ਜਲੰਧਰ ‘ਚ ਦੁਕਾਨਾਂ ਖੁੱਲ੍ਹਣ ਦਾ ਸਮਾਂ ਬਦਲਿਆ, ਦੇਖੋ ਕਦੋਂ ਤੋਂ ਹੋਣਗੇ ਹੁਕਮ ਲਾਗੂ

ਜਲੰਧਰ ‘ਚ ਦੁਕਾਨਾਂ ਖੁੱਲ੍ਹਣ ਦਾ ਸਮਾਂ ਬਦਲਿਆ, ਦੇਖੋ ਕਦੋਂ ਤੋਂ ਹੋਣਗੇ ਹੁਕਮ ਲਾਗੂ

ਜਲੰਧਰ (ਰਾਜੂ ਗੁਪਤਾ) – ਲੁਧਿਆਣਾ ਤੋਂ ਬਾਅਦ ਹੁਣ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੁਕਾਨਦਾਰਾਂ ਨੂੰ ਰਾਹਤ ਦਿੱਤੀ ਹੈ। ਬਹੁਤ ਦਿਨ ਤੋਂ ਦੁਕਾਨਦਾਰਾਂ ਦਾ ਮੇਹਣਾ ਆ ਰਿਹਾ ਸੀ ਕਿ ਅਸੀਂ ਤਿੰਨ ਵਜੇ ਦੁਕਾਨਾਂ ਬੰਦ ਕਰ ਦਿੰਦੇ ਹਾਂ ਉਸ ਵੇਲੇ ਤਾਂ ਗਾਹਕ ਆਉਣਾ ਸ਼ੁਰੂ ਹੁੰਦਾ ਹੈ। ਸੋ ਹੁਣ ਜ਼ਿਲ੍ਹਾ ਪ੍ਰਸ਼ਾਸਨ ਨੇ ਦੁਕਾਨਾ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਹੈ। ਸੋਮਵਾਰ ਤੋਂ ਗੈਰਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ ਅਤੇ ਜ਼ਰੂਰੀ ਵਸਤਾਂ ਦੀਂਆਂ ਦੁਕਾਨਾਂ ਸਵੇਰੇ 7 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਪਰ ਯਾਦ ਰਹੇ ਸ਼ਨੀਵਾਰ ਅਤੇ ਐਤਵਾਰ ਨੂੰ ਕਰਫਿਊ ਪਹਿਲਾਂ ਵਾਂਗ ਹੀ ਜਾਰੀ ਰਹੇਗਾ। ਕਰਫਿਊ ਦੌਰਾਨ ਲਾਈਆਂ ਸਾਰੀਆਂ ਪਾਬੰਦੀਆਂ ਪਹਿਲਾਂ ਦੀ ਤਰ੍ਹਾਂ ਦੀ ਲਾਗੂ ਰਹਿਣਗੀਆਂ।

ਦੱਸ ਦਈਏ ਕਿ ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਜਲੰਧਰ ਪੰਜਾਬ ਦੇ ਪੰਜ ਪ੍ਰਭਾਵਿਤ ਜ਼ਿਲ੍ਹਿਆਂ ਵਿਚੋਂ ਇਕ ਹੈ ਜਿੱਥੇ ਕੋਰੋਨਾ ਦਾ ਕਹਿਰ ਵੱਧ ਹੈ। ਪਰ ਸਾਵਧਾਨੀਆਂ ਤੇ ਸਖਤ ਹਦਾਇਤਾਂ ਦੀ ਪਾਲਣਾ ਮੰਜ਼ੂਰ ਕਰਨ ਦੀ ਸ਼ਰਤ ਉੱਤੇ ਡੀਸੀ ਨੇ ਜਲੰਧਰ ਦੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੇ ਸਮਾਂ ਵਿਚ ਰਾਹਤ ਦੇ ਦਿੱਤੀ ਹੈ। ਇਸੇ ਦੇ ਨਾਲ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨ ਕਾਫੀ ਦਿਨਾਂ ਬਾਅਦ ਜਲੰਧਰ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 500 ਤੋਂ ਘੱਟ ਆਈ ਸੀ ਜੋ ਕਿ ਰਾਹਤ ਦੀ ਖਬ਼ਰ ਹੈ।

error: Content is protected !!