ਕੈਬੇਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਉਡਾਈਆਂ ਕੋਰੋਨਾ ਨਿਯਮਾਂ ਦੀ ਧੱਜੀਆਂ

ਕੈਬੇਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਉਡਾਈਆਂ ਕੋਰੋਨਾ ਨਿਯਮਾਂ ਦੀ ਧੱਜੀਆਂ

ਚੰਡੀਗੜ੍ਹ(ਵੀਓਪੀ ਬਿਊਰੋ) –  ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ, ਇਸ ਕਰਕੇ ਪੰਜਾਬ ਸਰਕਾਰ ਨੇ ਕੱਲ੍ਹ ਪਾਬੰਦੀਆਂ 10 ਜੂਨ ਤੱਕ ਵਧਾ ਦਿੱਤੀਆਂ ਹਨ। ਮੌਤਾਂ ਦਾ ਅੰਕੜਾ ਦਿਨੋ-ਦਿਨ ਵੱਧ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਨੂੰ ਲੈ ਕੇ ਸਮੀਖਿਆ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਪਰ ਖੁਦ ਹੀ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੋਰੋਨਾ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਸੰਗਰੂਰ ਵਿਖੇ ਪੁੱਜੇ। ਪਰ ਉਹ ਖੁਦ ਹੀ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਦੇਖੇ ਗਏ। ਉਥੇ ਕਿਸੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਪੁੱਜੇ ਸਨ। ਵਿਆਹ ਸਮਾਗਮ ‘ਚ ਸਿਰਫ 10 ਲੋਕਾਂ ਨੂੰ ਆਉਣ ਦੀ ਹੀ ਇਜਾਜ਼ਤ ਹੈ ਪਰ ਮੰਤਰੀ ਜੀ ਨਾਲ 10 ਤੋਂ ਵੱਧ ਤਾਂ ਉਨ੍ਹਾਂ ਦੇ ਸੁਰੱਖਿਆ ਮੁਲਾਜ਼ਮ ਹੀ ਸੀ ਤੇ ਨਾਲ ਹੀ ਸਾਧੂ ਸਿੰਘ ਧਰਮਸੌਤ ਬਿਨਾਂ ਮਾਸਕ ਤੋਂ ਵੀ ਨਜ਼ਰ ਆਏ।

error: Content is protected !!