ਜੇਕਰ ਕੋਈ ਹਸਪਤਾਲ ਤੁਹਾਡੇ ਨਾਲ ਕਰਦਾ ਹੈ ਲੁੱਟ ਤਾਂ ਇਸ ਨੰਬਰ ‘ਤੇ ਕਰੋ ਕਾਲ

ਜੇਕਰ ਕੋਈ ਹਸਪਤਾਲ ਤੁਹਾਡੇ ਨਾਲ ਕਰਦਾ ਹੈ ਲੁੱਟ ਤਾਂ ਇਸ ਨੰਬਰ ‘ਤੇ ਕਰੋ ਕਾਲ

ਚੰਡੀਗੜ੍ਹ (ਵੀਓਪੀ ਬਿਊਰੋ) – ਕੋਰੋਨਾ ਮਹਾਂਮਾਰੀ ਦੁਰਾਨ ਹਸਪਤਾਲਾਂ ਵਲੋਂ ਲੋਕਾਂ ਦੀ ਭਾਰੀ ਲੁੱਟ ਕੀਤੀ ਜਾ ਰਹੀਂ ਹੈ। ਪ੍ਰਾਈਵੇਟ ਹਸਪਤਾਲ ਸਰਕਾਰ ਵਲੋਂ ਨਿਰਧਾਰਿਤ ਕੀਤੇ ਕੋਰੋਨਾ ਟੈਸਟਾਂ ਦੇ ਪੈਸਿਆਂ ਤੋਂ ਵੱਧ ਪੈਸੇ ਲਏ ਜਾ ਰਹੇ ਹਨ। ਹੁਣ ਇਸ ਲੁੱਟ ਨੂੰ ਰੋਕਣ ਲਈ ਸਿਹਤ ਮੰਤਰੀ ਨੇ ਨਵਾਂ ਐਕਸ਼ਨ ਲਿਆ ਹੈ। ਬਲਬੀਰ ਸਿੰਘ ਸਿੱਧੂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਕੀਤੀ ਵਰਚੁਅਲ ਮੀਟਿੰਗ ਦੌਰਾਨ ਕੀਤਾ ਹੈ।

ਪ੍ਰਾਈਵੇਟ ਹਸਪਤਾਲਾਂ ਵੱਲੋਂ ਸਰਕਾਰ ਦੁਆਰਾ ਤਹਿ ਰੇਟਾਂ ਤੋਂ ਵੱਧ ਪੈਸੇ ਵਸੂਲਣ ਦੀ ਕਈ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਕੀਤਾ ਜਾਵੇ ਉਹ ਸਰਬੱਤ ਦੇ ਭਲੇ ਲਈ ਹੋਵੇ ਪਰ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕਿਸੇ ਵੀ ਮਰੀਜ਼ ਦੀ ਲੁੱਟ-ਖਸੁੱਟ ਕਰਦੇ ਹਨ ਤਾਂ ਸਰਕਾਰ ਨੂੰ ਉਨਾਂ ਖਿਲਾਫ ਸਖਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ। ਮਹਾਂਮਾਰੀ ਐਕਟ ਦੇ ਅਧੀਨ ਸਰਕਾਰ ਦੇ ਕੋਲ ਇਹ ਅਧਿਕਾਰ ਹੈ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਸਰਕਾਰ ਬੰਦ ਕਰ ਸਕਦੀ ਹੈ ਜਾਂ ਫਿਰ ਆਪਣੇ ਅਧੀਨ ਲੈ ਕੇ ਚਲਾ ਸਕਦੀ ਹੈ।

ਸਿਹਤ ਮੰਤਰੀ ਉਨਾਂ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਾ ਚੁੱਕਿਆ ਜਾਵੇ ਅਤੇ ਇਸ ਨੂੰ ਇੱਕ ਚੇਤਾਵਨੀ ਸਮਝਿਆ ਜਾਵੇ ਤੇ ਸਰਕਾਰ ਨੂੰ ਕੋਈ ਸਖਤ ਕਾਰਵਾਈ ਕਰਨ ਲਈ ਮਜਬੂਰ ਨਾ ਕੀਤਾ ਜਾਵੇ ਉਨਾਂ ਕਿਹਾ ਕਿ ਇਸ ਔਖੀ ਘੜੀ ਦੌਰਾਨ ਸਾਡੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ (ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਾਰੇ ਸ਼ਾਮਿਲ ਹਨ) ਨੇ ਲੋਕਾਂ ਦੀ ਸੇਵਾ ਦਾ ਇੱਕ ਵਧੀਆ ਉਦਾਹਰਣ ਪੇਸ਼ ਕੀਤੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦਵਾਈਆਂ ਅਤੇ ਆਕਸੀਜਨ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕ ਆਪਣੀਆਂ ਸ਼ਿਕਾਇਤਾਂ ਵਿਭਾਗ ਦੇ ਟੋਲ ਫ੍ਰੀ ਨੰਬਰ 104 ‘ਤੇ ਦਰਜ ਕਰਵਾ ਸਕਦੇ ਹਨ ਜਿਸ ਤੇ ਕਿ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਇਸ ਮੀਟਿੰਗ ਵਿੱਚ ਖਾਸ ਤੌਰ ਤੇ ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ ਸਿੰਘ, ਆਈ.ਐਮ.ਏ. ਸੂਬਾ ਪ੍ਰਧਾਨ ਡਾ. ਕੁਲਦੀਪ ਸਿੰਘ ਮਾਨ ਅਤੇ ਜ਼ਿਲਿਆਂ ਦੇ ਹੋਰ ਮੈਂਬਰ ਸ਼ਾਮਿਲ ਸਨ।

Leave a Reply

Your email address will not be published. Required fields are marked *

error: Content is protected !!