ਜਗਰਾਉਂ ਵਿੱਚ ਗੈਂਗਸਟਰਾ ਨੇ ਪੁਲਿਸ ਵਾਲਿਆਂ ਤੇ ਚਲਾਈਆਂ ਗੋਲੀਆਂ, ਦੋ ਥਾਣੇਦਾਰਾਂ ਦੀ ਮੌਕੇ ਤੇ ਮੌਤ



ਜਗਰਾਓਂ (ਵੀਓਪੀ ਬਿਊਰੋ) ਜਗਰਾਓਂ ਦੀ ਦਾਣਾ ਮੰਡੀ ਵਿਚ ਅੱਜ ਸ਼ਾਮ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਪੁਲਿਸ ਮੁਲਾਜ਼ਮਾਂ ਤੇ ਗੋਲੀਆਂ ਚਲਾ ਦਿਤੀਆਂ, ਜਿਸ ਕਾਰਨ 2 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਤੇ ਇਕ ਮੁਲਾਜਮ ਬਚ ਗਿਆ। ਦਰਅਸਲ ਇਹ ਤਿੰਨੋ ਮੁਲਾਜਮ ਸੀਆਈਏ ਸਟਾਫ ਤੋਂ ਕਿਸੇ ਕੇਸ ਦੀ ਤਫਤੀਸ਼ ਕਰਦੇ ਹੋਏ ਦਾਣਾ ਮੰਡੀ ਪਹੁੰਚੇ ਸਨ ਤੇ ਇਕ ਟੈਂਕਰ ਦੀ ਤਲਾਸ਼ੀ ਲੈ ਰਹੇ ਸਨ ।
ਅਚਾਨਕ ਇਕ ਆਈ 20 ਕਾਰ ਆਈ ਤੇ ਕਾਰ ਸਵਾਰਾਂ ਨੇ ਇਨ੍ਹਾਂ ਮੁਲਾਜਮਾਂ ਤੇ ਗੋਲੀਆਂ ਚਲਾ ਦਿਤੀਆਂ। ਜਿਸ ਕਾਰਣ ਥਾਣੇਦਾਰ ਭਗਵਾਨ ਸਿੰਘ ਤੇ ਥਾਣੇਦਾਰ ਬਲਵਿੰਦਰ ਸਿੰਘ ਦੀ ਗੋਲੀਆਂ ਲੱਗਣ ਕਰਕੇ ਮੌਤ ਹੋ ਗਈ। ਜਦਕਿ ਤੀਸਰਾ ਮੁਲਾਜਮ ਬਚ ਗਿਆ। ਮੌਕੇ ਤੋਂ ਕਾਰ ਸਵਾਰ ਆਪਣੇ ਸਾਥੀਆਂ ਸਮੇਤ ਟੈਂਕਰ ਲੈ ਕੇ ਫਰਾਰ ਹੋ ਗਏ।
ਇਸ ਮੌਕੇ ਜਗਰਾਓਂ ਪੁਲਿਸ ਦੇ DSP ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਆਈ20 ਕਾਰ 0673 ਨੰਬਰ ਵਿਚ 3 ਤੋਂ 4 ਗੈਂਗਸਟਰ ਨੌਜਵਾਨਾਂ ਨੇ ਗੋਲ਼ੀਆਂ ਚਲਾ ਦਿਤੀਆਂ, ਜਿਸ ਕਾਰਨ 2 ਪੁਲਿਸ ਮੁਲਾਜ਼ਮਾਂ ਦੀ ਮੌਤ ਹੀ ਗਈ। ਪੁਲਿਸ ਪੂਰੀ ਗੰਭੀਰਤਾ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੇ ਹੈ।