ਦੀਦੀ ਇਤਿਹਾਸਕ ਜਿੱਤ ਮਗਰੋਂ ਕੱਲ੍ਹ ਚੁੱਕੇਗੀ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ



ਕੋਲਕਾਤਾ (ਵੀਓਪੀ ਬਿਊਰੋ) – ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਦੀਦੀ ਦੀ ਪਾਰਟੀ ਨੇ 212 ਸੀਟਾਂ ਪ੍ਰਾਪਤ ਕੀਤੀਆਂ ਹਨ ਜੋ ਕਿ ਬਹੁਮੱਤ ਤੋਂ ਬਹੁਤ ਜਿਆਦਾ ਹਨ। ਹੁਣ ਕੱਲ੍ਹ ਮਮਤਾ ਬੈਨਰਜੀ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁਕੇਗੀ।
ਬੰਗਾਲ ਦੇ ਰਾਜਪਾਲ ਓ. ਪੀ. ਧਨਖੜ ਮਮਤਾ ਨੂੰ ਤੀਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਉਣਗੇ। ਹਾਲਾਂਕਿ ਮਮਤਾ ਨੰਦੀਗ੍ਰਾਮ ਤੋਂ ਚੋਣ ਹਾਰ ਗਈ। ਮਮਤਾ ਨੂੰ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਨੇ 1,956 ਵੋਟਾਂ ਨਾਲ ਹਰਾਇਆ। ਉਧਰ ਟੀ. ਐੱਮ. ਸੀ. ਨੇ ਚੋਣ ਕਮਿਸ਼ਨ ਨੂੰ ਵੋਟਾਂ ਦੀ ਮੁੜ ਗਿਣਤੀ ਲਈ ਬੇਨਤੀ ਕੀਤੀ ਸੀ ਪਰ ਚੋਣ ਕਮਿਸ਼ਨ ਨੇ ਇਸ ਅਪੀਲ ਨੂੰ ਠੁਕਰਾ ਦਿਤਾ। ਇਸ ਤੋਂ ਬਾਅਦ ਮਮਤਾ ਨੇ ਕਿਹਾ ਕਿ ਉਹ ਨੰਦੀਗ੍ਰਾਮ ਦੇ ਚੋਣ ਨਤੀਜਿਆਂ ਵਿਰੁਧ ਕੋਰਟ ’ਚ ਜਾਵੇਗੀ।