Skip to content
Monday, December 23, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2021
May
28
ਦੋ ਦਿਨਾਂ ਦੀ ਗਰਮ ਹਵਾਂ ਤੋਂ ਬਾਅਦ ਤੇਜ਼ ਹਨੇਰੀ ਤੇ ਮੀਂਹ ਪੈਣ ਦੀ ਸੰਭਾਵਨਾ
jalandhar
Punjab
ਦੋ ਦਿਨਾਂ ਦੀ ਗਰਮ ਹਵਾਂ ਤੋਂ ਬਾਅਦ ਤੇਜ਼ ਹਨੇਰੀ ਤੇ ਮੀਂਹ ਪੈਣ ਦੀ ਸੰਭਾਵਨਾ
May 28, 2021
Voice of Punjab
ਦੋ ਦਿਨਾਂ ਦੀ ਗਰਮ ਹਵਾਂ ਤੋਂ ਬਾਅਦ ਤੇਜ਼ ਹਨੇਰੀ ਤੇ ਮੀਂਹ ਪੈਣ ਦੀ ਸੰਭਾਵਨਾ
ਨਵੀਂ ਦਿੱਲੀ (ਵੀਓਪੀ ਬਿਊਰੋ) ਪਿਛਲੇ ਦੋ ਤਿੰਨ ਦਿਨਾਂ ਤੋਂ ਗਰਮੀ ਬਹੁਤ ਵੱਧ ਗਈ ਹੈ ਤੇ ਹੁੰਮਸ ਨਾਲ ਦਮ ਜਿਹਾ ਘੁਟ ਰਿਹਾ ਹੈ। ਹੌਲੀ-ਹੌਲੀ ਤਾਪਮਾਨ ਵੱਧਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41.8 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ ਤੇ ਅਗਲੇ ਦੋ ਤੋਂ ਤਿੰਨ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ।
ਹਿਸਾਰ ’ਚ ਵੱਧ ਤੋਂ ਵੱਧ ਤਾਪਮਾਨ 41.8, ਸਿਰਸਾ ’ਚ 41.3, ਅੰਬਾਲਾ ’ਚ 40.7, ਕਰਨਾਲ ’ਚ 40.4 ਡਿਗਰੀ ਸੈਲਸੀਅਸ ਰਿਹਾ। ਸਿਰਸਾ ’ਚ ਰਾਤ ਦਾ ਤਾਪਮਾਨ 26 ਡਿਗਰੀ ’ਤੇ ਪੁੱਜ ਗਿਆ ਭਾਵ ਹੁਣ ਦਿਨ ਦੇ ਨਾਲ ਰਾਤਾਂ ਵੀ ਤਪਣ ਲੱਗੀਆਂ ਹਨ।
ਹਰਿਆਣਾ ਦੇ ਹਿਸਾਰ ਸਥਿਤ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਸੂਬੇ ’ਚ ਮੌਸਮ ਖ਼ੁਸ਼ਕ ਤੇ ਗਰਮ ਰਹਿਣ ਦੀ ਸੰਭਾਵਨਾ ਹੈ। ਦਿਨ ਦਾ ਤਾਪਮਾਨ ਵਧੇਗਾ ਤੇ ਧੂੜ ਭਰੀਆਂ ਹਵਾਵਾਂ ਚੱਲਣਗੀਆਂ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਤੋਂ ਵੀ ਪਾਰ ਜਾ ਸਕਦਾ ਹੈ। ਉਸ ਤੋਂ ਬਾਅਦ ਮੌਸਮ ਬਦਲੇਗਾ। 30 ਅਤੇ 31 ਮਈ ਨੂੰ ਮੁੜ ਮੌਸਮ ਬਦਲੇਗਾ। ਇਸ ਦੌਰਾਨ ਮੌਸਮ ਵਿਭਾਗ ਨੇ ਝੱਖੜ ਝੁੱਲਣ ਤੇ ਬੂੰਦਾ-ਬਾਂਦੀ ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ।
ਉੱਧਰ ਨੌਤਪਾ ’ਚ ਦੂਜੇ ਦਿਨ ਵੀ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਦੇ ਨੇੜੇ ਪੁੱਜ ਗਿਆ। ਹਰਿਆਣਾ ’ਚ ਸਭ ਤੋਂ ਵੱਧ ਤਾਪਮਾਨ ਹਿਸਾਰ ਵਿੱਚ 41.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਭਿਵਾਨੀ ਨੂੰ ਛੱਡ ਕੇ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਹੀ ਰਿਹਾ। ਭਿਵਾਨੀ ਦਾ ਤਾਪਮਾਨ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿਨ ਭਰ ਲਗਪਗ 5 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਲੂ ਵਗਦੀ ਰਹੀ।
Post navigation
ਸਮਸ਼ੇਰ ਹਸਪਤਾਲ ਖਿਲਾਫ਼ ਕੇਸ ਦਰਜ ਕੀਤਾ ਜਾਵੇ – ਡਿਪਟੀ ਕਮਿਸ਼ਨਰ
ਕੋੋਰੋਨਾ ਨਾਲ ਜਾਨ ਗਵਾ ਚੁੱਕੇ ਪੱਤਰਕਾਰਾਂ ਦੇ ਪਰਿਵਾਰਾਂ ਨੂੰ ਮਿਲੇਗੀ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us