ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ : ਮੌਸਮ ਵਿਭਾਗ

ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ : ਮੌਸਮ ਵਿਭਾਗ

ਨਵੀਂ ਦਿੱਲੀ (ਵੀਓਪੀ ਬਿਊਰੋ) – ਉੱਤਰ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਮੀਂਹ ਤੇ ਹਨ੍ਹੇਰੀ ਆਉਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪੱਛਮੀ ਗੜਬੜ ਕਾਰਨ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਬਾਰਸ਼ ਪੈਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਦੌਰਾਨ ਪੰਜਾਬ ਕੁਝ ਹਿੱਸਿਆਂ ‘ਚ ਹਲਕੀ ਬਾਰਸ਼ ਦੇ ਨਾਲ-ਨਾਲ ਧੂੜ ਭਰੀ ਹਨ੍ਹੇਰੀ ਤੇ ਇੱਕ-ਦੋ ਥਾਵਾਂ ‘ਤੇ ਗੜੇਮਾਰੀ ਦੀ ਸੰਭਾਵਨਾ ਹੈ।

ਸਕਾਈਮੇਟ ਵੈਦਰ ਦੇ ਉਪ-ਪ੍ਰਧਾਨ ਮਹੇਸ਼ ਪਲਾਵਤ ਨੇ ਕਿਹਾ ਕਿ ਪੱਛਮੀ ਗੜਬੜੀ ਲੱਦਾਖ ਦੇ ਪੂਰਬ ਵੱਲ ਚਲੀ ਗਈ ਹੈ। ਇਕ ਹੋਰ ਪੱਛਮੀ ਗੜਬੜੀ ਈਰਾਨ ਦੇ ਪੂਰਬੀ ਹਿੱਸਿਆਂ ਤੇ ਇਸ ਦੇ ਨਾਲ ਲੱਗਦੇ ਅਫ਼ਗਾਨਿਸਤਾਨ ‘ਚ ਵੇਖੀ ਜਾ ਸਕਦੀ ਹੈ। ਉੱਥੇ ਹੀ ਵਿਦਰਭ ਤੇ ਆਸਪਾਸ ਦੇ ਇਲਾਕਿਆਂ ‘ਚ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਭੂਮੱਧ ਹਿੰਦ ਮਹਾਂਸਾਗਰ ਅਤੇ ਦੱਖਣੀ ਅਰਬ ਸਾਗਰ ਦੇ ਕੇਂਦਰੀ ਹਿੱਸਿਆਂ ‘ਚ ਵੀ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ। ਇਸ ਕਾਰਨ ਦੇਸ਼ ਦੇ ਬਹੁਤੇ ਸੂਬਿਆਂ ‘ਚ ਮੌਸਮ ਬਦਲਿਆ ਹੋਇਆ ਨਜ਼ਰ ਆ ਰਿਹਾ ਹੈ।

error: Content is protected !!