ਕੈਬੇਨਿਟ ਮੰਤਰੀ ਚਰਨਜੀਤ ਚੰਨੀ ਦੀ ਨਿਗਰਾਨੀ ‘ਚ ਉੱਡੀਆਂ ਨਿਯਮਾਂ ਦੀਆਂ ਧੱਜੀਆਂ

ਕੈਬੇਨਿਟ ਮੰਤਰੀ ਚਰਨਜੀਤ ਚੰਨੀ ਦੀ ਨਿਗਰਾਨੀ ‘ਚ ਉੱਡੀਆਂ ਨਿਯਮਾਂ ਦੀਆਂ ਧੱਜੀਆਂ

ਸ੍ਰੀ ਚਮਕੌਰ ਸਾਹਿਬ ( ਜਗਤਾਰ ਸਿੰਘ ਤਾਰੀ ) – ਅੱਜ ਸਥਾਨਕ ਸ੍ਰੀ ਚਮਕੌਰ ਸਾਹਿਬ ਵਿੱਚ ਲੋਕ ਸਭਾ ਦੇ ਮੈਂਬਰ ਮਨੀਸ਼ ਤਿਵਾੜੀ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਅਧੀਨ ਗਰਾਮ ਪੰਚਾਇਤਾਂ ਨੂੰ ਗਰਾਂਟਾਂ ਦੇ ਚੈੱਕ ਭੇਟ ਕੀਤੇ ਇਸ ਮੌਕੇ ਕੈਬਨਿਟ ਮੰਤਰੀ ਦੇ ਦਫ਼ਤਰ ਅਨਾਜ ਮੰਡੀ ਵਿਚ ਅਲੱਗ ਅਲੱਗ ਪਿੰਡਾਂ ਦੀਆਂ ਪੰਚਾਇਤਾਂ ਨੂੰ ਬੁਲਾ ਕੇ ਚੈੱਕ ਭੇਟ ਕੀਤੇ ਅਤੇ ਦੂਸਰੇ ਪਾਸੇ ਕੈਬਨਿਟ ਮੰਤਰੀ ਦੇ ਦਫਤਰ ਵਿਚ ਕੋਰੋਨਾ ਮਹਾਂਮਾਰੀ ਦੇ ਚਲਦੇ ਡੀਸੀ ਰੂਪਨਗਰ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਕਿਉਂ ਕਿ ਸਰਕਾਰ ਦੁਆਰਾ ਦਿੱਤੇ ਆਦੇਸ਼ਾਂ ਅਨੁਸਾਰ ਕਿਸੇ ਵੀ ਸਮਾਗਮ ਧਾਰਮਿਕ ਸੰਸਥਾਵਾਂ ਵਿੱਚ ਅਤੇ ਕਿਸੀ ਵੀ ਮੰਤਰੀ ਦੁਆਰਾ ਵੀਹ ਤੋਂ ਜ਼ਿਆਦਾ ਲੋਕ ਇਕੱਠੇ ਨਹੀਂ ਕੀਤੇ ਜਾਣਗੇ ਪ੍ਰੰਤੂ ਹਰ ਵਾਰ ਦੀ ਤਰ੍ਹਾਂ ਕੈਬਨਿਟ ਮੰਤਰੀ ਆਪਣੀ ਮਨਮਾਨੀ ਕਰਦੇ ਹਨ ਉਨ੍ਹਾਂ ਨੂੰ ਕੋਰੋਨਾ ਮਹਾਂਮਾਰੀ ਦਾ ਕੋਈ ਵੀ ਡਰ ਨਹੀਂ ਅਤੇ ਉਹ ਆਪਣਾ ਕੰਮ ਬੇਖੌਫ ਹੋ ਕੇ ਕਰਦੇ ਜਾ ਰਹੇ ਹਨ ਕਿਉਂਕਿ ਸਰਕਾਰ ਵੀ ਆਪਣੀ ਪ੍ਰਸ਼ਾਸਨ ਵੀ ਅਪਣਾ ਪਰਚਾ ਕਿੱਥੋਂ ਦਰਜ ਹੋਵੇਗਾ?

ਉੱਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਵਰਨ ਸਿੰਘ ਸੈਂਪਲਾ ਵਾਈਸ ਪ੍ਰਧਾਨ ਐਕਸ ਸਰਵਿਸਮੈਨ ਵਿੰਗ ਪੰਜਾਬ ਕੈਬਨਿਟ ਮੰਤਰੀ ਤੇ ਸਿੱਧੇ ਤੌਰ ਤੇ ਵਾਰ ਕਰਦੇ ਹੋਏ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦਾ ਕੋਈ ਵੀ ਵਲੰਟੀਅਰ ਕਿਸੇ ਨੂੰ ਆਪਣੇ ਨਿੱਜੀ ਤੌਰ ਤੇ ਮਿਲਦਾ ਹੈ ਤਾਂ ਉਨ੍ਹਾਂ ਤੇ ਡੀ ਸੀ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਤਹਿਤ ਕੇਸ ਦਰਜ ਕਰ ਦਿੱਤਾ ਜਾਂਦਾ ਹੈ। ਪਰੰਤੂ ਇਨ੍ਹਾਂ ਉੱਤੇ ਸਰਕਾਰ ਦੁਆਰਾ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਨੀ ਨਹੀਂ ਬਣਦੀ ਕਿਉਂਕਿ ਇਹ ਖੁਦ ਸਰਕਾਰ ਦੇ ਨੁਮਾਇੰਦੇ ਹਨ ਇਸ ਕਰਕੇ ? ਇਹ ਸਰਾਸਰ ਗ਼ਲਤ ਹੈ ਇਸ ਕਰਕੇ ਕਾਂਗਰਸ ਪਾਰਟੀ ਦੇ ਅਧਿਕਾਰੀਆਂ ਤੇ ਇਹ ਰੂਲ ਲਾਗੂ ਨਹੀਂ ਹੁੰਦੇ ਸਾਡੀ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਪੰਜਾਬ ਸਰਕਾਰ ਨੂੰ ਇਹ ਅਪੀਲ ਹੈ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਇਹ ਰੂਲ ਸਭ ਤੇ ਲਾਗੂ ਹੋਣੇ ਚਾਹੀਦੇ ਹਨ। ਉੱਧਰ ਜਦੋਂ ਕੈਬਨਿਟ ਮੰਤਰੀ ਦੇ ਦਫ਼ਤਰ ਵਿੱਚ ਜਾ ਕੇ ਪੱਤਰਕਾਰਾਂ ਨੇ ਗੱਲ ਕਰਨੀ ਚਾਹੀ ਤਾਂ ਕੈਬਨਿਟ ਮੰਤਰੀ ਆਪਣਾ ਪੱਲਾ ਛੁਡਾ ਕੇ ਭੱਜਦੇ ਨਜ਼ਰ ਆਏ ਤੇ ਉਨ੍ਹਾਂ ਵੱਲੋਂ ਕੋਈ ਜਵਾਬ ਨਾ ਦਿੱਤਾ ਗਿਆ

Leave a Reply

Your email address will not be published. Required fields are marked *

error: Content is protected !!