19 ਮਹਾਮਾਰੀ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਇਸ ਉਪਰੰਤ ਲੈਕਚਰਾਰ ਭਾਵਨਾ ਗੁਪਤਾ ਵੱਲੋਂ ਪ੍ਰੋਗਰਾਮ ਨੂੰ ਅਗਾਂਹ ਵਧਾਉਦੇ ਹੋਏ ਨਰਸਿੰਗ ਵਿਦਿਆਰਥੀਆਂ ਨੂੰ ਸਟੇਜ਼ ’ਤੇ ਸੱਦਾ ਦਿੱਤਾ ਅਤੇ ਵਿਦਿਆਰਥੀਆਂ ਦੁਆਰਾ ਕਵਿਤਾਵਾਂ ਅਤੇ ਭਾਸ਼ਣਾਂ ਰਾਹੀ ‘ਵਿਸ਼ਵ ਸਿਹਤ ਦਿਵਸ ਨੂੰ ਮਨਾਉਂਦਿਆ ਆਪਣਾ ਯੋਗਦਾਨ ਪਾਇਆ। ਇਸ ਤੋਂ ਇਲਾਵਾ ਲੈਕਚਰਾਰ ਜਤਿੰਦਰ ਕੌਰ ਨੇ ਇਸ ਮੌਕੇ ’ਤੇ ਭਾਸ਼ਣ ਦੁਆਰਾ ਆਪਣੇ ਵਿਚਾਰ ਸਾਂਝੇ ਕੀਤੇ। ਉਕਤ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਇਸ ਦਿਵਸ ਸਬੰਧੀ ਇਕ ਨਾਟਕ ਦੁਆਰਾ ਸਰੋਤਿਆਂ ਨੂੰ ਸਿਹਤ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਇਸ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਬਣਾਇਆ।