ਸੁਖਬੀਰ ਸਿੰਘ ਬਾਦਲ ਪੁੱਜੇ ਜਲੰਧਰ, ਅਕਾਲੀ ਵਰਕਰਾਂ ਨਾਲ ਮੀਟਿੰਗ ਕਰ 26 ਨੂੰ ਘਰਾਂ ਉੱਪਰ ਕਾਲੇ ਝੰਡੇ ਲਗਾਉਣ ਲਈ ਕਿਹਾ

ਸੁਖਬੀਰ ਸਿੰਘ ਬਾਦਲ ਵੱਲੋਂ ਜਲੰਧਰ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ

26 ਨੂੰ ਘਰਾਂ ਉੱਪਰ ਕਾਲੇ ਝੰਡੇ ਲਗਾਉਣ ਲਈ ਕਿਹਾ

 

ਜਲੰਧਰ (ਵੀਓਪੀ ਬਿਊਰੋ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਸ਼ਹਿਰ ਦਾ ਦੌਰਾ ਕਰਕੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਨਿਰਦੇਸ਼ ਦਿੱਤੇ ਕਿ 26 ਮਈ ਨੂੰ ਆਪਣੇ ਘਰਾਂ ਉੱਪਰ ਕਾਲੇ ਝੰਡੇ ਲਗਾਉਣ ਅਤੇ ਘਰ ਘਰ ਜਾ ਕੇ ਲੋਕਾਂ ਨੂੰ ਕਾਲੇ ਝੰਡੇ ਲਗਾਉਣ ਲਈ ਪ੍ਰੇਰਿਆ ਜਾਵੇ।

 

ਸ. ਬਾਦਲ ਨੇ ਕਿਹਾ ਕਿ ਇਹ ਝੰਡੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਸਰਕਾਰ ਅੱਗੇ ਰੋਸ ਪ੍ਰਗਟ ਕਰਨ ਲਈ ਲਗਾਏ ਜਾਣੇ ਹਨ। ਅਕਾਲੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹਨ ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨ ਹਮਾਇਤੀ ਪਾਰਟੀ ਹੈ ਅਤੇ ਅਕਾਲੀ ਵਰਕਰ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਲਈ ਲੜਾਈ ਲੜਦੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਪੂਰੇ ਦੇਸ਼ ਦੇ ਕਿਸਾਨਾਂ ਦੇ ਗ਼ੁੱਸੇ ਨੂੰ ਵੇਖਦਿਆਂ ਤਿੰਨੇ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ।

 

ਇਸ ਸਮੇਂ ਸ. ਬਾਦਲ ਦੇ ਨਾਲ ਵਿਧਾਇਕ ਸ੍ਰੀ ਪਵਨ ਕੁਮਾਰ ਟੀਨੂੰ, ਸ ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ ਅਤੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ (ਸਾਬਕਾ) ਜ਼ਿਲ੍ਹਾ ਪ੍ਰਧਾਨ ਜਲੰਧਰ (ਸ਼ਹਿਰੀ) ਸ . ਸੁਖਮਿੰਦਰ ਸਿੰਘ ਰਾਜਪਾਲ ਵੀ ਹਾਜ਼ਰ ਰਹੇ। ਸ ਰਾਜਪਾਲ ਨੇ ਸ. ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਕਿ 26 ਮਈ ਨੂੰ ਜਲੰਧਰ ਜ਼ਿਲ੍ਹੇ ਦੇ ਸਾਰੇ ਯੂਥ ਵਰਕਰ ਘਰ ਘਰ ਜਾ ਕੇ ਲੋਕਾਂ ਨੂੰ ਕਿਸਾਨਾਂ ਦੇ ਹੱਕ ਵਿੱਚ ਘਰਾਂ ਉੱਪਰ ਕਾਲੇ ਝੰਡੇ ਲਗਾਉਣ ਲਈ ਪ੍ਰੇਰਣਗੇ।

error: Content is protected !!