12 ਮਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਵੱਧ ਸਕਦੀ ਹੈ ਹੋਰ ਸਖ਼ਤਾਈ

12 ਮਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਵੱਧ ਸਕਦੀ ਹੈ ਹੋਰ ਸਖ਼ਤਾਈ

ਚੰਡੀਗੜ੍ਹ (ਵੀਓਪੀ ਬਿਊਰੋ) ਭਾਰਤ ਵਿਚ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ ਹੈ। ਹੁਣ ਤਾਂ ਪੰਜਾਬ ਉਪਰ ਵੀ ਖ਼ਤਰਾ ਮੰਡਰਾ ਰਿਹਾ ਹੈ। ਪੰਜਾਬ ਵਿਚ ਆਕਸੀਜਨ ਦੀ ਕਮੀ ਨਾਲ ਮਰੀਜ਼ਾਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਕੋਲੋਂ ਵੈਕਸੀਨ ਵੀ ਢੰਗ ਟਪਾਉ ਹੀ ਹੈ।

ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਦੇ ਵੱਧਦੇ ਕਹਿਰ ਦੇ ਵਿਚਕਾਰ ਹੁਣ ਪੰਜਾਬ ਮੰਤਰੀ ਮੰਡਲ ਦੀ ਮਹੱਤਵਪੂਰਨ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ 12 ਮਈ ਨੂੰ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।

ਇਸ ਗੱਲ ਦੀ ਸੰਭਾਵਨਾ ਹੈ ਕਿ ਇਸ ਦੌਰਾਨ ਕੋਰੋਨਾ ਸੰਕਟ ‘ਤੇ ਵਿਚਾਰ-ਵਟਾਂਦਰੇ ਹੋ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦਾ ਸੰਕਟ ਸਿਖਰ ‘ਤੇ ਹੈ ਅਤੇ ਆਕਸੀਜਨ ਨੂੰ ਲੈ ਕੇ ਵੀ ਹਾਹਾਕਾਰ ਮਚੀ ਹੋਈ ਹੈ। ਇਸ ਕਾਰਨ ਇਸ ਬੈਠਕ ਵਿੱਚ ਕੁੱਝ ਮਹੱਤਵਪੂਰਨ ਫੈਸਲੇ ਲੈ ਸਕਦੇ ਹਨ।

error: Content is protected !!