ਜਦੋਂ ਸਾਧੂ ਸਿੰਘ ਧਰਮਸੋਤ ਤੋਂ ਇਸ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ। ਪਰ ਫੋਟੋਆਂ ਤੋਂ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਮੰਤਰੀ ਸਾਹਿਬ ਆਪਣੇ ਨਾਲ 10 ਤੋਂ ਵੱਧ ਗਾਰਡ ਆਪਣੇ ਨਾਲ ਲੈ ਕੇ ਵਿਆਹ ਸਮਾਗਮ ਵਿਚ ਸ਼ਾਮਲ ਹੋਏ ਤੇ ਨਾਲ ਹੀ ਉਨ੍ਹਾਂ ਨੇ ਮਾਸਕ ਵੀ ਨਹੀਂ ਪਹਿਨਿਆ ਹੋਇਆ ਸੀ। ਕੋਰੋਨਾ ਨਿਯਮਾਂ ਬਾਰੇ ਜਾਗਰੂਕਤਾ ਫੈਲਾਉਣ ਵਾਲੇ ਮੰਤਰੀ ਹੀ ਜੇਕਰ ਨਿਯਮਾਂ ਦੀਆਂ ਧੱਜੀਆਂ ਉਡਾਉਣਗੇ ਤਾਂ ਆਮ ਲੋਕਾਂ ਇਸ ਦੀ ਪਾਲਣਾ ਕਿਸ ਤਰ੍ਹਾਂ ਕਰਨਗੇ?