ਇਕੋ ਪਰਿਵਾਰ ਦੀਆਂ 3 ਔਰਤਾਂ ਨੇ ਸਲਫ਼ਾਸ ਖਾ ਕੇ ਕੀਤੀ ਖ਼ੁਦਕੁਸ਼ੀ

ਇਕੋ ਪਰਿਵਾਰ ਦੀਆਂ 3 ਔਰਤਾਂ ਨੇ ਸਲਫ਼ਾਸ ਖਾ ਕੇ ਕੀਤੀ ਖ਼ੁਦਕੁਸ਼ੀ

ਮਾਲੇਰਕੋਟਲਾ(ਵੀਓਪੀ ਬਿਊਰੋ) – ਪਿੰਡ ਕੁਠਾਲਾ ਵਿਖੇ ਦਿਲ ਨੂੰ ਹਲੂਣ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਉੱਥੇ ਇੱਕੋ ਪਰਿਵਾਰ ਦੀਆਂ ਤਿੰਨ ਔਰਤਾਂ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। ਦੱਸ ਦਈਏ ਕਿ ਮਾਲੇਰਕੋਟਲਾ ਦੇ ਪਿੰਡ ਕੁਠਾਲਾ ਵਿਖੇ ਇੱਕ ਜ਼ਿਮੀਂਦਾਰ ਪਰਿਵਾਰ ਦੀਆਂ ਤਿੰਨ ਔਰਤਾਂ ਵਲੋਂ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੁਦਕੁਸ਼ੀ ਕਿਉਂ ਕੀਤੀ ਗਈ? ਹਾਲੇ ਤੱਕ ਮੁੱਖ ਕਾਰਨ ਤਾਂ ਪਤਾ ਨਹੀਂ ਲੱਗ ਸਕਿਆ ਹੈ। ਪਰ ਮੁੱਢਲੀ ਜਾਂਚ ਦੌਰਾਨ ਪਾਇਆ ਗਿਆ ਕਿ ਆਰਥਿਕ ਤੰਗੀ ਕਰਕੇ ਇਹ ਘਟਨਾ ਵਾਪਰੀ ਹੈ।

ਮ੍ਰਿਤਕਾਂ ਵਿੱਚੋਂ ਮਾਂਵਾਂ ਧੀਆਂ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਹਰਮੇਲ ਕੌਰ (ਨਾਨੀ), ਉਸ ਦੀ ਧੀ ਸੁਖਵਿੰਦਰ ਕੌਰ (43) ਸਾਲ ਪਤਨੀ ਸਵਰਗਵਾਸ ਗੁਰਪ੍ਰੀਤ ਸਿੰਘ ਅਤੇ ਸੁਖਵਿੰਦਰ ਕੌਰ ਦੀ ਪੁੱਤਰੀ ਅਮਨਜੀਤ ਕੌਰ (19) ਸਾਲ ਵਜੋਂ ਹੋਈ ਹੈ। ਪੁਲਿਸ ਨੂੰ ਜਿਵੇਂ ਹੀ ਸਾਰੀ ਘਟਨਾ ਦੀ ਸੂਚਨਾ ਮਿਲੀ, ਮੌਕੇ ‘ਤੇ ਪੁੱਜ ਕੇ ਸੰਦੌੜ ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜਲਦ ਹੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

error: Content is protected !!