Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2021
May
18
ਜੇਕਰ ਕੋਈ ਹਸਪਤਾਲ ਤੁਹਾਡੇ ਨਾਲ ਕਰਦਾ ਹੈ ਲੁੱਟ ਤਾਂ ਇਸ ਨੰਬਰ ‘ਤੇ ਕਰੋ ਕਾਲ
Punjab
ਜੇਕਰ ਕੋਈ ਹਸਪਤਾਲ ਤੁਹਾਡੇ ਨਾਲ ਕਰਦਾ ਹੈ ਲੁੱਟ ਤਾਂ ਇਸ ਨੰਬਰ ‘ਤੇ ਕਰੋ ਕਾਲ
May 18, 2021
Voice of Punjab
ਜੇਕਰ ਕੋਈ ਹਸਪਤਾਲ ਤੁਹਾਡੇ ਨਾਲ ਕਰਦਾ ਹੈ ਲੁੱਟ ਤਾਂ ਇਸ ਨੰਬਰ ‘ਤੇ ਕਰੋ ਕਾਲ
ਚੰਡੀਗੜ੍ਹ (ਵੀਓਪੀ ਬਿਊਰੋ) –
ਕੋਰੋਨਾ ਮਹਾਂਮਾਰੀ ਦੁਰਾਨ ਹਸਪਤਾਲਾਂ ਵਲੋਂ ਲੋਕਾਂ ਦੀ ਭਾਰੀ ਲੁੱਟ ਕੀਤੀ ਜਾ ਰਹੀਂ ਹੈ। ਪ੍ਰਾਈਵੇਟ ਹਸਪਤਾਲ ਸਰਕਾਰ ਵਲੋਂ ਨਿਰਧਾਰਿਤ ਕੀਤੇ ਕੋਰੋਨਾ ਟੈਸਟਾਂ ਦੇ ਪੈਸਿਆਂ ਤੋਂ ਵੱਧ ਪੈਸੇ ਲਏ ਜਾ ਰਹੇ ਹਨ। ਹੁਣ ਇਸ ਲੁੱਟ ਨੂੰ ਰੋਕਣ ਲਈ ਸਿਹਤ ਮੰਤਰੀ ਨੇ ਨਵਾਂ ਐਕਸ਼ਨ ਲਿਆ ਹੈ। ਬਲਬੀਰ ਸਿੰਘ ਸਿੱਧੂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਕੀਤੀ ਵਰਚੁਅਲ ਮੀਟਿੰਗ ਦੌਰਾਨ ਕੀਤਾ ਹੈ।
ਪ੍ਰਾਈਵੇਟ ਹਸਪਤਾਲਾਂ ਵੱਲੋਂ ਸਰਕਾਰ ਦੁਆਰਾ ਤਹਿ ਰੇਟਾਂ ਤੋਂ ਵੱਧ ਪੈਸੇ ਵਸੂਲਣ ਦੀ ਕਈ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਕੀਤਾ ਜਾਵੇ ਉਹ ਸਰਬੱਤ ਦੇ ਭਲੇ ਲਈ ਹੋਵੇ ਪਰ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕਿਸੇ ਵੀ ਮਰੀਜ਼ ਦੀ ਲੁੱਟ-ਖਸੁੱਟ ਕਰਦੇ ਹਨ ਤਾਂ ਸਰਕਾਰ ਨੂੰ ਉਨਾਂ ਖਿਲਾਫ ਸਖਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ। ਮਹਾਂਮਾਰੀ ਐਕਟ ਦੇ ਅਧੀਨ ਸਰਕਾਰ ਦੇ ਕੋਲ ਇਹ ਅਧਿਕਾਰ ਹੈ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਸਰਕਾਰ ਬੰਦ ਕਰ ਸਕਦੀ ਹੈ ਜਾਂ ਫਿਰ ਆਪਣੇ ਅਧੀਨ ਲੈ ਕੇ ਚਲਾ ਸਕਦੀ ਹੈ।
ਸਿਹਤ ਮੰਤਰੀ ਉਨਾਂ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਾ ਚੁੱਕਿਆ ਜਾਵੇ ਅਤੇ ਇਸ ਨੂੰ ਇੱਕ ਚੇਤਾਵਨੀ ਸਮਝਿਆ ਜਾਵੇ ਤੇ ਸਰਕਾਰ ਨੂੰ ਕੋਈ ਸਖਤ ਕਾਰਵਾਈ ਕਰਨ ਲਈ ਮਜਬੂਰ ਨਾ ਕੀਤਾ ਜਾਵੇ ਉਨਾਂ ਕਿਹਾ ਕਿ ਇਸ ਔਖੀ ਘੜੀ ਦੌਰਾਨ ਸਾਡੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ (ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਾਰੇ ਸ਼ਾਮਿਲ ਹਨ) ਨੇ ਲੋਕਾਂ ਦੀ ਸੇਵਾ ਦਾ ਇੱਕ ਵਧੀਆ ਉਦਾਹਰਣ ਪੇਸ਼ ਕੀਤੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦਵਾਈਆਂ ਅਤੇ ਆਕਸੀਜਨ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕ ਆਪਣੀਆਂ ਸ਼ਿਕਾਇਤਾਂ ਵਿਭਾਗ ਦੇ ਟੋਲ ਫ੍ਰੀ ਨੰਬਰ 104 ‘ਤੇ ਦਰਜ ਕਰਵਾ ਸਕਦੇ ਹਨ ਜਿਸ ਤੇ ਕਿ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਇਸ ਮੀਟਿੰਗ ਵਿੱਚ ਖਾਸ ਤੌਰ ਤੇ ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ ਸਿੰਘ, ਆਈ.ਐਮ.ਏ. ਸੂਬਾ ਪ੍ਰਧਾਨ ਡਾ. ਕੁਲਦੀਪ ਸਿੰਘ ਮਾਨ ਅਤੇ ਜ਼ਿਲਿਆਂ ਦੇ ਹੋਰ ਮੈਂਬਰ ਸ਼ਾਮਿਲ ਸਨ।
Post navigation
ਕਰਤਾਰਪੁਰ ਪੁਲਸ ਚੋਰੀ ਦੀਆਂ ਵਾਰਦਾਤਾਂ ਦੀ ਸੀਸੀਟੀਵੀ ਫੁਟੇਜ ਦੇਖਣ ਤਕ ਸੀਮਤ ਅੱਠ ਲੱਖ ਰੁਪਏ ਮੁੱਲ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਹੋਇਆ ਚੋਰੀ
ਨਕਲੀ ਪ੍ਰਸ਼ਾਤ ਕਿਸ਼ੋਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us