ਪੱਟੀ ‘ਚ ਤੜਕਸਾਰ ਦੋ ਨੌਜਵਾਨਾਂ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ, ਪੁਲਿਸ ਮਾਮਲੇ ਦੀ ਕਰ ਰਹੀਂ ਜਾਂਚ

ਪੱਟੀ ‘ਚ ਤੜਕਸਾਰ ਦੋ ਨੌਜਵਾਨਾਂ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ, ਪੁਲਿਸ ਮਾਮਲੇ ਦੀ ਕਰ ਰਹੀਂ ਜਾਂਚ

ਤਰਨ ਤਾਰਨ(ਵੀਓਪੀ ਬਿਊਰੋ) – ਪੱਟੀ ਤੋਂ ਸਵੇਰੇ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਤੜਕਸਾਰ ਦੋ ਨੌਜਵਾਨਾਂ ਦੀ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਦਕਿ ਇਕ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਘਟਨਾ ਸਵੇਰੇ ਸਾਢੇ ਛੇ ਵਜੇ ਦੀ ਦੱਸੀ ਜਾ ਰਹੀ ਹੈ। ਮੌਕੇ ‘ਤੇ ਡੀਐੱਸਪੀ ਕੁਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਦਾ ਗੈਂਗਸਟਰਾਂ ਨਾਲ ਜੁੜੇ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਪਰ ਹਾਲੇ ਤਕ ਪੁਲਿਸ ਨੇ ਇਸਦੀ ਪੁਸ਼ਟੀ ਨਹੀਂ ਕੀਤੀ।

ਵੀਰਵਾਰ ਸਵੇਰੇ 6 ਨੌਜਵਾਨ ਇਕ ਡੇਰੇ ‘ਤੇ ਸੇਵਾ ਕਰ ਰਹੇ ਸਨ। ਜਦੋਂ ਸੇਵਾ ਕਰਕੇ ਵਾਪਸ ਆਪਣੇ ਘਰ ਨੂੰ ਮੁੜਨ ਲੱਗੇ ਤਾਂ ਇਕ ਚਿੱਟੇ ਰੰਗ ਦੀ ਗੱਡੀ ‘ਤੇ ਸਵਾਰ ਦੋ ਨੌਜਵਾਨਾਂ ਨੇ ਆਉਂਦਿਆਂ ਹੀ ਉਨ੍ਹਾਂ ਨੌਜਵਾਨਾਂ ‘ਤੇ ਗੋਲ਼ੀਆਂ ਵਰਾਉਂਂਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਦੌਰਾਨ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪੱਟੀ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਡੀਐੱਸਪੀ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਮਨ ਫੌਜੀ ਤੇ ਪੂਰਨ ਸਿੰਘ ਵਜੋਂ ਹੋਈ ਹੈ ਜਦਕਿ ਸ਼ਮਸ਼ੇਰ ਸਿੰਘ ਸ਼ੇਰਾ ਨਾਮੀ ਨੌਜਵਾਨ ਗੰਭੀਰ ਰੂਪ “ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਨਾਲ ਦੇ ਬਾਕੀ ਨੌਜਵਾਨਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

error: Content is protected !!