ਵਿੱਤ ਮੰਤਰੀ ਦੇ ਮਾਮਾ ਸਾਬਕਾ ਐਮ ਐਲ ਏ ਸ੍ਰੀ ਮੁਕਤਸਰ ਸਾਹਿਬ ਗੁਰਰਾਜ ਸਿੰਘ ਦਾ ਹੋਇਆ ਦਿਹਾਂਤ

ਵਿੱਤ ਮੰਤਰੀ ਦੇ ਮਾਮਾ ਸਾਬਕਾ ਐਮ ਐਲ ਏ ਸ੍ਰੀ ਮੁਕਤਸਰ ਸਾਹਿਬ ਗੁਰਰਾਜ ਸਿੰਘ ਦਾ ਹੋਇਆ ਦਿਹਾਂਤ

ਸ੍ਰੀ ਮੁਕਤਸਰ ਸਾਹਿਬ (ਵੀਓਪੀ ਬਿਊਰੋ) ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਫ਼ੱਤਣਵਾਲਾ ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਕੋਰੋਨਾ ਤੋਂ ਪੀੜਤ ਹੋ ਜਾਣ ਕਾਰਨ ਆਦੇਸ਼ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਸੀ । ‘ਆਪ’ ਸਾਬਕਾ ਵਿਧਾਇਕ ਹਰਚੰਦ ਸਿੰਘ ਫ਼ੱਤਣਵਾਲਾ ਦੇ ਸਪੁੱਤਰ ਤੇ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਤੇ ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ ਦੇ ਪਿਤਾ ਸਨ । ਉਨ੍ਹਾਂ ਦਾ ਅੰਤਿਮ ਸਸਕਾਰ ਸ਼ਾਮ ਪੰਜ ਵਜੇ ਪਿੰਡ ਫ਼ੱਤਣਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ।

error: Content is protected !!