ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਕਾਂਡ ਨੂੰ ਲੈ ਕੇ ਪਿੰਡ ਨੇ ਪਾਇਆ ਮਤਾ, ਭੇਜਿਆ ਚਰਨਜੀਤ ਸਿੰਘ ਚੰਨੀ ਨੂੰ
ਸ੍ਰੀ ਚਮਕੌਰ ਸਾਹਿਬ 15 ਮਈ (ਜਗਤਾਰ ਸਿੰਘ ਤਾਰੀ ) ਅੱਜ ਗਰਾਮ ਪੰਚਾਇਤ ਪਿੰਡ ਸ਼ਾਂਤ ਪੁਰ ਤਹਿਸੀਲ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਦੀ ਇੱਕ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਕੇ ਚਰਨਜੀਤ ਸਿੰਘ ਚੰਨੀ ਜੋ ਆਪਣੇ ਹਲਕੇ ਤੇ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਵੱਲੋਂ ਜੋ ਆਪਣੇ ਸਾਥੀਆਂ ਨਾਲ ਮਿਲ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਕੋਟਕਪੂਰਾ ਗੋਲੀ ਕਾਂਡ ਬਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਬਾਰੇ ਜੋ ਸਟੈਂਡ ਲਿਆ ਗਿਆ ਹੈ ਉਸ ਦੀ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਪੜਤਾਲ ਕੀਤੀ ਜਾਂਦੀ ਹੈ । ਇਸ ਸੰਘਰਸ਼ ਵਿਚ ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ ਇਹ ਮਤੇ ਦੀ ਕਾਪੀ ਅਸੀਂ ਚਰਨਜੀਤ ਸਿੰਘ ਚੰਨੀ ਨੂੰ ਭੇਜ ਕੇ ਅਪੀਲ ਕਰਦੇ ਹਾਂ ਕਿ ਸ੍ਰੀ ਚਮਕੌਰ ਸਾਹਿਬ ਸ਼ਹੀਦਾ ਸਿੰਘਾਂ ਦੀ ਧਰਤੀ ਹੈ ਤੁਹਾਨੂੰ ਇਸ ਦੀ ਸੇਵਾ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ ਇਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ . ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ।
ਉਧਰ ਇਸ ਸਮੇਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਵਰਨ ਸਿੰਘ ਸੈਂਪਲਾ ਵਾਈਸ ਪ੍ਰਧਾਨ ਐਕਸ ਸਰਵਿਸਮੈਨ ਵਿੰਗ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਸਿੱਧੇ ਤੌਰ ਪਰ ਵਾਰ ਕਰਦਿਆਂ ਹੋਇਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਰਕਾਰ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਦੌਰਾਨ ਲੋਕਾਂ ਦਾ ਇਕੱਠ ਕਰਨਾ ਮਨਾ ਹੈ ਪਰੰਤੂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਫ਼ਤਰ ਵਿੱਚ ਲਗਪਗ 60 ਦੇ ਕਰੀਬ ਲੋਕ ਇਕੱਠੇ ਹੋਏ ਸਨ ਇਨ੍ਹਾਂ ਨੂੰ ਕੋਰੋਨਾ ਮਹਾਂਮਾਰੀ ਦਾ ਡਰ ਨਹੀਂ ਪ੍ਰਸ਼ਾਸਨ ਦੁਆਰਾ ਲੋਕਾਂ ਤੇ ਏਨੇ ਇਕੱਠ ਹੋਣ ਦੀ ਵਜ੍ਹਾ ਨਾਲ ਲੋਕ ਕੇਸ ਦਰਜ ਕੀਤੇ ਜਾਂਦੇ ਹਨ ਪਰੰਤੂ ਅੱਜ ਪ੍ਰਸ਼ਾਸਨ ਕਿੱਥੇ ਕੁੰਭ ਦੀ ਨੀਂਦ ਸੋ ਰਿਹਾ ਹੈ ਕੋਰੋਨਾ ਮਹਾਂਮਾਰੀ ਸਿਰਫ ਆਮ ਲੋਕਾਂ ਨੂੰ ਹੀ ਲੱਗਦੀ ਹੈ ਕਾਂਗਰਸ ਪਾਰਟੀ ਦੇ ਮੰਤਰੀਆਂ ਨੂੰ ਤੇ ਅਧਿਕਾਰੀਆਂ ਨੂੰ ਕਿਉਂ ਨਹੀਂ ਇਸ ਸਮੇਂ ਡੀ ਸੀ ਸਾਹਿਬ ਦੇ ਹੁਕਮਾਂ ਦੀ ਵੀ ਸਿੱਧੇ ਤੌਰ ਪਰ ਉਲੰਘਣਾ ਕੀਤੀ ਜਾ ਰਹੀ ਹੈ ।
ਇਹ ਲਗਦਾ ਹੈ ਕਿ ਕੈਬਨਿਟ ਮੰਤਰੀ ਆਪਣੀਆਂ ਵੋਟਾਂ ਇਕੱਠੀਆਂ ਕਰਨ ਲੱਗੇ ਹੋਏ ਹਨ ਤੇ ਉਨ੍ਹਾਂ ਨੂੰ ਪਤਾ ਹੈ ਕਿ ਸਾਡੀ ਸਰਕਾਰ ਹੋਣ ਦੇ ਬਾਵਜੂਦ ਸਾਡੇ ਤੇ ਕੋਈ ਕਾਨੂੰਨੀ ਕਾਰਵਾਈ ਨਹੀਂ ਹੋ ਸਕਦੀ ਪਰ ਮੰਤਰੀ ਸਾਹਿਬ ਖ਼ੁਦ ਵੀ ਏਨੇ ਇਕੱਠ ਦੇ ਵਿੱਚ ਬਿਨਾਂ ਮਾਕਸ ਤੋਂ ਨਜ਼ਰ ਆ ਰਹੇ ਹਨ ਅਤੇ ਨਾ ਹੀ ਉਨ੍ਹਾਂ ਵੱਲੋਂ ਕੋਈ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਿਆ ਗਿਆ ਤੇ ਨਾ ਹੀ ਮੂੰਹ ਤੇ ਮਾਸਕ ਲਗਾਏ ਗਏ ਉਹ ਆਪਣਾ ਕੰਮ ਬਾਖੂਬੀ ਕਰਦੇ ਜਾ ਰਹੇ ਹਨ । ਇਸ ਮੌਕੇ ਕੈਬਨਿਟ ਮੰਤਰੀਆਂ ਨਾਲ ਭਾਰੀ ਇਕੱਠ ਮੌਜੂਦ ਸੀ