ਬਲਾਤਕਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼, 309 ਦਾ ਪਰਚਾ ਦਰਜ

ਬਲਾਤਕਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼, 309 ਦਾ ਪਰਚਾ ਦਰਜ

ਬਠਿੰਡਾ (ਵੀਓਪੀ ਬਿਊਰੋ) – ਕੱਲ੍ਹ ਸੋਸ਼ਲ ਮੀਡੀਆਂ ਤੇ ਇਕ ਵੀਡੀਓ ਵਾਇਰਲ ਹੋ ਰਹੀ ਸੀ, ਜਿਸ ਵਿਚ ਇਕ ਪੁੁਲਿਸ ਮੁਲਾਜ਼ਮ ਇਕ ਔਰਤ ਨਾਲ ਰੇਪ ਕਰਦਾ ਰੰਗੇ ਹੱਥੀ ਫੜ੍ਹਿਆ ਗਿਆ। ਉਸ ਤੋਂ ਬਾਅਦ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ, ਹੁਣ ਇਸ ਮਾਮਲੇ ਵਿਚ ਨਵਾਂ ਮੋੜ ਆਇਆ ਹੈ।

ਜਿੱਥੇ ਪੁਲਿਸ ਕਸਟੱਡੀ ਦੇ ਵਿੱਚ ASI ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਗੁਰਿੰਦਰ ਸਿੰਘ ਨੇ ਥਾਣੇ ਅੰਦਰ ਤੇਜ਼ਧਾਰ ਹਥਿਆਰ ਨਾਲ ਆਪਣੇ ਸਰੀਰ ਨੂੰ ਨੁਕਸਾਨ ਪਹੁੰਚਾਇਆ ਅਤੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਨਾਦ ਉਹ ਜ਼ਖਮੀ ਹੋ ਗਿਆ।

ਇਸ ਮਾਮਲੇ ਵਿੱਚ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਮੁਲਜ਼ਮ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਇਸ ਮਾਮਲੇ ਉਪਰ ਕਾਰਵਾਈ ਕਰਦਿਆਂ ਪੁਲਿਸ ਨੇ ਆਰੋਪੀ ਤੇ 309 ਦਾ ਪਰਚਾ ਦਰਜ ਕਰ ਲਿਆ ਹੈ।

ਦੱਸ ਦੇਈਏ ਕਿ ਬੀਤੇ ਦਿਨ ਪਿੰਡ ਬਾਠ ਦੇ ਲੋਕਾਂ ਨੇ ਪੁਲਿਸ ਮੁਲਾਜ਼ਮ ਨੂੰ ਇੱਕ ਵਿਧਵਾ ਔਰਤ ਨਾਲ ਜਬਰ-ਜ਼ਨਾਹ ਕਰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਸੀ।  ਜਿਸ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋਈ । ਦੱਸਿਆ ਜਾ ਰਿਹਾ ਹੈ ਕਿ ਏਐਸਆਈ ਨੇ ਪੀੜਤ ਔਰਤ ਦੇ ਪੁੱਤਰ ’ਤੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਸੀ ਜਿਸ ਤੋਂ ਬਾਅਦ ਉਸ ਦੀ ਮਦਦ ਕਰਨ ਦੇ ਬਦਲੇ ਵਿੱਚ ਉਸ ਦੇ ਨਾਲ ਜਬਰ-ਜ਼ਨਾਹ ਕਰ ਰਿਹਾ ਸੀ ।

Leave a Reply

Your email address will not be published. Required fields are marked *

error: Content is protected !!