ਸ਼ੀ ਫਤਹਿਗੜ੍ਹ ਸਾਹਿਬ ਦੇ ਸ਼ਰਧਾਲੂਆਂ ਨੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਸੈਨੇਟਾਈਜ਼ਰ

ਸ਼ਰਧਾਲੂਆਂ ਨੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ‘ਚ ਕੀਤਾ ਸੈਨੇਟਾਈਜ਼

 

ਰੂਪਨਗਰ ( ਵਰੁਨ ਲਾਂਬਾ) ਪਾਤਸ਼ਾਹੀ ਦਸਵੀਂ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਅੱਜ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਆਏ ਸ਼ਰਧਾਲੂਆਂ ਵਲੋਂ ਸੈਨੇਟਾਈਜ਼ਰ ਕੀਤਾ ਗਿਆ । ਸਾਰੇ ਦਿਨ ਸ਼ਰਧਾਲੂਆਂ ਵਲੋਂ ਗੁਰਦੁਆਰਾ ਸਾਹਿਬ ਦੀ ਪੂਰੀ ਇਮਾਰਤ ਅਤੇ ਆਸਪਾਸ ਦੀਆਂ ਇਮਾਰਤਾਂ, ਰਿਹਾਇਸ਼ਾਂ, ਲੰਗਰ ਹਾਲ ਅਤੇ ਹੋਰ ਸਥਾਨਾਂ ਨੂੰ ਸੈਨੇਟਾਈਜ਼ਰ ਕੀਤਾ ਗਿਆ।

 

ਸ਼ਰਧਾਲੂਆਂ ਵਲੋਂ ਸੈਨੇਟਾਈਜ਼ ਕਰਨ ਲਈ ਆਪਣੀ ਮਸ਼ੀਨ ਲੈ ਕੇ ਆਏ ਸਨ ਅਤੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ ਵਲੋਂ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਆਏ ਸ਼ਰਧਾਲੂਆਂ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਅਤੇ ਸ਼ਰਧਾਲੂਆਂ ਵਲੋਂ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ ਨੇ ਦੱਸਿਆ ਕਿ ਅੱਜ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਆਏ ਸ਼ਰਧਾਲੂਆਂ ਵਲੋਂ ਸੈਨੇਟਾਈਜ਼ਰ ਮਸ਼ੀਨ ਨਾਲ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੀ ਇਮਾਰਤ, ਲੰਗਰ ਹਾਲ ਤੇ ਹੋਰ ਸਥਾਨਾਂ ਨੂੰ ਸੈਨੇਟਾਈਜ਼ ਕੀਤਾ ਗਿਆ।

 

ਇਸ ਮੌਕੇ ਸਮੂਹ ਸ਼ਰਧਾਲੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਖਜ਼ਾਨਚੀ ਗੁਰਮੀਤ ਸਿੰਘ, ਕਥਾਵਾਚਕ ਗਿਆਨੀ ਪਵਿੱਤਰ ਸਿੰਘ, ਸਟੋਰ ਕੀਪਰ ਬਲਜੀਤ ਸਿੰਘ ਆਦਿ ਮੌਜੂਦ ਸਨ।

 

Leave a Reply

Your email address will not be published. Required fields are marked *

error: Content is protected !!