ਪ੍ਰਸ਼ਾਸਨ ਵਲੋਂ ਕੈਪ ਸਕੈਨ ਸੈਂਟਰ ਨੂੰ ਸੀ.ਟੀ.ਸਕੈਨਿੰਗ ’ਚ ਵੱਧ ਚਾਰਜ ਵਸੂਲਣ ’ਤੇ ਕਾਰਨ ਦੱਸੋ ਨੋਟਿਸ ਜਾਰੀ

ਪ੍ਰਸ਼ਾਸਨ ਵਲੋਂ ਕੈਪ ਸਕੈਨ ਸੈਂਟਰ ਨੂੰ ਸੀ.ਟੀ.ਸਕੈਨਿੰਗ ’ਚ ਵੱਧ ਚਾਰਜ ਵਸੂਲਣ ’ਤੇ ਕਾਰਨ ਦੱਸੋ ਨੋਟਿਸ ਜਾਰੀ

ਜਲੰਧਰ(ਵੀਓਪੀ ਬਿਊਰੋ) – ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੀਆਂ ਸਿਹਤ ਸੰਸਥਾਵਾਂ ਖਿਲਾਫ਼ ਇਕ ਹੋਰ ਮਿਸਾਲੀ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਕੋਵਿਡ-19 ਦੇ ਮਰੀਜ਼ ਦੀ ਸੀ.ਟੀ.ਸਕੈਨ ਕਰਨ ’ਤੇ ਕੈਪ ਸਕੈਨ ਐਂਡ ਡਾਇਗਨੌਸਟਿਕ ਸੈਂਟਰ ਵਲੋਂ ਵੱਧ ਚਾਰਜ ਵਸੂਲਣ ਸਬੰਧੀ ਲਗਾਏ ਗਏ ਦੋਸ਼ਾਂ ’ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਐਡਵੋਕੇਟ ਡੀ.ਐਸ.ਬਾਵਾ ਵਲੋਂ ਸ਼ਿਕਾਇਤ ਪ੍ਰਾਪਤ ਹੋਈ ਹੈ ਕਿ ਸਕੈਨਿੰਗ ਸੈਂਟਰ ਵਲੋਂ ਕੋਵਿਡ ਦੇ ਮਰੀਜ਼ ਦੀ ਸਕੈਨ ਲਈ 5000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਜੋ ਕਿ ਖੁਦ ਇਕ ਵਕੀਲ ਹਨ ਜਦਕਿ ਸੂਬਾ ਸਰਕਾਰ ਵਲੋਂ ਕੋਵਿਡ-19 ਦੇ ਮਰੀਜ਼ ਦੀ ਸੈਕਨਿੰਗ ਲਈ 2000 ਰੁਪਏ ਰੇਟ ਨਿਸ਼ਚਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਸ ਰਕਮ ਦੀ ਹਸਪਤਾਲ ਵਲੋਂ ਮੰਗ ਕੀਤੀ ਜਾ ਰਹੀ ਹੈ, ਉਹ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ ਜਿਸ ਕਰਕੇ ਸਕੈਨਿੰਗ ਸੈਂਟਰ ਨੂੰ ਇਸ ਸਬੰਧੀ ਆਪਣਾ ਪੱਖ ਰੱਖਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਵਿਰੁੱਧ ਲੜਾਈ ਦੌਰਾਨ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇ ਅਤੇ ਦੋਸ਼ੀ ਵਿਅਕਤੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਵਿਡ ਦੇ ਇਲਾਜ ਦੌਰਾਨ ਵਾਧੂ ਚਾਰਜ ਵਸੂਲਿਆ ਜਾ ਰਿਹਾ ਹੈ ਤਾਂ ਉਹ ਪ੍ਰਸ਼ਾਸਨ ਪਾਸ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀ ਕੰਟਰੋਲ ਰੂਮ ਨੰਬਰ 0181-2224417 ’ਤੇ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

error: Content is protected !!