ਸਿਵਲ ਹਸਪਤਾਲ ਵਿੱਚ ਕੋਰੋਨਾ ਵੈਕਸੀਨ ਲਗਵਾਉਣ ਲਈ ਲੋਕ ਪਰੇਸ਼ਾਨ
ਸ਼ਹਿਰ ਦੇ ਹਰ ਵਾਰਡ ਵਿੱਚ ਕੋਰੋਨਾ ਵੈਕਸੀਨ ਦੇ ਕੈਂਪ ਲਗਾਏ ਜਾਣ ਜੱਥੇਦਾਰ ਭਾਗ ਸਿੰਘ ਰੂਪਨਗਰ (ਵਰੁਣ ਲਾਂਬਾ)ਕੋਰੋਨਾ ਵੈਕਸੀਨ ਲਗਵਾਉਣ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ ਪਰ ਇਥੇ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਸੁਚਾਰੂ ਪ੍ਬੰਧਾ ਦੀ ਘਾਟ ਹੋਣ ਕਾਰਨ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਆਲਮ ਇਹ ਹੈ ਕਿ ਸਿਵਲ ਹਸਪਤਾਲ ਵਿੱਚ ਕੋਰੋਨਾ ਵੈਕਸੀਨ ਲਗਵਾਉਣ ਆਏ ਲੋਕਾਂ ਨੂੰ ਰੋਜ਼ਾਨਾ ਸਵੇਰੇ 100 ਟੋਕਨ ਹੀ ਦਿੱਤੇ ਜਾਂਦੇ ਹਨ ਅਤੇ ਇਹ ਟੋਕਨ ਲੈਣ ਲਈ ਲੋਕ ਸਮਾਜਿਕ ਦੂਰੀ ਬਣਾ ਕੇ ਨਹੀਂ ਰੱਖਦੇ। ਜਿਸ ਕਾਰਨ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦਾ ਉਲੰਘਣ ਹੁੰਦਾ ਹੈ ਅਤੇ ਮਹਾਮਾਰੀ ਹੋਰ ਫੈਲਣ ਦਾ ਡਰ ਬਣਿਆ ਹੋਇਆ ਹੈ। ਇਸ ਬਾਰੇ ਸਿਵਲ ਹਸਪਤਾਲ ਵਿਖੇ ਸਵੇਰੇ ਕੋਰੋਨਾ ਵੈਕਸੀਨ ਲਗਵਾਉਣ ਆਏ ਸ੍ਰੀ ਗੁਰੂ ਰਵੀਦਾਸ ਸਭਾ ਚੰਦਰਗੜ ਦੇ ਪ੍ਧਾਨ ਜੱਥੇਦਾਰ ਭਾਗ ਸਿੰਘ ਨੇ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਸਿਵਲ ਹਸਪਤਾਲ ਵਿੱਚ ਕੋਰੋਨਾ ਵੈਕਸੀਨ ਲਗਵਾਉਣ ਆਏ ਲੋਕਾਂ ਦੀ ਸਹੂਲਤ
ਲਈ ਕੋਈ ਪ੍ਬੰਧ ਨਹੀਂ ਹੈ। ਖਾਸ ਕਰਕੇ ਬਜ਼ੁਰਗਾਂ ਨੂੰ ਵੱਡੀ ਪਰੇਸ਼ਾਨੀ ਹੁੰਦੀ ਹੈ।
ਇਥੇ ਕੋਰੋਨਾ ਵੈਕਸੀਨ ਦੇ ਟੋਕਨ ਲੈਣ ਲਈ ਲੋਕਾਂ ਦੀ ਭੀੜ ਲੱਗ ਜਾਂਦੀ ਹੈ। ਜਿਸ ਕਾਰਨ ਬਜ਼ੁਰਗ ਵਿਅਕਤੀ ਟੋਕਨ ਲੈਣ ਤੋਂ ਰਹਿ ਜਾਂਦੇ ਹਨ। ਜੱਥੇਦਾਰ ਭਾਗ ਸਿੰਘ ਨੇ ਇਸ ਸਮੱਸਿਆ ਨੂੰ ਲੈ ਕੇ ਸੀਨੀਅਰ ਮੈਡੀਕਲ ਅਫ਼ਸਰ ਤਰਸੇਮ ਸਿੰਘ ਨਾਲ ਗੱਲਬਾਤ ਕੀਤੀ ਅਤੇ ਮੰਗ ਕੀਤੀ ਕਿ ਸਿਵਲ ਹਸਪਤਾਲ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖਣੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਸੁਝਾਅ ਦਿੱਤਾ ਕਿ ਕੋਰੋਨਾ ਵੈਕਸੀਨ ਲਗਵਾਉਣ ਲਈ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਸਥਾਨਾਂ ਤੇ ਕੋਰੋਨਾ ਵੈਕਸੀਨ ਲਗਵਾਉਣ ਲਈ ਕੈਂਪ ਲਗਾਉਣ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਲੋਂ ਸ੍ਰੀ ਗੁਰੂ ਰਵੀਦਾਸ ਧਰਮਸ਼ਾਲਾ ਚੰਦਰਗੜ ਵਿਖੇ ਵੀ ਕੈਂਪ ਲਗਵਾ ਸਕਦੇ ਹਨ, ਜਿਸ ਨਾਲ ਸਮਾਜਿਕ ਦੂਰੀ ਦਾ ਵੀ ਧਿਆਨ ਰੱਖਿਆ ਜਾ ਸਕਦਾ ਹੈ ।