ਪੰਜਾਬ ਭਰ ‘ਚ ਕਾਲਾ ਦਿਵਸ ਨੂੰ ਮਿਲਿਆ ਭਰਵਾਂ ਹੁੰਗਾਰਾ, ਬਾਦਲਾਂ ਨੇ ਵੀ ਲਾਇਆ ਪਿੰਡ ਦੇ ਗੇਟ ‘ਤੇ ਝੰਡਾ

ਪੰਜਾਬ ਭਰ ‘ਚ ਕਾਲਾ ਦਿਵਸ ਨੂੰ ਮਿਲਿਆ ਭਰਵਾਂ ਹੁੰਗਾਰਾ, ਬਾਦਲਾਂ ਨੇ ਵੀ ਲਾਇਆ ਪਿੰਡ ਦੇ ਗੇਟ ‘ਤੇ ਝੰਡਾ

ਚੰਡੀਗੜ੍ਹ(ਵੀਓਪੀ ਬਿਊਰੋ) – ਅੱਜ ਕਿਸਾਨ ਅੰਦਲੋਨ ਸ਼ੁੂਰੁ ਹੋਏ ਨੂੰ ਛੇ ਮਹੀਨੇ ਹੋ ਗਏ ਹਨ ਤੇ ਭਾਜਪਾ ਸਰਕਾਰ ਦੇ ਸੱਤ ਸਾਲ। ਇਸ ਲਈ ਅੱਜ ਦੇਸ਼ ਭਰ ਵਿਚ ਕਿਸਾਨਾਂ ਵਲੋਂ ਕਾਲਾ ਦਿਨ ਮਨਾਉਣ ਦਾ ਸੱਦਾ ਦਿੱਤਾ ਹੈ। ਕਾਲਾ ਦਿਨ ਮਨਾਉਣ ਲਈ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੀ ਹਮਾਇਤ ਕਰ ਰਹੀਆਂ ਹਨ।

ਪੰਜਾਬ ਵਿੱਚ ਬੀਜੇਪੀ ਨੂੰ ਛੱਡ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਨੇ ਆਪਣੇ ਘਰਾਂ ਉੱਪਰ ਕਾਲੇ ਝੰਡੇ ਲਾਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ ‘ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ ਹੈ। ਅੱਜ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ। ਇਸ ਦੇ ਨਾਲ ਹੀ ਕੇਸਰੀ ਖ਼ਾਲਸਾਈ ਝੰਡਾ ਵੀ ਲਹਿਰਾਇਆ ਗਿਆ ਹੈ।

ਦੱਸ ਦਈਏ ਕਿ ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਮੋਰਚੇ ਦੇ 6 ਮਹੀਨੇ ਪੂਰੇ ਹੋਣ ਕਰਕੇ ਸੰਯੁਕਤ ਕਿਸਾਨ ਮੋਰਚਾ ਵਲੋਂ 26 ਮਈ ਨੂੰ ਪੂਰੇ ਭਾਰਤ ਦੇ ਲੋਕਾਂ ਨੂੰ ਤੇ ਹਰ ਵਰਗ ਨੂੰ ਆਪਣੇ ਘਰਾਂ ‘ਤੇ ਵਾਹਨਾਂ ‘ਤੇ ਕਾਲੇ ਝੰਡੇ ਲਗਾਉਣ ਦੀ ਅਪੀਲ ਕੀਤੀ ਗਈ ਸੀ। ਇਸ ਤਹਿਤ ਅੱਜ ਪੰਜਾਬ ਵਿੱਚ ਆਪਣੇ ਘਰਾਂ ਦੇ ਵਾਹਨਾਂ ਤੇ ਕਾਲੇ ਝੰਡੇ ਲਗਾਏ ਗਏ।

ਓਧਰ ਦੇਸ਼ ਦੇ 14 ਪ੍ਰਮੁੱਖ ਵਿਰੋਧੀ ਦਲਾਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੱਦੇ ਦੇਸ਼-ਵਿਆਪੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ। ਇਨ੍ਹਾਂ ‘ਚ ਕਾਂਗਰਸ, ਜੇਡੀਐਸ, ਐਨਸੀਪੀ, ਟੀਐਮਸੀ, ਸ਼ਿਵਸੇਨਾ, ਡੀਐਮਕੇ, ਝਾਮੁਮੋ, ਜੇਕੇਪੀਏ, ਸਪਾ, ਬੀਐਸਪੀ, ਆਰਜੇਡੀ, ਸੀਪੀਆਈ, ਸੀਪੀਐਮ ਤੇ ਆਮ ਆਦਮੀ ਪਾਰਟੀ ਵੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਵਾਰਤਾ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ 21 ਮਈ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ ਤੇ ਗੱਲਬਾਤ ਫਿਰ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ।

error: Content is protected !!