ਕੋਰੋਨਾ ਲੈ ਕੇ ਨਾ ਆਈ ਓਏ  ਪਿੰਡ ਪਹਿਰਾ ਲੱਗਦੈ, ਪੜ੍ਹੋ ਕਾਰਨ ਜਾਣਨ ਲਈ ਖ਼ਬਰ

ਕੋਰੋਨਾ ਲੈ ਕੇ ਨਾ ਆਈ ਓਏ  ਪਿੰਡ ਪਹਿਰਾ ਲੱਗਦੈ, ਪੜ੍ਹੋ ਕਾਰਨ ਜਾਣਨ ਲਈ ਖ਼ਬਰ

ਚੰਡੀਗੜ੍ਹ( ਵੀਓਪੀ ਬਿਊਰੋ) – ਪੰਜਾਬ ਦੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਦੋ ਮਹੀਨਿਆਂ ਦਾ ਸਮਾਂ ਬਹੁਤ ਹੀ ਗੰਭੀਰ ਹੋਣ ਵਾਲਾ ਹੈ। ਉਹਨਾਂ ਕਿਹਾ ਕਿ ਹੁਣ ਪੰਜਾਬ ਦੇ ਪਿੰਡਾਂ ਵਿਚ ਵੀ ਕੋਰੋਨਾ ਪਹੁੰਚ ਚੁੱਕਿਆ ਹੈ। ਉਹਨਾਂ ਕਿਹਾ ਕਿ ਹੁਣ ਸ਼ਹਿਰਾਂ ਤੇ ਨਾਲ-ਨਾਲ ਹੁਣ ਪਿੰਡਾਂ ਵੱਲ ਵੀ ਧਿਆਨ ਦਿੱਤਾ ਜਾਵੇਗਾ। ਸੀਐਮ ਨੇ ਕਿਹਾ ਕਿ ਕੋਰੋਨਾ ਦੀ ਪਹਿਲੀਂ ਲਹਿਰ ਵੇਲੇ ਪੰਜਾਬ ਦੇ ਸਾਰੇ ਪਿੰਡ ਸੁਰੱਖਿਅਤ ਸਨ ਪਰ ਹੁਣ ਦੂਜੀ ਲਹਿਰ ਪਿੰਡਾਂ ਉਪਰ ਭਾਰੀ ਪੈ ਰਹੀ ਹੈ। 

ਪਿੰਡਾਂ ’ਚ ਤੇਜੀ ਨਾਲ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਪਿੰਡਾਂ ’ਚ ਪਹਿਰਾ ਲਗਾਉਣ ਦੀ ਅਪੀਲ ਕੀਤੀ ਹੈ। ਅੱਜ ਆਪਣੇ ਫੇਸਬੁੱਕ ਪੇਜ਼ ’ਤੇ ਸੂਬਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਪਰਿਵਾਰ, ਪਿੰਡ ਤੇ ਪੰਜਾਬ ਨੂੰ ਬਚਾਉਣ ਲਈ ਅਹਿਤਿਆਤ ਵਰਤੀ ਜਾਵੇ ਤੇ ਪਿੰਡ ’ਚ ਕਿਸੇ ਵਿਅਕਤੀ ਨੂੰ ਦਾਖ਼ਲ ਨਾ ਹੋਣ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਕੋਰੋਨਾ ਦੀ ਪਹਿਲੀ ਲਹਿਰ ਮੌਕੇ ਪਿੰਡ ਸੁਰੱਖਿਅਤ ਸਨ, ਪਰ ਹੁਣ ਸ਼ਹਿਰਾਂ ਤੋਂ ਬਾਅਦ ਪਿੰਡਾਂ ’ਚ ਕੋਰੋਨਾ ਨੇ ਪੈਰ ਪਸਾਰ ਲਏ ਹਨ। ਉਨ੍ਹਾਂ ਆਉਂਦੇ ਦੋ ਮਹੀਨਿਆਂ ਨੂੰ ਬਹੁਤ ਹੀ ਗੰਭੀਰ ਸਮਾਂ ਦੱਸਿਆ ਹੈ। ਉਨ੍ਹਾਂ ਕਿਹਾ ਹੁਣ ਦਿਹਾਤੀ ਖੇਤਰਾਂ ’ਚ ਕੋਵਿਡ ਕੇਸਾਂ ’ਚ ਵਾਧਾ ਦੇਖਿਆ ਜਾ ਰਿਹਾ ਹੈ, ਜਿਸ ਕਰ ਕੇ ਸਾਨੂੰ ਬਹੁਤ ਸੰਭਲਣ ਦੀ ਲੋੜ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ ਕੀਤੀ ਤਾਂ ਕਿ ਬਾਹਰੀ ਲੋਕਾਂ ਨੂੰ ਦੂਰ ਰੱਖੇ ਜਾਣ ਤੇ ਸਿਰਫ ਕੋਵਿਡ ਮੁਕਤ ਲੋਕਾਂ ਨੂੰ ਪਿੰਡਾਂ ’ਚ ਦਾਖ਼ਲੇ ਦੀ ਇਜਾਜ਼ਤ ਦਿੱਤੀ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਮੁਸੀਬਤ ਹੈ ਕਿ ਉਹ ਲੋਕਾਂ ਨੂੰ ਸਮਝਾ ਨਹੀਂ ਸਕੇ। ਪਿਛਲੇ 14 ਮਹੀਨਿਆਂ ਤੋ ਲੋਕ ਇਸ ਨੂੰ ਹਲਕੇ ’ਚ ਲੈ ਰਹੇ ਹਨ। ਉਨ੍ਹਾਂ ਲੋਕਾਂ ਨੂੰ ਲੱਛਣ ਦਿਖਣ ’ਤੇ ਤੁਰੰਤ ਡਾਕਟਰ ਦੀ ਸਲਾਹ ਲੈਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੈਵਲ 2 ਹਸਪਤਾਲਾਂ ਵਿਚ ਅੱਧੇ ਬੈੱਡ ਖਾਲੀ ਪਏ ਹਨ ਜਦੋਂ ਕਿ ਲੈਵਲ ਤਿੰਨ ਦੇ 90 ਫ਼ੀਸਦੀ ਬੈੱਡ ਭਰ ਗਏ ਹਨ ਤੇ ਸਰਕਾਰ ਦੋ ਹਜ਼ਾਰ ਹੋਰ ਬੈੱਡਾਂ ਦਾ ਪ੍ਰਬੰਧ ਕਰ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ’ਚ ਹੁਣ ਤਕ 4.75 ਲੱਖ ਤੋਂ ਵੱਧ ਕੇਸ ਹੋ ਚੁੱਕੇ ਹਨ ਤੇ ਵੀਰਵਾਰ ਨੂੰ 24 ਘੰਟਿਆਂ ਦੌਰਾਨ 8484 ਕੇਸ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਤਕ ਕੁੱਲ 11297 ਮੌਤਾਂ ਹੋਈਆਂ ਹਨ ਅਤੇ ਬੀਤੇ ਦਿਨ ਕੋਵਿਡ ਨਾਲ 184 ਜਾਨਾਂ ਗਈਆਂ। ਅੱਜ ਤੱਕ 9619 ਮਰੀਜ ਆਕਸੀਜਨ ਉਤੇ ਹਨ ਜਦਕਿ 429 ਮਰੀਜ ਵੈਂਟੀਲੇਟਰ ਦੇ ਸਹਾਰੇ ਉਤੇ ਹਨ।

ਕੈਪਟਨ ਨੇ ਕਿਹਾ ਉਨ੍ਹਾਂ ਨੂੰ ਸਮਝ ਨਹੀਂ ਆਉਂਦੀ ਕਿ ਤੁਸੀਂ ਇਸ ਢੰਗ ਨਾਲ ਆਪਣੇ ਪਰਿਵਾਰਾਂ ਤੇ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਕਿਉਂ ਪਹੁੰਚਾ ਰਹੇ ਹੋ। ਉਨ੍ਹਾਂ ਕਿਹਾ ਅਸੀਂ ਪੰਜਾਬ ਨੂੰ ਦਿੱਲੀ ਤੇ ਮਹਾਰਾਸ਼ਟਰ ਦੇ ਰਾਹ ਨਹੀਂ ਪੈਣ ਦੇਣਾ ਚਾਹੁੰਦੇ ਜਿਨ੍ਹਾਂ ਨੂੰ ਦੂਜੀ ਲਹਿਰ ਦੇ ਦੌਰਾਨ ਅਣਕਿਆਸੀਆਂ ਸਮੱਸਿਆਵਾਂ ’ਚੋਂ ਗੁਜਰਨਾ ਪਿਆ। ਉਨ੍ਹਾਂ ਕਿਹਾ ਕਿ ਇਸ ਨੇ ਸਮੁੱਚੀ ਦੁਨੀਆ ਨੂੰ ਆਪਣੀ ਲਪੇਟ ’ਚ ਹੋਇਆ ਹੈ ਤੇ ਇੱਥੋਂ ਤਕ ਕਿ ਅਗਾਂਹਵਧੂ ਮੁਲਕ ਵੀ ਇਸ ਦੇ ਅਸਰ ਤੋਂ ਬਚ ਨਹੀਂ ਸਕੇ। ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣਾ ਸੂਬਾ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।

error: Content is protected !!