ਕੋਰੋਨਾ ਕਾਲ ਵਿਚ ਲਾਸ਼ਾਂ ‘ਤੇ ਗਿੱਦਾਂ ਵਾਂਗ ਰਾਜਨੀਤੀ ਕਰਦਿਆਂ ਮਨਜੀਤ ਸਿੰਘ ਜੀ ਕੇ ਨੇ ਆਪਣਾ ਦਿਮਾਗੀ ਤਵਾਜ਼ਨ ਗੁਆਇਆ : ਸੁਖਮਿੰਦਰ ਸਿੰਘ ਰਾਜਪਾਲ

ਕੋਰੋਨਾ ਕਾਲ ਵਿਚ ਲਾਸ਼ਾਂ ‘ਤੇ ਗਿੱਦਾਂ ਵਾਂਗ ਰਾਜਨੀਤੀ ਕਰਦਿਆਂ ਮਨਜੀਤ ਸਿੰਘ ਜੀ ਕੇ ਨੇ ਆਪਣਾ ਦਿਮਾਗੀ ਤਵਾਜ਼ਨ ਗੁਆਇਆ : ਸੁਖਮਿੰਦਰ ਸਿੰਘ ਰਾਜਪਾਲ

ਨਵੀਂ ਦਿੱਲੀ (ਵੀਓਪੀ ਬਿਊਰੋ)  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਹਕਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਹੈ ਕਿ ਕੋਰੋਨਾ ਕਾਲ ਵਿਚ ਲਾਸ਼ਾਂ ‘ਤੇ ਗਿੱਦਾਂ ਵਾਂਗ ਰਾਜਨੀਤੀ ਕਰਦੇ ਕਰਦੇ ਮਨਜੀਤ ਸਿੰਘ ਜੀ ਕੇ ਨੇ ਆਪਣਾ ਦਿਮਾਗੀ ਤਵਾਜ਼ਨ ਗੁਆ ਲਿਆ ਹੈ ਤੇ ਉਹਨਾਂ ਨੂੰ ਜਲਦੀ ਤੋਂ ਜਲਦੀ ਮਾਨਸਿਕ ਰੋਗ ਦੇ ਮਾਹਿਰ ਡਾਕਟਰ ਕੋਲੋਂ ਇਲਾਜ ਕਰਵਾਉਣ ਦੀ ਜ਼ਰੂਰਤ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਰਾਜਪਾਲ ਨੇ ਕਿਹਾ ਕਿ ਉਹ ਇਹ ਵੇਖ ਕੇ ਹੈਰਾਨ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਪੰਜਾਬੀਆਂ ਲਈ ਆਕਸੀਜ਼ਨ ਕੰਸੈਂਟ੍ਰੇਟਰ ਦੇਣ ‘ਤੇ ਦਿੱਲੀ ਗੁਰਦੁਆਰਾ ਕਮੇਟੀ ਤੇ ਇਸਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਸਮਾਜ ਸੇਵੀ ਸੰਗਠਨਾਂ ਦਾ ਧੰਨਵਾਦ ਕੀਤਾ, ਉਸ ਆਕਸੀਜ਼ਨ ਕੰਸੈਂਟ੍ਰੇਟਰ ਨੂੰ ਸਪਲਾਈ ਕਰਨ ਦੀ ਵੀਡੀਓ ਬਣਾ ਕੇ ਮਨਜੀਤ ਸਿੰਘ ਜੀ ਕੇ ਇਸਨੁੰ ਇਕ ਸਟਿੰਗ ਅਪਰੇਸ਼ਨ ਦਾ ਨਾਂ ਦੇ ਰਹੇ ਹਨ। ਉਹਨਾਂ ਕਿਹਾ ਕਿ ਜਿਸ ਗੱਲ ਨੁੰ ਇਕ ਪ੍ਰੈਸ ਕਾਨਫਰੰਸ ਵਿਚ ਦੱਸਿਆ ਗਿਆ ਹੋਵੇ, ਉਸਦਾ ਸਟਿੰਗ ਕਿਵੇਂ ਹੁੰਦਾ ਹੈ, ਇਹ ਸਿਰਫ ਮਨਜੀਤ ਸਿੰਘ ਜੀ ਕੇ ਹੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜੀ ਕੇ ਦੀਆਂ ਹਰਕਤਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹਨਾਂ ਦਿਮਾਗੀ ਤਵਾਜ਼ਨ ਗੁਆ ਲਿਆ ਹੈ।

ਰਾਜਪਾਲ ਨੇ ਕਿਹਾ ਕਿ ਪਹਿਲਾਂ ਜੀ ਕੇ ਨੇ ਬਾਲਾ ਸਾਹਿਬ ਹਸਪਤਾਲ ਵਿਚ ਮੁਫਤ ਡਾਇਲਸਿਸ ਨਾਲ ਮਰੀਜ਼ਾਂ ਦੇ ਇਲਾਜ ਦਾ ਵਿਰੋਧ ਕੀਤਾ, ਫਿਰ  ਗੁਰੂ ਤੇਗ ਬਹਾਦਰ ਸਾਹਿਬ ਕੋਰੋਨਾ ਕੇਅਰ ਸੈਂਟਰ ਵਿਚ ਮਰੀਜ਼ਾਂ ਦੇ ਇਲਾਜ ਦਾ ਵਿਰੋਧ ਕੀਤਾ ਤੇ ਹੁਣ ਉਹ ਲੋਕਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਦੇਣ ਦਾ ਵਿਰੋਧ ਕਰ ਰਹੇ ਹਨ, ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹਨਾਂ ਦੀ ਮਾਨਸਿਕ ਹਾਲਤ ਕੀ ਹੈ।

ਉਹਨਾਂ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਮਨਜੀਤ ਸਿੰਘ ਜੀ ਕੇ ਹੁਣ ਉਸ ਬਠਿੰਡਾ ਦਾ ਰਾਹ ਭੁੱਲ ਗਏ ਹਨ ਜਿਥੇ ਪ੍ਰਧਾਨਗੀ ਲੈਣ ਵਾਸਤੇ ਉਹ ਵਾਰ ਵਾਰ ਚੱਕਰ ਕੱਟਦੇ ਸਨ।

error: Content is protected !!