ਭਾਜਪਾ ਦੇ 7 ਸਾਲ ਪੂਰੇ ਹੋਣ ਤੇ ਖੇਤੀ ਕਾਨੂੰਨਾਂ  ਦੇ ਵਿਰੋਧ ‘ਚ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਭਾਜਪਾ ਦੇ 7 ਸਾਲ ਪੂਰੇ ਹੋਣ ਤੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਸ੍ਰੀ ਚਮਕੌਰ ਸਾਹਿਬ (ਜਗਤਾਰ ਸਿੰਘ ਤਾਰੀ ) – ਸੰਯੁਕਤ ਕਿਸਾਨ ਮੋਰਚਾ ਦੀ 26 ਮਈ ਨੂੰ ਕਾਲਾ ਦਿਵਸ ਮਨਾਉਣ ਦੇ ਸੱਦੇ ਵਜੋਂ ਪਿੰਡ ਭੈਰੋਂ ਮਾਜਰਾ ਦੇ ਕਿਸਾਨਾਂ ਅਤੇ ਆਮ ਲੋਕਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀ ਅਰਥੀ ਪਿੰਡ ਵਿੱਚ ਘੁਮਾਈ ਗਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।

ਪਿੰਡ ਭੈਰੋਂ ਮਾਜਰਾ ਦੇ ਵਸਨੀਕਾਂ ਵੱਲੋਂ ਦਿੱਲੀ ਮੋਰਚੇ ਵਿੱਚ ਲਗਾਤਾਰ ਜਥੇ ਬਣਾ ਕੇ ਭੇਜੇ ਜਾ ਰਹੇ ਹਨ। ਇਸ ਮੌਕੇ ਗ੍ਰਾਮ ਪੰਚਾਇਤ ਅਤੇ ਨੌਜਵਾਨ ਸਭਾ ਦੇ ਮੈਂਬਰਾਂ ਤੋਂ ਇਲਾਵਾ ਕਿਸਾਨ ਆਗੂ ਮੇਹਰ ਸਿੰਘ, ਗੁਰਨਾਮ ਸਿੰਘ, ਬਲਵੀਰ ਸਿੰਘ, ਤਜਿੰਦਰ ਸਿੰਘ, ਨਰਪਿੰਦਰ ਸਿੰਘ, ਪ੍ਰਿਤਪਾਲ ਸਿੰਘ, ਮਨਦੀਪ ਸਿੰਘ, ਜਗਦੀਸ਼ ਸਿੰਘ, ਹਰਕਰਨ ਸਿੰਘ ਲੌਂਗੀਆ, ਹਰਭਜਨ ਸਿੰਘ, ਬਲਵੀਰ ਸਿੰਘ ਰਾਜੂ, ਰਣਜੀਤ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ। ਕਿਸਾਨ ਆਗੂ ਮੇਹਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਕਿਸਾਨੀ ਬਿਲ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕੇਂਦਰ ਸਰਕਾਰ ਦਾ ਵਿਰੋਧ ਜਾਰੀ ਰਹੇਗਾ ਅਤੇ ਕਿਸਾਨ ਸੰਯੁਕਤ ਮੋਰਚਾ ਦੁਆਰਾ ਕੀਤੇ ਹਰੇਕ ਐਲਾਨ ਦਾ ਸਮਰਥਨ ਕੀਤਾ ਜਾਵੇਗਾ।

Leave a Reply

Your email address will not be published. Required fields are marked *

error: Content is protected !!