ਬਾਬਾ ਰਾਮ ਰਹੀਮ ਨੇ ਜੇਲ੍ਹ ਤੋਂ ਮੰਗੀ ਐਂਮਰਜੈਂਸੀ ਪੈਰੋਲ, ਕਾਰਨ ਜਾਣਨ ਲਈ ਪੜ੍ਹੋ ਖ਼ਬਰ

ਬਾਬਾ ਰਾਮ ਰਹੀਮ ਨੇ ਜੇਲ੍ਹ ਤੋਂ ਮੰਗੀ ਐਂਮਰਜੈਂਸੀ ਪੈਰੋਲ, ਕਾਰਨ ਜਾਣਨ ਲਈ ਪੜ੍ਹੋ ਖ਼ਬਰ

ਚੰਡੀਗੜ੍ਹ (ਵੀਓਪੀ ਬਿਊਰੋ) – ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਐਮਰਜੈਂਸੀ ਪੈਰੋਲ ਦੀ ਮੰਗ ਕੀਤੀ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਦਰਅਸਲ, ਰਾਮ ਰਹੀਮ (53) ਦੋ ਔਰਤਾਂ ਨਾਲ ਬਲਾਤਕਾਰ ਦੇ ਮਾਮਲੇ ਵਿਚ 2017 ਤੋਂ ਰੋਹਤਕ ਦੀ ਜੇਲ੍ਹ ਵਿਚ 20 ਸਾਲ ਦੀ ਕੈਦ ਕੱਟ ਰਿਹਾ ਹੈ। ਉਸਨੇ ਆਪਣੀ ਮਾਂ ਦੀ ਬਿਮਾਰੀ ਸਬੰਧੀ ਜੇਲ੍ਹ ਅਧਿਕਾਰੀਆਂ ਦੇ ਸਾਹਮਣੇ ਕੁਝ ਦਸਤਾਵੇਜ਼ ਪੇਸ਼ ਕੀਤੇ ਹਨ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਡੇਰਾ ਮੁਖੀ ਨੇ ਆਪਣੀ ਬੀਮਾਰ ਮਾਂ ਨਸੀਬ ਕੌਰ ਨੂੰ ਮਿਲਣ ਲਈ 21 ਦਿਨਾਂ ਦੀ ਪੈਰੋਲ ਮੰਗੀ ਹੈ।

ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਸੁਨੀਲ ਸੰਗਵਾਨ ਨੇ ਕਿਹਾ, “ਐਮਰਜੈਂਸੀ ਪੈਰੋਲ ਦੀ ਅਰਜ਼ੀ ਦਾਇਰ ਕਰਨ ਤੋਂ ਬਾਅਦ ਅਸੀਂ ਇਸ ਸਬੰਧੀ ਹਰਿਆਣਾ ਪੁਲਿਸ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਉਨ੍ਹਾਂ ਤੋਂ ਐਨਓਸੀ ਮੰਗੀ ਹੈ।” ਜੇਲ੍ਹ ਅਧਿਕਾਰੀਆਂ ਨੇ ਡੇਰਾ ਮੁਖੀ ਦੀ ਮਾਂ ਦੀ ਬਿਮਾਰੀ ਨਾਲ ਜੁੜੇ ਦਸਤਾਵੇਜ਼ ਤਸਦੀਕ ਲਈ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੇ ਹਨ।

ਸੂਤਰਾਂ ਨੇ ਦੱਸਿਆ ਕਿ ਪੈਰੋਲ ਦੀ ਅਰਜ਼ੀ ‘ਤੇ ਫੈਸਲਾ ਲੈਣ ਤੋਂ ਪਹਿਲਾਂ ਮੁੱਖ ਤੌਰ ‘ਤੇ ਕਾਨੂੰਨ ਵਿਵਸਥਾ ਦੇ ਪਹਿਲੂ ‘ਤੇ ਵਿਚਾਰ ਕੀਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਡੇਰਾ ਮੁਖੀ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਅਕਤੂਬਰ 2020 ਵਿਚ ਵੀ ਇੱਕ ਦਿਨ ਲਈ ਪੈਰੋਲ ਦਿੱਤੀ ਗਈ ਸੀ।

error: Content is protected !!