ਯੂਥ ਅਕਾਲੀ ਦਲ ਦੇ ਵਰਕਰਾਂ ਨੇ ਘਰਾਂ ਉੱਪਰ ਕਾਲੇ ਝੰਡੇ ਲਾ ਕੇ ਕਿਸਾਨਾਂ ਦੇ ਹੱਕ ‘ਚ ਰੋਸ ਪ੍ਰਦਰਸ਼ਨ ਕੀਤਾ

ਯੂਥ ਅਕਾਲੀ ਦਲ ਦੇ ਵਰਕਰਾਂ ਨੇ ਘਰਾਂ ਉੱਪਰ ਕਾਲੇ ਝੰਡੇ ਲਾ ਕੇ ਕਿਸਾਨਾਂ ਦੇ ਹੱਕ ‘ਚ ਰੋਸ ਪ੍ਰਦਰਸ਼ਨ ਕੀਤਾ

ਜਲੰਧਰ(ਵੀਓਪੀ ਬਿਊਰੋ) –  ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਯੂਥ ਵਿੰਗ ਜਲ਼ੰਧਰ ਸ਼ਹਿਰੀ ਦੇ (ਸਾਬਕਾ) ਪ੍ਰਧਾਨ ਸ੍ਰ ਸੁਖਮਿੰਦਰ ਸਿੰਘ ਰਾਜਪਾਲ ਨੇ ਦੱਸਿਆ ਹੈ ਕਿ ਅੱਜ ਕਿਸਾਨਾਂ ਦੇ ਸੱਦੇ ਤੇ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਘਰਾਂ ਉੱਪਰ ਕਾਲੇ ਝੰਡੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹਨ ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਸ. ਰਾਜਪਾਲ ਨੇ ਕਿਹਾ ਕਿ ਸਰਕਾਰ ਨੂੰ ਆਪਣੀ ਜ਼ਿੱਦ ਛੱਡ ਕੇ ਦੇਸ਼ ਹਿੱਤ ਵਿੱਚ ਕਾਲੇ ਖ਼ੇਤੀ ਕਾਨੂੰਨ ਵਾਪਿਸ ਲੈ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿਸਾਨ ਅੰਦੋਲਨ ਦੇ ਚਲਦਿਆਂ ਹੁਣ ਤੱਕ ਤਿੰਨ ਸੌ ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ।

ਯੂਥ ਆਗੂ ਨੇ ਕਿਹਾ ਕਿ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਵੀ ਸਾਨੂੰ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਕਿਸਾਨਾਂ ਦੀ ਮਦਦ ਕਰਨ ਦਾ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਸ. ਰਾਜਪਾਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਕਿਸਾਨਾਂ ਦੇ ਹਿੱਤਾਂ ਲਈ ਕੋਈ ਵੀ ਕੁਰਬਾਨੀ ਦੇਣ ਲਈ ਹਰ ਵੇਲ਼ੇ ਤਿਆਰ ਹੈ।

error: Content is protected !!