ਤਖ਼ਤ ਸ਼੍ਰੀ ਪਟਨਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੰਗੀ 50 ਕਰੋੜ ਦੀ ਵੱਡੀ ਰਕਮ



ਜਲੰਧਰ (ਵੀਓਪੀ ਬਿਊਰੋ) – ਪੰਜਾਬ ਲਈ ਬਹੁਤ ਮੰਦਭਾਗੀ ਘਟਨਾ ਸਾਹਮਣੇ ਆਈ ਰਹੀ ਹੈ। ਤਖ਼ਤ ਸ਼੍ਰੀ ਪਟਨਾ ਸਾਹਿਬ ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਸ਼ਰਾਰਤੀ ਅਨਸਰਾਂ ਵਲੋਂ ਇਕ ਪੱਤਰ ਭੇਜਿਆ ਗਿਆ ਹੈ ਜਿਸ ਵਿਚ ਲਿਖਿਆ ਗਿਆ ਹੈ ਕਿ 1 ਮਹੀਨੇ ਦੇ ਅੰਦਰ-ਅੰਦਰ ਜੇਕਰ ਤੁਸੀਂ ਪੰਜਾਹ ਕਰੋੜ ਰੁਪਏ ਨਾ ਦਿੱਤੇ ਤਾਂ ਗੁਰੂਘਰ ਨੂੰ ਬੰਬ ਨਾਲ ਉਡਾ ਦਿਆਂਗੇ।
ਦੱਸ ਦਈਏ ਕਿ ਪਟਨਾ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਦੀ ਜਨਮਭੂਮੀ ਹੈ। ਹੁਣ ਗੁਰਦੁਆਰਾ ਪ੍ਰਬੰਧਕ ਨੇ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ ਹੈ। ਗੁਰੂਘਰ ਦੇ ਪ੍ਰਬੰਧਕਾਂ ਦੇ ਦੱਸਿਆ ਕਿ ਪੰਕਜ ਨਾਮ ਦੇ ਵਿਅਕਤੀ ਦੇ ਨਾਮ ਤੋਂ ਪੱਤਰ ਆਇਆ ਹੈ ਜਿਸ ਉਪਰ ਉਸਦਾ ਨੰਬਰ ਵੀ ਲਿਖਿਆ ਹੋਇਆ ਹੈ। ਪੁਲਿਸ ਨੇ ਹੁਣ ਗੁਰਦੁਆਰੇ ਦੇ ਆਲੇ-ਦੁਆਲੇ ਸਖ਼ਤੀ ਵਧਾ ਦਿੱਤੀ ਗਈ ਹੈ।