ਜਲੰਧਰ – ਸਬਜ਼ੀ ਮਹਿੰਗੀ ਖ਼ਰੀਦਣ ਤੋਂ ਪਹਿਲਾਂ ਪੜ੍ਹ ਲਵੋਂ ਨਵੇਂ ਭਾਅ

ਜਲੰਧਰ – ਸਬਜ਼ੀ ਮਹਿੰਗੀ ਖ਼ਰੀਦਣ ਤੋਂ ਪਹਿਲਾਂ ਪੜ੍ਹ ਲਵੋਂ ਨਵੇਂ ਭਾਅ

ਜਲੰਧਰ (ਵੀਓਪੀ ਬਿਊਰੋ) – ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਕੋਰੋਨਾ ਉਪਰ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਿਨ ਰਾਤ ਹਰਕਤ ਵਿਚ ਹੈ। ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਲੋਕਾਂ ਨੂੰ ਸਬਜ਼ੀ ਮੰਡੀ ਵਿਚ ਜਾਣ ਤੋਂ ਮਨਾਹੀ ਕਰ ਦਿੱਤੀ ਹੈ।

ਪ੍ਰਸ਼ਾਸਨ ਨੇ ਹੁਣ ਰੇਹੜੀ ਵਾਲਿਆ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਲੋਕਾਂ ਦੇ ਘਰ-ਘਰ ਜਾ ਕੇ ਸਬਜ਼ੀ ਪਹੁੰਚਾਉਂਣਗੇ। ਪਰ ਲੋਕਾਂ ਵੱਲੋਂ ਲੁੱਟ-ਖਸੁੱਟ ਦੀਆਂ ਸ਼ਿਕਾਇਤਾਂ ਆਉਣ ‘ਤੇ ਜ਼ਿਲ੍ਹਾ ਮੰਡੀ ਅਫ਼ਸਰ ਨੇ ਪਿਛਲੇ ਵਰ੍ਹੇ ਦੀ ਤਰ੍ਹਾਂ ਫ਼ਲਾਂ ਅਤੇ ਸਬਜ਼ੀਆਂ ਦੇ ਰੋਜ਼ਾਨਾ ਭਾਅ ਨਿਰਧਾਰਤ ਕਰਨੇ ਆਰੰਭ ਕਰ ਦਿੱਤੇ ਹਨ।

ਜ਼ਿਲ੍ਹਾ ਮੰਡੀ ਅਫ਼ਸਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਰੋਜ਼ਾਨਾ ਹੀ ਮਾਰਕੀਟ ਕਮੇਟੀ ਵੱਲੋਂ ਸਬਜ਼ੀਆਂ ਤੇ ਫ਼ਲਾਂ ਦੇ ਭਾਅ ਨਿਰਧਾਰਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਬਜ਼ੀ ਮੰਡੀ ਅੰਦਰ ਰੇਹੜੀ ਚਾਲਕਾਂ ਅਤੇ ਆੜ੍ਹਤੀਆਂ ਦੀ ਆਪਸ ´ਚ ਸਮਾਜਿਕ ਦੂਰੀ ਵਧਾਉਣ ਲਈ ਉਨ੍ਹਾਂ ਵੱਲੋਂ ਆੜ੍ਹਤੀਆਂ ਨੂੰ ਵੱਖ-ਵੱਖ ਥਾਵਾਂ ‘ਤੇ ਸਬਜ਼ੀਆਂ ਅਤੇ ਫ਼ਲ ਵੇਚਣ ਲਈ ਸਥਾਨ ਨਿਰਧਾਰਤ ਕੀਤੇ ਗਏ ਹਨ।

error: Content is protected !!