ਕੂਪਰਥਲਾ ‘ਚ ਭਿਆਨਕ ਅੱਗ ਲੱਗਣ ਨਾਲ 60 ਝੁੱਗੀਆਂ ਸੜ ਕੇ ਸੁਆਹ

ਕੂਪਰਥਲਾ ‘ਚ ਭਿਆਨਕ ਅੱਗ ਲੱਗਣ ਨਾਲ 60 ਝੁੱਗੀਆਂ ਸੜ ਕੇ ਸੁਆਹ

ਕਪੂਰਥਲਾ(ਵੀਓਪੀ ਬਿਊਰੋ) – ਇਸ ਵੇਲੇ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਕਪੂਰਥਲਾ ਵਿਚ ਰੇਲ ਕੋਚ ਫੈਕਟਰੀ ਦੇ ਬਾਹਰ ਸਥਿਤ 50-60 ਝੁੱਗੀਆਂ ਵਿਚ ਬੁੱਧਵਾਰ ਦੁਪਹਿਰ ਕੁਝ ਦੇਰ ਪਹਿਲਾਂ ਭਿਆਨਕ ਅੱਗ ਲੱਗ ਗਈ। ਜਿਸ ਵਿਚ ਹਾਹਾਕਾਰ ਦਾ ਮਾਹੌਲ ਬਣਿਆ ਹੋਇਆ ਹੈ। ਅੱਗ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੀਆਂ 7 ਗੱਡੀਆਂ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਲਈ ਜੱਦੋ ਜਹਿਦ ਕਰ ਰਹੀਆਂ ਹਨ, ਫਿਲਹਾਲ ਕੋਈ ਜਾਨੀ ਨੁਕਸਾਨ ਦਾ ਸਮਾਚਾਰ ਨਹੀਂ ਹੈ।

ਜਾਣਾਕਰੀ ਅਨੁਸਾਰ ਅੱਗ ਬੁਝਾਉਣ ਲਈ ਕਪੂਰਥਲਾ, ਸੁਲਤਾਨਪੁਰ ਲੋਧੀ, ਰੇਲ ਕੋਚ ਫੈਕਟਰੀ ਤੋਂ ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਆਈਆਂ ਹੋਈਆਂ ਹਨ, ਜੋ ਸਮਾਚਾਰ ਲਿਖੇ ਜਾਣ ਤੱਕ ਅੱਗ ਬੁਝਾਉਣ ਦਾ ਯਤਨ ਕਰ ਰਹੀਆਂ ਹਨ, ਘਟਨਾ ਸਥਾਨ ’ਤੇ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ।

Leave a Reply

Your email address will not be published. Required fields are marked *

error: Content is protected !!