Skip to content
Monday, December 23, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2021
May
20
ਕੋਰੋਨਾ ਨਾਲ ਜਾਨ ਗੁਆ ਚੁੱਕੇ ਪਰਿਵਾਰਾਂ ਦੇ ਬੱਚਿਆਂ ਦੀ ਗ੍ਰੈਜੂਏਸ਼ਨ ਤੱਕ ਦੀ ਪੜ੍ਹਾਈ ਮਾਫ਼, 1500 ਰੁਪਏ ਪੈਨਸ਼ਨ ਵੀ ਮਿਲੇਗੀ
Politics
Punjab
ਕੋਰੋਨਾ ਨਾਲ ਜਾਨ ਗੁਆ ਚੁੱਕੇ ਪਰਿਵਾਰਾਂ ਦੇ ਬੱਚਿਆਂ ਦੀ ਗ੍ਰੈਜੂਏਸ਼ਨ ਤੱਕ ਦੀ ਪੜ੍ਹਾਈ ਮਾਫ਼, 1500 ਰੁਪਏ ਪੈਨਸ਼ਨ ਵੀ ਮਿਲੇਗੀ
May 20, 2021
Voice of Punjab
ਕੋਰੋਨਾ ਨਾਲ ਜਾਨ ਗੁਆ ਚੁੱਕੇ ਪਰਿਵਾਰਾਂ ਦੇ ਬੱਚਿਆਂ ਦੀ ਗ੍ਰੈਜੂਏਸ਼ਨ ਤੱਕ ਦੀ ਪੜ੍ਹਾਈ ਮਾਫ਼, 1500 ਰੁਪਏ ਪੈਨਸ਼ਨ ਵੀ ਮਿਲੇਗੀ
ਚੰਡੀਗੜ੍ਹ(ਵੀਓਪੀ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਵਿੱਚ ਅਨਾਥ ਹੋਏ ਸਾਰੇ ਬੱਚਿਆਂ ਦੇ ਨਾਲ-ਨਾਲ ਕਮਾਊ ਜੀਅ ਗੁਆ ਚੁੱਕੇ ਸਾਰੇ ਪਰਿਵਾਰਾਂ ਨੂੰ 1 ਜੁਲਾਈ, 2021 ਤੋਂ 1500 ਰੁਪਏ ਪ੍ਰਤੀ ਮਹੀਨਾ ਸਮਾਜਿਕ ਸੁਰੱਖਿਆ ਪੈਨਸ਼ਨ ਅਤੇ ਗ੍ਰੈਜੂਏਸ਼ਨ ਤੱਕ ਮੁਫਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।
ਇਸ ਅਣਕਿਆਸੀ ਮਹਾਂਮਾਰੀ ਵਿੱਚ ਜਿਹੜੇ ਬੱਚੇ ਮਾਂ-ਬਾਪ ਤੋਂ ਮਹਿਰੂਮ ਹੋ ਗਏ, ਉਨ੍ਹਾਂ ਬੱਚਿਆਂ ਦਾ ਪਾਲਣ-ਪੋਸ਼ਣ ਕਰਨ ਨੂੰ ਸੂਬਾ ਸਰਕਾਰ ਦਾ ਫਰਜ਼ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ, ਜਿਨ੍ਹਾਂ ਦੇ ਕਮਾਊ ਜੀਅ ਕੋਵਿਡ ਕਾਰਨ ਫੌਤ ਹੋ ਗਏ, ਲਈ ਸਰਕਾਰੀ ਸੰਸਥਾਵਾਂ ਵਿੱਚ ਮੁਫਤ ਸਿੱਖਿਆ ਯਕੀਨੀ ਬਣਾਏਗੀ।
ਕੋਵਿਡ ਦੀ ਸਥਿਤੀ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਪੀੜਤ ਵਿਅਕਤੀ ਇਕ ਜੁਲਾਈ ਤੋਂ ਆਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਦੇ ਯੋਗ ਹੋਣਗੇ ਅਤੇ ਸੂਬੇ ਦੀ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਮੁਫਤ ਰਾਸ਼ਨ ਲਈ ਵੀ ਹੱਕਦਾਰ ਹੋਣਗੇ ਅਤੇ ਇਸ ਤੋਂ ਇਲਾਵਾ ਸਰਬੱਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਵਿੱਚ ਵੀ ਆਉਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਿਕ ਮੈਂਬਰਾਂ ਨੂੰ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਢੁੱਕਵੀਂ ਨੌਕਰੀ ਦਵਾਉਣ ਵਿੱਚ ਸਹਾਇਤਾ ਕਰੇਗੀ।
ਅਨਾਥ ਬੱਚਿਆਂ ਨੂੰ 21 ਸਾਲ ਦੀ ਉਮਰ ਹੋਣ ਤੱਕ ਇਹ ਰਾਹਤ ਮੁਹੱਈਆ ਕਰਵਾਈ ਜਾਵੇਗੀ। ਜਿੱਥੋਂ ਤੱਕ ਕਿਸੇ ਪਰਿਵਾਰ ਦੇ ਕਮਾਊ ਜੀਅ ਦੇ ਤੁਰ ਜਾਣ ਦਾ ਸਬੰਧ ਹੈ ਤਾਂ ਉਸ ਮਾਮਲੇ ਵਿੱਚ ਤਿੰਨ ਸਾਲ ਦੇ ਸ਼ੁਰੂਆਤੀ ਸਮੇਂ ਵਿੱਚ ਇਹ ਰਾਹਤ ਮੁਹੱਈਆ ਕਰਵਾਈ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨੂੰ ਮੁੜ ਘੋਖਿਆ ਜਾਵੇਗਾ ਅਤੇ ਜਿੱਥੇ ਵੀ ਹਾਲਤ ਪਹਿਲਾਂ ਵਾਂਗ ਹੀ ਰਹੀ, ਉਸ ਸੂਰਤ ਵਿੱਚ ਇਹ ਰਾਹਤ ਢੁੱਕਵੇਂ ਸਮੇਂ ਲਈ ਵਧਾਈ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਸਮਾਜਿਕ ਸੁਰੱਖਿਆ ਅਤੇ ਮਹਿਲਾਵਾਂ ਤੇ ਬਾਲ ਵਿਕਾਸ ਮੰਤਰੀ ਦੀ ਅਗਵਾਈ ਵਿੱਚ ਨਿਗਰਾਨ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ ਜੋ ਹਰੇਕ ਕੇਸ ਵਿੱਚ ਰਾਹਤ ਕਾਰਜਾਂ ਅਤੇ ਪ੍ਰਗਤੀ ਦੀ ਸਮੀਖਿਆ ਕਰੇਗੀ। ਇਹ ਕਮੇਟੀ ਇਕ ਮਹੀਨੇ ਵਿੱਚ ਘੱਟੋ-ਘੱਟ ਇਕ ਵਾਰ ਮੀਟਿੰਗ ਕਰੇਗੀ।
ਸਮਾਜਿਕ ਸੁਰੱਖਿਆ ਅਤੇ ਮਹਿਲਾਵਾਂ ਤੇ ਬਾਲ ਵਿਕਾਸ ਵਿਭਾਗ ਕੋਵਿਡ ਪੀੜਤ ਵਿਅਕਤੀਆਂ ਲਈ ਰਾਹਤ ਕਾਰਜਾਂ ਨੂੰ ਅਮਲ ਵਿੱਚ ਲਿਆਉਣ ਵਾਸਤੇ ਨੋਡਲ ਵਿਭਾਗ ਹੋਵੇਗਾ। ਇਹ ਕਮੇਟੀ ਅਜਿਹੇ ਸਾਰੇ ਪ੍ਰਭਾਵਿਤ ਵਿਅਕਤੀਆਂ ਦਾ ਰਿਕਾਰਡ ਰੱਖੇਗੀ ਅਤੇ ਉਨ੍ਹਾਂ ਨੂੰ ਦਿੱਤੀ ਜਾ ਰਹੀ ਰਾਹਤ ਬਾਰੇ ਜਾਣੂੰ ਕਰਵਾਏਗੀ। ਇਸ ਤੋਂ ਇਲਾਵਾ ਇਹ ਕਮੇਟੀ ਲੋੜੀਂਦੀ ਰਾਹਤ ਉਪਲਬਧ ਨਾ ਹੋਣ ਤੱਕ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰੇਗੀ।
Post navigation
ਜਲੰਧਰ ਸਪਾ ਗੈਂਗਰੇਪ ਮਾਮਲੇ ਵਿੱਚ ਪੁਲਿਸ ਨੇ ਮੁੱਖ ਦੋਸ਼ੀ ਨੂੰ ਕੀਤਾ ਗਿਰਫਤਾਰ, ਪ੍ਰੈਸ ਨੋਟ ਕੀਤਾ ਜਾਰੀ
Big Breaking – ਪੰਜਾਬ ਦੇ ਜ਼ਿਲ੍ਹਾ ਮੋਗਾ ਵਿੱਚ ਜ਼ਹਾਜ਼ ਹੋਇਆ ਕਰੈਸ਼
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us