ਹੁਣ ਇਸ ਦੇਸ਼ ਨੇ ਲਾਈ ਭਾਰਤ ਦੀ ਯਾਤਰਾ ਉਪਰ ਰੋਕ, ਕਿਹਾ – ਭਾਰਤ ‘ਚ ਸਿਹਤ ਸਰੋਤ ਹੋਏ ਸੀਮਿਤ



ਜਲੰਧਰ (ਵੀਓਪੀ ਬਿਉਰੋ) – ਕੋਵਿਡ ਦਾ ਕਹਿਰ ਦਿਨੋਂ-ਦਿਨ ਵੱਧ ਰਿਹਾ ਹੈ। ਭਾਰਤ ਵਿਚ ਲੱਖਾਂ ਦੀ ਗਿਣਤੀ ਵਿਚ ਰੋਜਾਨਾਂ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਸ ਦਰਮਿਆਨ ਹੀ ਹੁਣ ਅਮਰੀਕਾ ਨੇ ਕਿਹਾ ਹੈ ਕਿ 4 ਮਈ ਤੋਂ ਭਾਰਤ ਤੋਂ ਅਮਰੀਕਾ ਲਈ ਯਾਤਰਾ ਪੂਰੀ ਤਰ੍ਹਾਂ ਰੋਕ ਦਿੱਤੀ ਜਾਵੇਗੀ। ਇਹ ਜਾਣਕਾਰੀ ਵਾਈਟ ਹਾਊਸ ਦੀ ਪ੍ਰੈਸ ਸਕੱਤਰ ਜੇਨ ਸਾਕ ਨੇ ਦਿੱਤੀ ਹੈ। ਸਾਕੀ ਨੇ ਕਿਹਾ ਕਿ ਭਾਰਤ ਵਿਚ ਕੋਰੋਨਾ ਵੈਰੀਐਂਟ ਦੇ ਮਾਮਲੇ ਲਗਾਤਾਰ ਵੱਧਣ ਕਰਕੇ ਇਹ ਫੈਸਲਾ ਲਿਆ ਗਿਆ ਹੈ।
ਉਹਨਾਂ ਦੱਸਿਆ ਕਿ ਇਹ ਪਾਬੰਦੀ ਭਾਰਤ ਵਿਚ ਕੋਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਲਾਈ ਜਾ ਰਹੀ ਹੈ। ਜਿਕਰਯੋਗ ਹੈ ਕਿ ਬੀਤੇ ਦਿਨੀਂ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਸੀ। ਉਹਨਾਂ ਕਿਹਾ ਸੀ ਕਿ ਅਜਿਹਾ ਕਰਨਾ ਠੀਕ ਨਹੀਂ ਹੈ ਕਿਉਂਕਿ ਭਾਰਤ ਵਿਚ ਕੋਰੋਨਾ ਪੂਰੀ ਤਰ੍ਹਾਂ ਆਪਣੇ ਪੈਰ ਪਸਾਰ ਚੁੱਕਾ ਹੈ ਤੇ ਸਿਹਤ ਸਹੂਲਤਾਂ ਦੇ ਸਰੋਤ ਸੀਮਿਤ ਹੋ ਗਏ ਹਨ।