12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰੀਖਿਆਵਾਂ ਤੋਂ ਪਹਿਲਾਂ ਲੱਗੇਗਾ ਕੋਰੋਨਾ ਟੀਕਾ

12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰੀਖਿਆਵਾਂ ਤੋਂ ਪਹਿਲਾਂ ਲੱਗੇਗਾ ਕੋਰੋਨਾ ਟੀਕਾ

ਚੰਡੀਗੜ੍ਹ (ਵੀਓਪੀ ਬਿਊਰੋ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰਾ ਸਿੰਗਲਾ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ 12ਵੀਂ ਜਮਾਤ ਦੀ ਪ੍ਰੀਖਿਆ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਟੀਕਾ ਮੁਹੱਇਆ ਕਰਵਾਇਆ ਜਾਵੇ। ਸਿੰਗਲਾ ਦਾ ਕਹਿਣਾ ਹੈ ਕਿ ਬੱਚਿਆਂ ਨੇ ਪੇਪਰ ਦੇਣ ਆਉਣ ਹੈ ਤੇ ਨਾਲ ਸਟਾਫ਼ ਵੀ ਬਾਹਰੋਂ ਆਏਦਾ ਇਸ ਕਰਕੇ ਉਹਨਾਂ ਦੇ ਪਹਿਲਾਂ ਟੀਕਾ ਕਰਨ ਜ਼ਰੂਰੀ ਹੈ।ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਸੂਬਾ ਸਰਕਾਰ ਦੇ ਜਵਾਬ ਦੀ ਜਾਣਕਾਰੀ ਦਿੰਦਿਆਂ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਪ੍ਰੀਖਿਆਵਾਂ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਸਿਹਤ ਸੁਰੱਖਿਆ ਲਈ ਟੀਕਾਕਰਨ ਦੀ ਸਖ਼ਤ ਜ਼ਰੂਰਤ ਹੈ।

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ  ਸਿਰਫ਼ ਚੋਣਵੇਂ ਤੇ ਲੋੜੀਂਦੇ ਵਿਸ਼ਿਆਂ ਦੀ ਪ੍ਰੀਖਿਆ ਕਰਵਾਈ ਜਾ ਸਕਦੀ ਹੈ ਤੇ ਪ੍ਰਸ਼ਨ ਪੱਤਰ ਨੂੰ ਛੋਟਾ ਕਰਕੇ ਘੱਟ ਸਮੇਂ ਵਾਲਾ ਕੀਤਾ ਜਾਣਾ  ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ ‘ਚ ਕਿਹਾ, “ਪ੍ਰੀ-ਬੋਰਡ ਪ੍ਰੀਖਿਆਵਾਂ ਤੇ ਇੰਟਰਨਲ ਅਸੈਸਮੈਂਟ ਉੱਤੇ ਵੀ ਧਿਆਨ ਦਿੱਤਾ ਜਾ ਸਕਦਾ ਹੈ।”

ਵਿਜੇ ਇੰਦਰ ਸਿੰਗਲਾ ਨੇ ਵਿਦਿਆਰਥੀਆਂ ਤੇ ਮਾਪਿਆਂ ਦੀਆਂ ਚਿੰਤਾਵਾਂ ਜ਼ਾਹਰ ਕਰਦਿਆਂ ਕਿਹਾ ਕਿ ਜਦੋਂ ਤਕ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ, ਪ੍ਰੀਖਿਆ ਨਹੀਂ ਕਰਵਾਈ ਜਾਣੀ ਚਾਹੀਦੀ। ਉਨ੍ਹਾਂ ਕਿਹਾ, “ਕਿਉਂਕਿ ਇਸ ਗੱਲ ਦੀ ਸੰਭਾਵਨਾ ਹੈ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਚ ਵਿਦਿਅਕ ਸੰਸਥਾਵਾਂ ‘ਚ ਦਾਖਲਾ ਲੈਣ ‘ਚ ਦੇਰੀ ਹੋਵੇਗੀ, ਇਸ ਲਈ ਕੇਂਦਰ ਸਰਕਾਰ ਨੂੰ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ।”

ਸਿੰਗਲਾ ਨੇ ਕਿਹਾ ਕਿ ਉੱਚ ਸਿੱਖਿਆ ਸੰਸਥਾਵਾਂ ਨੂੰ ਕੋਰਸਾਂ ਦੇ ਸਿਲੇਬਸ ਨੂੰ ਘਟਾਉਣ ਲਈ ਕਿਹਾ ਜਾਣਾ ਚਾਹੀਦਾ ਹੈ, ਜਿਸ ਨਾਲ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਵੀ ਘੱਟ ਹੋਵੇਗਾ। 12ਵੀਂ ਦੀ ਪ੍ਰੀਖਿਆ ਤੋਂ ਬਾਅਦ ਉੱਚ ਵਿਦਿਅਕ ਅਦਾਰਿਆਂ ‘ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਅਗਲੇ ਕੋਰਸ ‘ਚ ਸਾਰੇ ਸਮੈਸਟਰਾਂ ਵਿੱਚੋਂ ਲੰਘਣ ਦੀ ਜ਼ਰੂਰਤ ਨਹੀਂ ਹੋਵੇਗੀ। ਉਦਾਹਰਣ ਵਜੋਂ 8 ਸਮੈਸਟਰਾਂ ਦੇ ਕੋਰਸ ਨੂੰ ਘਟਾ ਕੇ 7 ਸਮੈਸਟਰ ਕੀਤੇ ਜਾ ਸਕਦੇ ਹਨ ਜੋ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਘਟਾਉਣ ਤੇ ਉਨ੍ਹਾਂ ਨੂੰ ਉੱਚ ਸਿੱਖਿਆ ‘ਚ ਵੱਧ ਵਿਸ਼ਵਾਸ ਨਾਲ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।

error: Content is protected !!