ਆਪ ਆਗੂ ਸਵਰਨ ਸਿੰਘ ਸੈਂਪਲਾ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਆਪ ਆਗੂ ਸਵਰਨ ਸਿੰਘ ਸੈਂਪਲਾ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਚਮਕੌਰ ਸਾਹਿਬ ( ਜਗਤਾਰ ਸਿੰਘ ਤਾਰੀ ) ਅੱਜ ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸੀਨੀਅਰ ਆਗੂ ਸਵਰਨ ਸਿੰਘ ਸੈਂਪਲਾ ਵਾਈਸ ਪ੍ਰਧਾਨ ਸਾਬਕਾ ਮੁਲਾਜ਼ਮ ਵਿੰਗ ਪੰਜਾਬ ਦੀ ਅਗਵਾਈ ਵਿੱਚ ਪਾਰਟੀ ਆਗੂਆਂ ਸਮੇਤ ਸੰਗਰਾਂਦ ਦੇ ਦਿਹਾਡ਼ੇ ਨੂੰ ਮੁੱਖ ਰੱਖਦਿਆਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਭਿਆਨਕ ਬੀਮਾਰੀ ਨਾਲ ਪੀੜਤ ਲੋਕਾਂ ਦੀ ਤੰਦਰੁਸਤੀ ਲਈ ਸਰਬੱਤ ਦੇ ਭਲੇ ਲਈ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਗੁਰੂ ਸਾਹਿਬ ਅੱਗੇ ਹਾਜ਼ਰੀ ਲਗਾਉਂਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |

ਉਨ੍ਹਾਂ ਈਦ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਹੋਇਆ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ ਅਤੇ ਮਸਜਿਦ ਦੀ ਉਸਾਰੀ ਲਈ ਮਾਲੀ ਮੱਦਦ ਵੀ ਕੀਤੀ ਇਸ ਤੋਂ ਉਪਰੰਤ ਸੈਂਪਲਾ ਸਾਹਿਬ ਤੇ ਆਪ ਵਰਕਰਾਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੁੱਖ ਗੇਟ ਤੇ ਸੰਗਤਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੀ ਵੰਡੇ ਅਤੇ ਗੁਰੂਘਰ ਦੇ ਜੋੜਾ ਘਰ ਵਿੱਚ ਦੋ ਘੰਟੇ ਜੋਡ਼ਿਆਂ ਦੀ ਸੇਵਾ ਕੀਤੀ |

ਇਸ ਮੌਕੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਕੁਲਦੀਪ ਸਿੰਘ ਇਕਬਾਲ ਸਿੰਘ ਮਨਿੰਦਰ ਸਿੰਘ ਕਰਮਜੀਤ ਸਿੰਘ ਕੁਲਵੀਰ ਸਿੰਘ ਕੁਲਜੀਤ ਸਿੰਘ ਗੋਲਡੀ ਰਾਣਾ ਆਦਿ ਵਲੰਟੀਅਰ ਹਾਜ਼ਰ ਸਨ

Leave a Reply

Your email address will not be published. Required fields are marked *

error: Content is protected !!