ਪੁਲਿਸ ਨੇ ਫਿਲਮ ਦੀ ਸ਼ੂਟਿੰਗ ਕਰ ਰਹੇ ਗਿੱਪੀ ਗਰੇਵਾਲ ਨੂੰ ਚੁੱਕਿਆ, ਬਾਊਸਰਾਂ ਨੇ ਪੱਤਰਕਾਰਾਂ ਨਾਲ ਬਦਸਲੂਕੀ ਕਰਦਿਆਂ ਤੋੜੇ ਕੈਮਰੇ

ਪੁਲਿਸ ਨੇ ਫਿਲਮ ਦੀ ਸ਼ੂਟਿੰਗ ਕਰ ਰਹੇ ਗਿੱਪੀ ਗਰੇਵਾਲ ਨੂੰ ਚੁੱਕਿਆ, ਬਾਊਸਰਾਂ ਨੇ ਪੱਤਰਕਾਰਾਂ ਨਾਲ ਬਦਸਲੂਕੀ ਕਰਦਿਆਂ ਤੋੜੇ ਕੈਮਰੇ

ਜਲੰਧਰ (ਵੀਓਪੀ ਬਿਊਰੋ) – ਪੰਜਾਬ ਵਿਚ ਕੋਰੋਨਾ ਕਾਰਨ ਪੂਰੇ ਸੂਬੇ ਵਿਚ ਨਾਇਟ ਕਰਫਿਊ ਤੇ ਵੀਕਐਂਡ ਲੌਕਡਾਊਨ ਲਗਾਇਆ ਗਿਆ ਹੈ। ਸਰਕਾਰ ਨੇ ਇਸ ਸੰਬੰਧੀ ਕਈ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਹੋਈਆਂ ਹਨ। ਕਈ ਵਰਗਾਂ ਦੇ ਕੰਮ ਉਪਰ ਪਾਬੰਦੀਆਂ ਲਾਈਆਂ ਹੋਈਆਂ ਹਨ ਪਰ ਇਸ ਸਭ ਦੇ ਵਿਚਾਲੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਆਪਣੀ ਫਿਲਮ ਦੀ ਸ਼ੂਟਿੰਗ ਕਰ ਰਹੇ ਸਨ ਤੇ ਪੁਲਿਸ ਨੇ ਉਨ੍ਹਾਂ ਦੀ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ ਕੀਤਾ ਹੈ।


ਬਨੂੜ ਤੇਪਲਾ ਰੋਡ ‘ਤੇ ਹਲਕਾ ਰਾਜਪੁਰਾ ਦੇ ਸੇਖਣ ਮਾਜਰਾ ਵਿਖੇ ਗਿਪੀ ਗਰੇਵਾਲ ਦੀ ਫਿਲਮ ਦੀ ਸ਼ੂਟਿੰਗ ਚੱਲ ਰਹੀ ਸੀ। ਬਨੂੜ ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਗਿੱਪੀ ਗਰੇਵਾਲ ਸਣੇ ਕਈ ਹੋਰਨਾਂ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਸੀ ਪਰ ਬਨੂੜ ਦੇ ਸਾਬਕਾ ਐਮਸੀ ਗੁਰਮੀਤ ਸਿੰਘ ਨੇ ਉਨ੍ਹਾਂ ਦੀ ਜ਼ਮਾਨਤ ਦਿੱਤੀ ਤੇ ਮੌਕੇ ‘ਤੇ ਹੀ ਉਨ੍ਹਾਂ ਨੂੰ ਰਿਹਾਅ ਵੀ ਕਰ ਦਿੱਤਾ ਗਿਆ।

ਜਦ ਇਸ ਦੌਰਾਨ ਗਿੱਪੀ ਤੋਂ ਪੱਤਰਕਾਰਾਂ ਨੇ ਸਵਾਲ ਕੀਤੇ ਤਾਂ ਉਨ੍ਹਾਂ ਨੇ ਮੀਡੀਆ ਕਰਮੀਆਂ ਨਾਲ ਬਦਸਲੂਕੀ ਕੀਤੀ। ਇੰਨਾ ਹੀ ਨਹੀਂ ਗਿੱਪੀ ਗਰੇਵ‍‍ਲ ਦੇ ਬਾਊਂਸਰਾ ਨੇ ਨਿੱਜੀ ਚੈਨਲ ਦੇ ਆਈਡੀ ਤੇ ਕੈਮਰੇ ਨੂੰ ਵੀ ਤੋੜਿਆ।

ਇਨ੍ਹਾਂ ਖਿਲਾਫ ਧਾਰਾ 188, ਡਿਜ਼ਾਟਰਸ ਮੈਨੇਜਮੈਂਟ ਐਕਟ ਅਤੇ ਐਪੀਡੇਮਿਕ ਐਕਟ ਦੀਆਂ ਵੱਖੋ-ਵੱਖ ਧਾਰਾਵਾਂ ਹੇਠ ਬਨੂੜ ਥਾਣੇ ‘ਚ ਪਰਚਾ ਕੀਤਾ ਗਿਆ। ਉਹ ਫਿਲਮ ‘ਗਿਰਧਾਰੀ ਲਾਲ’ ਦੀ ਸ਼ੂਟਿੰਗ ਕਰ ਰਹੇ ਸੀ। ਕੁਝ ਦਿਨ ਪਹਿਲਾਂ ਪੰਜਾਬੀ ਅਦਾਕਾਰ ਜਿੰਮੀ ਸ਼ੇਰਗਿੱਲ ਨੇ ਵੀ ਕੋਰੋਨਾ ਪ੍ਰੋਟੋਕਲ ਤੋੜੇ ਸੀ।

error: Content is protected !!