ਕੈਨੇਡਾ ਜਾਣ ਵਾਲਿਆਂ ਲਈ ਬੁਰੀ ਖਬਰ, ਭਾਰਤ ਅਤੇ ਪਾਕਿਸਤਾਨ ਤੋਂ ਜਾਣ ਵਾਲੀਆ ਫਲਾਈਟਾਂ ਹੋਈਆਂ ਬੰਦ

ਕੈਨੇਡਾ ਜਾਣ ਵਾਲਿਆਂ ਲਈ ਬੁਰੀ ਖਬਰ, ਭਾਰਤ ਅਤੇ ਪਾਕਿਸਤਾਨ ਤੋਂ ਜਾਣ ਵਾਲੀਆ ਫਲਾਈਟਾਂ ਹੋਈਆਂ ਬੰਦ

 

ਵੀਓਪੀ ਬਿਊਰੋ – ਭਾਰਤ ਅਤੇ ਪਾਕਿਸਤਾਨ ਦੇ ਵਿਚ ਵੱਧ ਰਹੇ ਕੋਰੋਨਾ ਮਰੀਜਾਂ ਦੇ ਚਲਦੇ ਕੈਨੇਡਾ ਸਰਕਾਰ ਨੇ ਇਕ ਵੱਡਾ ਫੈਸਲਾ ਲੈਂਦੇ ਹੋਏ ਇਹਨਾਂ ਦੋਨਾਂ ਦੇਸ਼ਾਂ ਤੋਂ ਆਉਣ ਵਾਲੀਆਂ ਸਾਰੀਆਂ ਫਲਾਈਟਾਂ ਨੂੰ 30 ਦਿਨ ਲਈ ਬੰਦ ਕਰ ਦਿੱਤਾ ਗਿਆ ਹੈ | ਇਸ ਨਾਲ ਨਾ ਸਿਰਫ ਦੇਸ਼ ਤੋਂ ਕੈਨੇਡਾ ਜਾਣ ਵਾਲਿਆਂ ਲਈ ਬੁਰੀ ਖ਼ਬਰ ਹੈ ਬਲਕਿ ਦੇਸ਼ ਦੇ ਵਿਚੋਂ ਕੈਨੇਡਾ ਜਾਣ ਵਾਲੇ ਹਵਾਈ ਯਾਤਾਯਾਤ ਦਾ ਪੰਜਵਾਂ ਹਿੱਸਾ ਹੈ ਤੇ ਇਸ ਨਾਲ ਆਰਥਿਕ ਨੁਕਸਾਨ ਵੀ ਹੋਏਗਾ |

ਤੁਹਾਨੂੰ ਦੱਸ ਦੇਈਏ ਕਿ ਭਾਰਤ ਵਿਚ ਕੋਰੋਨਾ ਦੀ ਦੂਜੀ ਲਹਿਰ ਦੇਖਣ ਨੂੰ ਮਿਲ ਰਹੀ ਹੈ ਅਤੇ ਪਾਕਿਸਤਾਨ ਦੇ ਵਿਚ ਤੀਜੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਕੈਨੇਡਾ ਦੇ ਪਰਿਵਹਨ ਮੰਤਰੀ ਉਮਰ ਅਲਗਬਰਾ ਨੇ ਕਿਹਾ ਕਿ ਇਸ ਫੈਸਲੇ ਦੀ ਸ਼ੁਰੂਆਤ ਵੀਰਵਾਰ ਦੀ ਰਾਤ ਤੋਂ ਹੋ ਜਾਏਗੀ | ਉਨ੍ਹਾਂ ਨੇ ਕਿਹਾ ਕਿ ਹਾਲੇ ਇਹ ਫੈਸਲਾ ਆਰਜ਼ੀ ਤੌਰ ਤੇ  ਲਿਆ ਗਿਆ ਹੈ ਅਤੇ ਭਵਿੱਖ ਵਿੱਚ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਹੋਰ ਫੈਸਲਾ ਲਿਆ ਜਾ ਸਕਦਾ ਹੈ | ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕੀ ਇਹ ਫੈਸਲਾ ਕਾਰਗੋ ਫਲਾਈਟਾਂ ਤੇ ਲਾਗੂ ਨਹੀਂ ਹੋਏਗਾ |

ਇਸ ਤੋਂ ਪਹਿਲਾਂ ਕੈਨੇਡਾ ਨੇ ਡਿਸਨਬਰ ਦੇ ਵਿੱਚ ਬ੍ਰਿਟੇਨ ਤੋਂ ਆਉਣ ਵਾਲੀਆਂ ਸਾਰੀਆਂ ਫਲਾਈਟਾਂ ਵੀ ਬੰਦ ਕਰ  ਦਿੱਤੀਆਂ ਸਨ | ਇਸ ਫੈਸਲੇ ਤੋਂ ਪਹਿਲਾਂ ਕੈਨੇਡਾ ਦੀ ਸੰਸਦ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਜਿੰਨਾਂ ਦੇਸ਼ਾਂ ਵਿੱਚ ਕੋਰੋਨਾ ਦੇ ਮਰੀਜ ਜਿਆਦਾ ਹਨ ਉਹਨਾਂ ਦੇਸ਼ਾਂ ਤੋਂ ਆਉਣ ਵਾਲੀਆਂ ਫਲਾਈਟਾਂ ਤੇ ਰੋਕ ਲਗਾਈ ਜਾਵੇ |

 

ਤੁਹਾਨੂੰ ਇਹ ਵੀ ਦੱਸਣਾ ਜਰੂਰੀ ਹੈ ਕੀ ਪਿਛਲੇ 24 ਘੰਟਿਆਂ ਦੇ ਵਿੱਚ ਭਾਰਤ ਵਿੱਚ ਕੋਰੋਨਾ ਦੇ ਤਿੰਨ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹੈ ਤੇ ਇਸ ਦੇ ਨਾਲ ਹੀ ਪਿਛਲੇ ਸਾਲ ਨਾਲੋਂ ਜਿਆਦਾ ਮੌਤਾਂ ਵੀ ਹੋਈਆਂ ਨੇ |

error: Content is protected !!