ਜਲੰਧਰ ਦੇ ਕਾਂਗਰਸੀ MLA ਦੇ ਖਿਲਾਫ ਸਾਬਕਾ ਕੈਬਿਨੇਟ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਨੂੰ ਲਿਖੀ ਚਿੱਠੀ

ਜਲੰਧਰ ਦੇ ਕਾਂਗਰਸੀ MLA ਦੇ ਖਿਲਾਫ ਸਾਬਕਾ ਕੈਬਿਨੇਟ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਨੂੰ ਲਿਖੀ ਚਿੱਠੀ

ਜਲੰਧਰ (ਵੀਓਪੀ ਬਿਊਰੋ) – ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਰਕੇ ਪੰਜਾਬ ਵਿਚ 15 ਮਈ ਤੱਕ ਲੌਕਡਾਊਨ ਲੱਗਾ ਹੋਇਆ ਤੇ ਸ਼ਨੀਵਾਰ ਤੇ ਐਤਵਾਰ ਕਰਫਿਊ ਹੈ। ਪੰਜਾਬ ਸਰਕਾਰ ਵਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਤੇ ਨਾਲ ਹੀ ਸਰਕਾਰ ਵਲੋਂ ਇਹ ਵੀ ਨਿਰਦੇਸ਼ ਜਾਰੀ ਕੀਤੇ ਹੋਏ ਹਨ ਕਿ ਜੇਕਰ ਕੋਈ ਵੀ ਵਿਅਕਤੀ ਲੌਕਡਾਊਨ ਤੇ ਕਰਫਿਊ ਦੀ ਉਲੰਘਣਾ ਕਰਦਾ ਫੜ੍ਹਿਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।

ਹੁਣ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਸ਼ਿਕਾਇਤ ਕੀਤੀ ਹੈ। ਕਾਲੀਆ ਨੇ ਚਿੱਠੀ ਵਿਚ ਇਕ ਕਾਂਗਰਸ ਵਿਧਾਇਕ ਦੀ ਸ਼ਿਕਾਇਤ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਕੋਰੋਨਾ ਦੀ ਉਲੰਘਣ ਕਰਨ ‘ਤੇ ਆਮ ਲੋਕਾਂ ਉਪਰ ਤਾਂ ਸਖ਼ਤੀ ਵਰਤੀ ਜਾਂਦੀ ਹੈ ਪਰ ਜਦੋਂ ਤੁਹਾਡਾ ਆਪਣਾ ਹੀ ਕੋਈ ਵਿਧਾਇਕ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕਿਉਂ ਨਹੀਂ ਹੁੰਦੀ।

ਉਹਨਾਂ ਨੇ ਕਿਹਾ ਕਿ ਜਲੰਧਰ ਸੈਂਟਰਲ ਤੋਂ ਕਾਂਗਰਸ ਦੇ ਵਿਧਾਇਕ ਰਾਜਿੰਦਰ ਬੇਰੀ ਨੇ ਧੰਨੋਵਾਲੀ ਵਿਚ ਇਕ ਓਪਨ ਜਿੰਮ ਦਾ ਉਦਘਾਟਨ ਕੀਤਾ ਜਿਸ ਦੁਰਾਨ ਭਾਰੀ ਗਿਣਤੀ ਵਿਚ ਲੋਕ ਸ਼ਾਮਲ ਸਨ। ਉਹਨਾਂ ਨੇ ਅੱਗੇ ਕਿਹਾ ਕਿ ਇਹ ਐਤਵਾਰ ਕੀਤਾ ਗਿਆ ਜਿਸ ਦਿਨ ਪੰਜਾਬ ਵਿਚ ਕਰਫਿਊ ਹੁੰਦਾ ਹੈ।

ਕਾਲੀਆ ਨੇ ਚਿੱਠੀ ਵਿਚ ਲਿਖਿਆ ਕਿ ਪਿਛਲੇ ਦਿਨੀਂ ਇਕ ਕਮੇਡੀਅਨ ਸੁਗੰਧਾ ਮਿਸ਼ਰਾ ਉਪਰ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ‘ਤੇ ਉਸ ਖਿਲਾਫ ਮਾਮਲਾ ਦਰਜ ਹੋਇਆ ਸੀ ਪਰ ਵਿਧਾਇਕ ਵਲੋਂ ਜਿੰਮ ਦੇ ਉਦਘਾਟਨ ਦੀਆਂ ਤਸਵੀਰਾਂ ਇਕ ਹਿੰਦੀ ਅਖ਼ਬਾਰ ਵਿਚ ਪ੍ਰਕਾਸ਼ਿਤ ਹੋਈਆਂ ਹਨ ਜਿਸ ਵਿਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਭਾਰੀ ਮਾਤਰਾ ਵਿਚ ਲੋਕ ਹਾਜ਼ਰ ਹੋਏ ਹਨ। ਕਾਲੀਆ ਨੇ ਅੱਗੇ ਕਿਹਾ ਕਿ ਹੁਣ ਵਿਧਾਇਕ ਉਪਰ ਵੀ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ‘ਤੇ ਮਾਮਲਾ ਦਰਜ ਹੋਣਾ ਚਾਹੀਦਾ ਹੈ।

error: Content is protected !!