ਰੂਪਨਗਰ ਚ ਕੋਰੋਨਾ ਪਾਜ਼ੇਟਿਵ 4 ਮਰੀਜ਼ਾਂ ਦੀ ਮੌਤ , ਰਿਕਾਰਡ 229 ਨਵੇਂ ਮਾਮਲੇ ਤੇ 178 ਮਰੀਜ਼ ਹੋਏ ਤੰਦਰੁਸਤ
ਰੂਪਨਗਰ (ਵਰੁਣ ਲਾਂਬਾ) ਰੂਪਨਗਰ ਜ਼ਿਲ੍ਹੇ ’ਚ ਕੋਰੋਨਾ ਮਹਾਮਾਰੀ ਦੇ ਨਵੇਂ ਮਾਮਲੇ ਲਗਾਤਾਰ ਵੱਧ ਰਹੇ ਹਨ, ਅੱਜ ਜ਼ਿਲ੍ਹੇ ਵਿਚ 4 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ, ਜਦੋਂ ਕਿ ਰਿਕਾਰਡ 229 ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 178 ਮਰੀਜ਼ ਠੀਕ ਹੋ ਗਏ ਹਨ। ਜਦੋਂ ਕਿ ਰੋਜ਼ਾਨਾ ਕੋਰੋਨਾ ਦੇ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਰਹੀ ਹੈ। ਸਿਹਤ ਵਿਭਾਗ ਵਲੋਂ ਲਗਾਤਾਰ ਕੋਰੋਨਾ ਵੈਕਸੀਨ ਲਗਵਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ,ਜਿਸ ਨਾਲ ਕੋਰੋਨਾ ਤੋਂ ਬਚਾਅ ਹੋ ਸਕੇ।
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਤੱਕ 200257 ਲੋਕਾਂ ਦੇ ਜ਼ਿਲ੍ਹੇ ’ਚ ਕੋਰੋਨਾ ਸੈਂਪਲ ਲਏ ਜਾ ਚੁੱਕੇ ਹਨ ਅਤੇ 189339 ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ 1708 ਸੈਂਪਲਾਂ ਦੀ ਰਿਪੋਰਟ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 9665 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ ਅਤੇ 7679 ਮਰੀਜ਼ ਠੀਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿਚ 1692 ਕੋਰੋਨਾ ਐਕਟਿਵ ਮਾਮਲੇ ਹਨ ਅਤੇ 294 ਮਰੀਜ਼ਾਂ ਦੀ ਕੋਰੋਨਾ ਮਹਾਮਾਰੀ ਕਾਰਨ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਰੂਪਨਗਰ ਵਿਖੇ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ, ਇਸ ਲਈ ਕੋਵਿਡ 19 ਦੀਆਂ ਹਦਾਇਤਾਂ ਦਾ ਜ਼ਰੂਰ ਪਾਲਣ ਕੀਤਾ ਜਾਵੇ, ਜਿਸ ਨਾਲ ਕੋਰੋਨਾ ਮਹਾਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾਂ ਦੱਸਿਆ ਕਿ ਅੱਜ ਰੋਪੜ ’ਚ 107 ਕੋਰੋਨਾ ਪਾਜ਼ੇਟਿਵ ਮਾਮਲੇ, ਸ਼੍ਰੀ ਅਨੰਦਪੁਰ ਸਾਹਿਬ ਵਿਖੇ 29 ਮਾਮਲੇ, ਸ਼੍ਰੀ ਚਮਕੌਰ ਸਾਹਿਬ ਵਿਖੇ 19 , ਨੰਗਲ ਵਿਖੇ 56 ਮਾਮਲੇ, ਮੋਰਿੰਡਾ ਵਿਖੇ 18 ਕੋਰੋਨਾ ਮਾਮਲੇ ਸਾਹਮਣੇ ਆਏ ਹਨ।
ਡੀਸੀ ਸੋਨਾਲੀ ਗਿਰੀ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਮੂੰਹ ਸਿਰ ਢੱਕ ਕੇ ਰੱਖਣ ਲਈ ਮਾਸਕ ਲਗਾਉਣੇ ਬਹੁਤ ਜ਼ਰੂਰੀ ਹਨ, ਜਿਸ ਨਾਲ ਕੋਰੋਨਾ ਮਹਾਮਾਰੀ ਤੋਂ ਬਚਾਅ ਹੋ ਸਕੇ । ਡੀਸੀ ਸੋਨਾਲੀ ਗਿਰੀ ਨੇ ਕਿਹਾ ਕਿ ਸਮਾਜਿਕ ਦੂਰੀ ਵੀ ਬਣਾ ਕੇ ਰੱਖਣ, ਜਿਸ ਨਾਲ ਕੋਰੋਨਾ ਮਹਾਮਾਰੀ ਤੋਂ ਬਚਾਅ ਹੋ ਸਕੇ।