ਜਾਣੋਂ – 31 ਮਈ ਤੱਕ ਪੰਜਾਬ ‘ਚ ਕੀ-ਕੀ ਰਹੇਗਾ ਬੰਦ, ਪੂਰੀ ਡਿਟੇਲ ਲਈ ਪੜ੍ਹੋ ਖ਼ਬਰ

ਜਾਣੋਂ – 31 ਮਈ ਤੱਕ ਪੰਜਾਬ ‘ਚ ਕੀ-ਕੀ ਰਹੇਗਾ ਬੰਦ, ਪੂਰੀ ਡਿਟੇਲ ਲਈ ਪੜ੍ਹੋ ਖ਼ਬਰ

ਚੰਡੀਗੜ੍ਹ (ਵੀਓਪੀ ਬਿਊਰੋ) ਸੂਬੇ ਵਿਚ ਕੋਰੋਨਾ ਦਾ ਕਹਿਰ ਸਿਖ਼ਰ ‘ਤੇ ਹੈ, ਹੁਣ ਪੰਜਾਬ ਸਰਕਾਰ ਨੇ ਮਿੰਨੀ ਲੌਕਡਾਊਨ ਦੀ ਮਿਆਦ 31 ਮਈ ਤੱਕ ਵਧਾ ਦਿੱਤੀ ਹੈ। ਲੌਕਡਾਊਨ ਨੂੰ ਲੈ ਕੇ ਨਵੀਆਂ ਗਾਈਡਲਾਈਜ਼ ਜਾਰੀ ਹੋਈਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਮੌਜੂਦਾ ਪਾਬੰਦੀਆਂ ਨੂੰ 31 ਮਈ ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ। ਕੈਪਟਨ ਨੇ ਰਾਜ ਦੇ ਸਾਰੇ ਅਧਿਕਾਰੀਆਂ ਨੂੰ ਕੋਵਿਡ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਦੁਕਾਨਾਂ ਨੂੰ ਪੜਾਅਵਾਰ ਖੋਲ੍ਹਣ ਦੀ ਘੋਸ਼ਣਾ ਕਰਨ ਤੋਂ ਇਲਾਵਾ ਮੁੱਖ ਮੰਤਰੀ ਨੇ ਹਾਊਸਿੰਗ ਸੈਕਟਰ ਲਈ ਕਈ  ਰਿਆਇਤਾਂ ਦੇਣ ਦਾ ਐਲਾਨ ਕੀਤਾ।

ਉਤਰ ਪ੍ਰਦੇਸ਼ ਦੇ ਪਿੰਡਾਂ ਵਿੱਚ ਪੈਦਾ ਹੋਈ ਸਥਿਤੀ ਤੋਂ ਬਚਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ‘ਕੋਰੋਨਾ ਮੁਕਤ ਪਿੰਡ ਅਭਿਆਨ’ ਦੇ ਹਿੱਸੇ ਵਜੋਂ ਨਿਵੇਕਲੇ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਕੋਵਿਡ ਦੇ ਚਿੰਤਾਜਨਕ ਫੈਲਾਅ ਨੂੰ ਰੋਕਿਆ ਜਾ ਸਕੇ।

ਮੁੱਖ ਮੰਤਰੀ ਨੇ ਇਸ ਜੰਗ ਵਿੱਚ ਕਮਿਊਨਟੀ ਦੇ ਸਾਰੇ ਵਰਗਾਂ ਦੀ ਸ਼ਮੂਲੀਅਤ ਦੀ ਲੋੜ ਉਤੇ ਜ਼ੋਰ ਦਿੰਦਿਆਂ ਸਿਹਤ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਸਾਰੇ ਭਾਈਚਾਰਿਆਂ ਨੂੰ ਲਾਮਬੰਦੀ ਕਰਨ ਲਈ ਵੱਡੇ ਪੱਧਰ ਉਤੇ ਮੁਹਿੰਮ ਵਿੱਢੀ ਜਾਵੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਕੋਵਿਡ ਦੇ ਖ਼ਤਰੇ ਬਾਰੇ ਜਾਗਰੂਕਤਾ ਮੁਹਿੰਮ ਵਿੱਚ ਸਮੁੱਚੇ ਸਟਾਫ਼ ਦੀ ਵਰਤੋਂ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਹੈਲਥ ਤੇ ਵੈਲਨੈਸ ਸੈਂਟਰਾਂ ਨੂੰ ਕੇਂਦਰ ਬਣਾ ਕੇ ਇਸ ਪ੍ਰੋਗਰਾਮ ਵਿੱਚ ਤੇਜ਼ੀ ਲਿਆਉਣ ਵਾਸਤੇ ਕਮਿਊਨਿਟੀ ਹੈਲ਼ਥ ਅਫਸਰਾਂ, ਪੰਚਾਇਤਾਂ, ਸਕੂਲ ਅਧਿਆਪਕਾਂ, ਆਂਗਣਵਾੜੀ ਤੇ ਆਸ਼ਾ ਵਰਕਰਾਂ, ਪਿੰਡਾਂ ਦੇ ਪੁਲਿਸ ਅਧਿਕਾਰੀਆਂ, ਯੂਥ ਵਲੰਟੀਅਰਾਂ ਆਦਿ ਦੀ ਲਾਮਬੰਦੀ ਕੀਤੀ ਜਾਵੇ।

error: Content is protected !!