ਪੰਚਾਇਤ ਖ਼ਤਮ ਹੋਣ ਤੋਂ ਬਾਅਦ ਸੰਦੀਪ ਦੁਪਹਿਰ ਡੇਢ ਵਜੇ ਦੇ ਕਰੀਬ ਆਪਣੇ ਚਾਚੇ ਦੇ ਘਰ ਗਿਆ। ਇਥੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਤੋਂ ਬਾਅਦ ਚਾਚੇ ਦੇਸਾ ਨੇ ਆਪਣੀ ਲਾਇਸੈਂਸਸ਼ੁਦਾ ਪਿਸਤੌਲ ਨਾਲ ਸੰਦੀਪ ‘ਤੇ ਦੋ ਗੋਲੀਆਂ ਚਲਾਈਆਂ। ਪਹਿਲੀ ਗੋਲੀ ਉਸ ਦੇ ਸੀਨੇ ‘ਤੇ ਲੱਗੀ, ਜਦੋਂ ਕਿ ਦੂਜੀ ਗੋਲੀ ਉਸ ਦੇ ਸਿਰ ‘ਚ ਲੱਗੀ। ਸੰਦੀਪ ਉਥੇ ਜ਼ਮੀਨ ‘ਤੇ ਡਿੱਗ ਪਿਆ ਅਤੇ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਦੇਸਾ ਉਥੋਂ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਪਹੁੰਚੀ ਅਤੇ ਲਾਸ਼ ਦੀ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਮੁਲਜ਼ਮ ਦੇਸਾ ਸਿੰਘ ‘ਤੇ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।