ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਕਰੇਗੀ 2 ਗੁਣਾਂ ਵਾਧਾ

ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਕਰੇਗੀ 2 ਗੁਣਾਂ ਵਾਧਾ

ਚੰਡੀਗੜ੍ਹ (ਵੀਓਪੀ ਬਿਊਰੋ)  – ਪੰਜਾਬ ਸਰਕਾਰ ਦੇ 6ਵੇਂ ਤਨਖਾਹ ਕਮਿਸ਼ਨ ਨੇ ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਤਨਖਾਹ ਵਿਚ ਦੋਗੁਣਾ ਵਾਧੇ ਦੀ ਮੰਗ ਕੀਤੀ ਹੈ। ਘੱਟੋਂ-ਘੱਟ 7000 ਤੋਂ ਵਧਾ ਕੇ 18000 ਪਰ ਮਹੀਨਾ ਤਨਖਾਹ ਕਰਨ ਲਈ ਕਿਹਾ ਹੈ। ਕਮਿਸ਼ਨ ਨੇ ਤਨਖਾਹਾਂ ਅਤੇ ਹੋਰ ਵੱਡੇ ਫਾਇਦਿਆਂ ਵਿਚ ਵਾਧੇ ਦੀ ਸਿਫਾਰਸ਼ ਕੀਤੀ ਹੈ ਅਤੇ ਸਰਕਾਰੀ ਮੁਲਾਜ਼ਮਾਂ ਦੇ ਭੱਤਿਆਂ ਵਿਚ ਚੋਖੇ ਵਾਧੇ ਦਾ ਵੀ ਸੁਝਾਅ ਦਿੱਤਾ ਹੈ।

ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਪੈਨਸ਼ਨਾਂ ਵਿਚ ਔਸਤਨ ਵਾਧਾ 20 ਫੀਸਦੀ ਦੇ ਕਰੀਬ ਹੋਣ ਦੀ ਸੰਭਾਵਨਾ ਹੈ।

5ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨਾਲੋਂ ਤਨਖਾਹਾਂ ਵਿਚ 2.59 ਗੁਣਾਂ ਵਾਧਾ ਹੈ। ਸਾਰੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਕੁਝ ਭੱਤਿਆਂ ਵਿਚ ਰੈਸ਼ਨੇਲਾਈਜੇਸ਼ਨ ਦੇ ਨਾਲ ਵੱਡੇ ਭੱਤਿਆਂ ਵਿਚ ਡੇਢ ਤੋਂ ਦੋ ਗੁਣਾ ਵਾਧੇ ਦਾ ਪ੍ਰਸਤਾਵ ਹੈ।

error: Content is protected !!