ਹੁਣ ਜਿਹੜੇ ਪ੍ਰਾਈਵੇਟ ਸਕੂਲ ਨੇ ਉਡਾਈ ਨਿਯਮਾਂ ਦੀ ਧੱਜੀਆ, ਜਾਣੋ ਕੀ ਕਰੇਗਾ ਫਿਰ ਸਿੱਖਿਆ ਵਿਭਾਗ
ਚੰਡੀਗੜ੍ਹ (ਵੀਓਪੀ ਬਿਊਰੋ) – ਕੋਰੋਨਾ ਕਾਲ ਵਿਚ ਸਾਰੇ ਵਿੱਦਿਅਕ ਅਦਾਰੇ ਬੰਦ ਪਏ ਹਨ। ਸਰਕਾਰ ਦੀਆਂ ਸਖ਼ਤ ਪਾਬੰਦੀਆਂ ਦੇ ਬਾਵਜੂਦ ਵੀ ਕਈ ਪ੍ਰਾਈਵੇਟ ਸਕੂਲਾਂ ਵਾਲੇ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ। ਹੁਣ ਇਸ ਤਰ੍ਹਾਂ ਦੀਆਂ ਕਈ ਖਬਰਾਂ ਸਾਹਮਣੇ ਆਉਣ ਦੇ ਨਾਲ ਸਿੱਖਿਆ ਵਿਭਾਗ ਵਲੋਂ ਸਖ਼ਤ ਚਿਤਾਵਨੀ ਦਿੱਤੀ ਗਈ ਹੈ।
ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲਾਂ ਵਿੱਚ ਸੱਦ ਕੇ ਮਾਪੇ-ਅਧਿਆਪਕ ਮੀਟਿੰਗ ਕੀਤੀ ਜਾ ਰਹੀ ਹੈ। ਅਜਿਹੀਆਂ ਰਿਪੋਰਟਾਂ ਮਗਰੋਂ ਸਕੂਲ ਸਿੱਖਿਆ ਵਿਭਾਗ ਨੇ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ।
ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀਆਂ ਘਟਨਾਵਾਂ ਵਿਭਾਗ ਦੇ ਧਿਆਨ ’ਚ ਆਈਆਂ ਹਨ। ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪ੍ਰਾਈਵੇਟ ਸਕੂਲਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਨਿੱਜੀ ਸਕੂਲਾਂ ’ਚ ਮਾਪਿਆਂ ਦੀਆਂ ਮੀਟਿੰਗਾਂ ਨਾ ਹੋਣ ਦੇਣੀਆਂ ਯਕੀਨ ਬਣਾਉਣ ਦੀ ਵੀ ਹਦਾਇਤ ਕੀਤੀ ਹੈ। ਅਧਿਕਾਰੀਆਂ ਨੂੰ ਅਨੁਸ਼ਾਸਨੀ ਕਾਰਵਾਈ ਕਰਨ ਲਈ ਅਜਿਹੇ ਕੇਸ ਡਾਇਰੈਕਟੋਰੇਟ ਤੇ ਸਬੰਧਿਤ ਡਿਪਟੀ ਕਮਿਸ਼ਨਰਾਂ ਨੂੰ ਭੇਜਣ ਲਈ ਕਿਹਾ ਗਿਆ ਹੈ।