18 ਤੋਂ 44 ਸਾਲ ਦੀ ਉਮਰ ਵਾਲੇ ਵਿਅਕਤੀਆਂ ਦਾ ਕੋਵਿਡ-19 ਟੀਕਾਕਰਨ ਕੀਤਾ

18 ਤੋਂ 44 ਸਾਲ ਦੀ ਉਮਰ ਵਾਲੇ ਵਿਅਕਤੀਆਂ ਦਾ ਕੋਵਿਡ-19 ਟੀਕਾਕਰਨ ਕੀਤਾ

ਡਾ.ਦਵਿੰਦਰ ਕੁਮਾਰ ਢਾਂਡਾ ਸਿਵਲ ਸਰਜਨ ਰੂਪਨਗਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਾ.ਸੀ.ਪੀ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਚਮਕੌਰ ਸਾਹਿਬ,ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ਼ ਬੇਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਰਮਾਜਰਾ ਵਿਖੇੇ ਨਿਰਮਾਣ ਕਾਮਿਆਂ,ਹੈਲਥ ਕੇਅਰ ਵਰਕਰਜ਼ ਦੇ ਪਰਿਵਾਰਾਂ,ਸਹਿਰੋਗਾਂ ਤੋਂ ਪੀੜਤ ਵਿਅਕਤੀਆਂ ਜਿਨ੍ਹਾਂ ਦੀ ਉਮਰ 18 ਤੋਂ 44 ਸਾਲ ਹੈ ਦਾ ਕੋਵਿਡ-19 ਟੀਕਾਕਰਨ ਕੀਤਾ ਗਿਆ।ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਡਾ.ਸੀ.ਪੀ ਸਿੰਘ ਸੀਨੀਅਰ ਮੈਡੀਕਲ ਅਫਸਰ ਕਮਿਊਨਿਟੀ ਹੈਲਥ ਸੈਂਟਰ

 

ਸ਼੍ਰੀ ਚਮਕੌਰ ਸਾਹਿਬ ਨੇ ਕਿਹਾ ਕਿ 18 ਸਾਲ ਤੋਂ 44 ਸਾਲ ਤੱਕ ਦੇ ਲਾਭਪਾਤਰੀਆਂ ਲਈ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ।ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਚਮਕੌਰ ਸਾਹਿਬ 80 ਲਾਭਪਾਤਰੀਆਂ,ਫਾਰਮੇਸੀ ਕਾਲਜ਼ ਬੇਲਾ ਵਿਖੇ 31 ਲਾਭਪਾਤਰੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਰਮਾਜਰਾ ਵਿਖੇ 54 ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਡਰਨ ਦੀ ਨਹੀਂ ਸਗੋਂ ਜਾਗਰੂਕ ਰਹਿ ਕੇ ਇਸ ਬਿਮਾਰੀ ਤੋਂ ਬਚਣ ਲਈ ਜਰੂਰੀ ਨਿਯਮਾਂ ਦੀ ਪਾਲਣਾ ਕਰਨਾ ਦੀ ਲੋੜ ਹੈ।ਕੋਰੋਨਾ ਦੀ ਲੜੀ ਤੋੜਨ ਲਈ ਸਾਨੂੰ ਸਾਰਿਆਂ ਨੂੰ ਸਮੇਂ ਸਮੇਂ ਤੇ ਸਾਬਣ ਨਾਲ ਹੱਥ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ,ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ,ਸਮਾਜਿਕ ਦੂਰੀ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਇਸ ਬਿਮਾਰੀ ਤੋਂ ਬਚਣ ਲਈ ਆਪਣੀ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਣ ਲਈ ਸੰਤੁਲਿਤ ਖੁਰਾਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਪਣਾ ਕੋਵਿਡ 19 ਟੀਕਾਕਰਨ ਜਰੂਰ ਕਰਵਾਉਣਾ ਚਾਹੀਦਾ ਹੈ।ਉਨ੍ਹਾਂ ਅਪੀਲ ਕੀਤੀ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਕੋਵਿਡ ਸਾਵਧਾਨੀਆਂ ਦਾ ਪਾਲਣ ਕੀਤਾ ਜਾਵੇ ਅਤੇ ਆਪਣਾ ਟੀਕਾਕਰਨ ਕਰਵਾਇਆ ਜਾਵੇ।

ਇਸ ਮੌਕੇ ਤੇ ਡਾ.ਸੁਖਜੀਤ ਕੌਰ,ਡਾ.ਸਮਿਤਾ ,ਕੁਲਵੀਰ ਸਿੰਘ ਸੀ.ਐਚ.ਓ,ਅਨੀਤਾ ਏ.ਐਨ.ਐਮ, ਐਮ ਪੀ ਐਚ ਡਬਲਿਊ ਲਖਵੀਰ ਸਿੰਘ, ਲਖਵੀਰ ਕੋਰ ਏ.ਐਨ.ਐਮ,ਹਰਵਿੰਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ,ਗੁਰਜਿੰਦਰਜੀਤ ਕੌਰ, ਐਮ.ਐਚ.ਪੀ ਡਬਲਿਊ( f ) ਉਪਾਸਨਾ,ਨੀਸੀ਼ ਰਤਨ ਏ.ਐਨ.ਐਮ,ਜਸਵਿੰਦਰ ਕੌਰ, ਗੁਰਪ੍ਰੀਤ ਕੌਰ ਸੀ ਐਚ ਓ ਸ ਅਤੇ ਲਾਭਪਾਤਰੀ ਹਾਜਰ ਸਨ।

error: Content is protected !!